ਟਰੰਪ ਨੇ ਮਾਰਕੋ ਰੂਬੀਓ ਨੂੰ ਵਿਦੇਸ਼ ਮੰਤਰੀ ਤੇ ਮਾਈਕਲ ਵਾਲਟਜ਼ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਚੁਣਿਆ

Tuesday, Nov 12, 2024 - 02:33 PM (IST)

ਟਰੰਪ ਨੇ ਮਾਰਕੋ ਰੂਬੀਓ ਨੂੰ ਵਿਦੇਸ਼ ਮੰਤਰੀ ਤੇ ਮਾਈਕਲ ਵਾਲਟਜ਼ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਚੁਣਿਆ

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਲੋਰਿਡਾ ਦੇ ਸੈਨੇਟਰ ਮਾਰਕੋ ਰੂਬੀਓ ਨੂੰ ਵਿਦੇਸ਼ ਮੰਤਰੀ ਅਤੇ ਸੰਸਦ ਮੈਂਬਰ ਮਾਈਕ ਵਾਲਟਜ਼ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਦਾ ਅਹੁਦਾ ਸੰਭਾਲਣ ਲਈ ਕਿਹਾ ਹੈ। ਰੂਬੀਓ (53) ਨੂੰ ਭਾਰਤ ਦਾ ਦੋਸਤ ਮੰਨਿਆ ਜਾਂਦਾ ਹੈ। ਉਹ ਭਾਰਤ-ਅਮਰੀਕਾ ਸਬੰਧਾਂ ਦੇ ਸਮਰਥਕ ਰਹੇ ਹਨ। ਵਾਲਟਜ਼ (50) ਵੀ ਲੰਬੇ ਸਮੇਂ ਤੋਂ ਭਾਰਤ ਦੇ ਸਮਰਥਕ ਰਹੇ ਹਨ ਅਤੇ ਸਾਲਾਂ ਤੋਂ ਭਾਰਤ ਅਤੇ ਭਾਰਤੀ ਅਮਰੀਕੀਆਂ ਲਈ 'ਕਾਂਗਰੇਸਨਲ ਕਾਕਸ' ਦੇ ਸਹਿ-ਚੇਅਰਮੈਨ ਵੀ ਰਹੇ ਹਨ।

ਇਹ ਵੀ ਪੜ੍ਹੋ: ਬਾਰ 'ਚ ਦਾਖ਼ਲ ਹੋਏ ਹਥਿਆਰਬੰਦ ਵਿਅਕਤੀ, 10 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ

ਟਰੰਪ ਨੇ ਰੂਬੀਓ ਨੂੰ ਵਿਦੇਸ਼ ਮੰਤਰੀ ਅਤੇ ਵਾਲਟਜ਼ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਵਜੋਂ ਚੁਣ ਕੇ ਆਪਣੇ ਦੂਜੇ ਪ੍ਰਸ਼ਾਸਨ ਦੇ ਅਧੀਨ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਗਾਰੰਟੀ ਦਿੱਤੀ ਹੈ। ਰੂਬੀਓ ਅਤੇ ਵਾਲਟਜ਼ ਨੂੰ ਇਨ੍ਹਾਂ ਦੋਵਾਂ ਅਹੁਦਿਆਂ ਲਈ ਅਜਿਹੇ ਸਮੇਂ ਵਿੱਚ ਚੁਣਿਆ ਗਿਆ ਹੈ ਜਦੋਂ ਅਮਰੀਕੀ ਸੰਸਦ ਵਿੱਚ ਰਿਪਬਲਿਕਨ ਪਾਰਟੀ ਨੇ ਬਹੁਮਤ ਹਾਸਲ ਕਰ ਲਿਆ ਹੈ, ਜਿਸ ਨਾਲ ਟਰੰਪ ਇਸ ਦੇ ਦੋਵਾਂ ਸਦਨਾਂ ਨੂੰ ਕੰਟਰੋਲ ਕਰ ਸਕਣਗੇ। ਰਾਸ਼ਟਰੀ ਸੁਰੱਖਿਆ ਸਲਾਹਕਾਰ ਦੀ ਭੂਮਿਕਾ ਲਈ ਸੈਨੇਟ ਦੀ ਮਨਜ਼ੂਰੀ ਦੀ ਲੋੜ ਨਹੀਂ ਹੁੰਦੀ ਹੈ। ਟਰੰਪ ਦੀ ਟੀਮ ਵੱਲੋਂ ਇਨ੍ਹਾਂ ਨਾਵਾਂ 'ਤੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਇਹ ਵੀ ਪੜ੍ਹੋ: 25,000 ਫੁੱਟ ਦੀ ਉਚਾਈ 'ਤੇ ਜਹਾਜ਼ ਦੇ ਇੰਜਣ 'ਚ ਲੱਗੀ ਅੱਗ, ਘਬਰਾਏ ਯਾਤਰੀ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News