ਅਮਰੀਕਾ-ਇਰਾਨ ਦੀ ਜੰਗ ਖ਼ਤਮ ! ਟਰੰਪ ਨੇ ਕੀਤਾ ਵੱਡਾ ਦਾਅਵਾ

Saturday, Jun 13, 2026 - 10:31 AM (IST)

ਅਮਰੀਕਾ-ਇਰਾਨ ਦੀ ਜੰਗ ਖ਼ਤਮ ! ਟਰੰਪ ਨੇ ਕੀਤਾ ਵੱਡਾ ਦਾਅਵਾ

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਅਮਰੀਕਾ ਨੇ ਇਰਾਨ ਨਾਲ ਜੰਗ ਖ਼ਤਮ ਕਰ ਦਿੱਤੀ ਹੈ। ਇਕ ਵਰਚੁਅਲ ਰੈਲੀ ’ਚ ਟਰੰਪ ਨੇ ਆਪਣੇ ਸਮਰਥਕਾਂ ਨੂੰ ਇਹ ਗੱਲ ਕਹੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਇਰਾਨ ਕਦੇ ਪਰਮਾਣੂ ਹਥਿਆਰ ਨਹੀਂ ਬਣਾਏਗਾ।

ਓਧਰ, ਇਰਾਨ ਨੇ ਟਰੰਪ ਦੇ ਇਸ ਦਾਅਵੇ ਨੂੰ ਖਾਰਿਜ ਕਰ ਦਿੱਤਾ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਇਸਮਾਈਲ ਬਘਈ ਨੇ ਕਿਹਾ ਕਿ ਸ਼ਾਂਤੀ ਸਮਝੌਤੇ ’ਤੇ ਅਜੇ ਕੋਈ ਆਖਰੀ ਫੈਸਲਾ ਨਹੀਂ ਲਿਆ ਗਿਆ ਹੈ। ਇਸ ਤੋਂ ਪਹਿਲਾਂ ਟਰੰਪ ਨੇ ਵ੍ਹਾਈਟ ਹਾਊਸ ’ਚ ਪੱਤਰਕਾਰਾਂ ਨੂੰ ਕਿਹਾ ਸੀ ਕਿ ਸੁਪਰੀਮ ਲੀਡਰ ਮੁਜਤਬਾ ਖਾਮੇਨੇਈ ਨੇ ਨਵੀਂ ਡੀਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਰਾਨ ਨਾਲ ਸ਼ਾਂਤੀ ਸਮਝੌਤੇ ’ਤੇ ਇਸੇ ਹਫ਼ਤੇ ਯੂਰਪ ’ਚ ਦਸਤਖ਼ਤ ਹੋ ਸਕਦੇ ਹਨ। ਜੇਕਰ ਸਭ ਕੁਝ ਠੀਕ ਰਿਹਾ ਤਾਂ ਉਪ-ਰਾਸ਼ਟਰਪਤੀ ਜੇ. ਡੀ. ਵੇਂਸ ਵੀ ਇਸ ’ਚ ਸ਼ਾਮਲ ਹੋਣਗੇ।

ਭਾਰਤੀ ਜਹਾਜ਼ਾਂ ’ਤੇ ਡਰੋਨ ਹਮਲੇ ਬਿਲਕੁਲ ਬਰਦਾਸ਼ਤ ਨਹੀਂ
ਟਰੰਪ ਨੇ ਇਰਾਨ ਦੀ ਇਕ ਹੋਰ ਵੱਡੀ ਹਰਕਤ ਦਾ ਖੁਲਾਸਾ ਕੀਤਾ ਹੈ। ਬੀਤੀ ਰਾਤ ਇਰਾਨ ਨੇ ਹੋਰਮੁਜ਼ ਸਟ੍ਰੇਟ ਤੋਂ ਨਿਕਲ ਰਹੇ ਭਾਰਤੀ ਜਹਾਜ਼ਾਂ ’ਤੇ ਡਰੋਨ ਨਾਲ ਹਮਲਾ ਕੀਤਾ ਸੀ। ਹਾਲਾਂਕਿ, ਇਸ ਡਰੋਨ ਹਮਲੇ ਨੂੰ ਪੂਰੀ ਤਰ੍ਹਾਂ ਨਾਲ ਨਾਕਾਮ ਕਰ ਦਿੱਤਾ ਗਿਆ। ਟਰੰਪ ਨੇ ਇਰਾਨ ਦੀ ਇਸ ਫੌਜੀ ਕਾਰਵਾਈ ’ਤੇ ਸਖ਼ਤ ਰੁਖ ਅਪਣਾਇਆ ਹੈ। ਉਨ੍ਹਾਂ ਨੇ ਸਪੱਸ਼ਟ ਲਹਿਜੇ ’ਚ ਕਿਹਾ ਕਿ ਭਾਰਤੀ ਜਹਾਜ਼ਾਂ ’ਤੇ ਇਹ ਡਰੋਨ ਹਮਲਾ ਪੂਰੀ ਤਰ੍ਹਾਂ ਨਾ-ਸਵੀਕਾਰਨਯੋਗ ਹੈ। ਅਮਰੀਕਾ ਇਸ ਤਰ੍ਹਾਂ ਦੀ ਕਿਸੇ ਵੀ ਹਰਕਤ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਅਮਰੀਕੀ ਹਮਲੇ 'ਚ 3 ਭਾਰਤੀਆਂ ਦੀ ਮੌਤ

ਜਦੋਂ ਤੱਕ ਮੈਂ ਪੀ.ਐੱਮ. ਹਾਂ, ਇਰਾਨ ਪਰਮਾਣੂ ਹਥਿਆਰ ਨਹੀਂ ਬਣਾ ਸਕੇਗਾ: ਨੇਤਨਯਾਹੂ
ਓਧਰ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਉਨ੍ਹਾਂ ਦੇ ਰਹਿੰਦੇ ਇਰਾਨ ਪਰਮਾਣੂ ਹਥਿਆਰ ਹਾਸਲ ਨਹੀਂ ਕਰ ਸਕੇਗਾ। ਨੇਤਨਯਾਹੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ, “ਜਦੋਂ ਤੱਕ ਮੈਂ ਇਜ਼ਰਾਈਲ ਦਾ ਪ੍ਰਧਾਨ ਮੰਤਰੀ ਹਾਂ, ਇਰਾਨ ਕੋਲ ਪਰਮਾਣੂ ਹਥਿਆਰ ਨਹੀਂ ਹੋਣਗੇ।”

ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਉਹ ਇਰਾਨ ਦੇ ਪਰਮਾਣੂ ਪ੍ਰੋਗਰਾਮ ਦੇ ਖਿਲਾਫ ਅੰਤਰਰਾਸ਼ਟਰੀ ਮੁਹਿੰਮ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਮੁਤਾਬਕ ਜੇਕਰ ਇਹ ਮੁਹਿੰਮ ਨਾ ਚਲਾਈ ਗਈ ਹੁੰਦੀ, ਤਾਂ ਇਰਾਨ ਹੁਣ ਤੱਕ ਅਜਿਹੇ ਪਰਮਾਣੂ ਬੰਬ ਬਣਾ ਚੁੱਕਾ ਹੁੰਦਾ ਜਿਨ੍ਹਾਂ ਨਾਲ ਇਜ਼ਰਾਈਲ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਸੀ। ਨੇਤਨਯਾਹੂ ਨੇ ਦੋਸ਼ ਲਾਇਆ ਕਿ ਇਰਾਨ ਦਾ ਮਕਸਦ ਯਹੂਦੀ ਰਾਸ਼ਟਰ ਨੂੰ ਖਤਮ ਕਰਨਾ ਹੈ ਅਤੇ ਇਸ ਨੂੰ ਰੋਕਣਾ ਉਨ੍ਹਾਂ ਦੇ ਜੀਵਨ ਦਾ ਮਿਸ਼ਨ ਰਿਹਾ ਹੈ। ਉਨ੍ਹਾਂ ਕਿਹਾ, “ਜਦੋਂ ਤੱਕ ਮੈਂ ਪ੍ਰਧਾਨ ਮੰਤਰੀ ਹਾਂ, ਅਜਿਹਾ ਨਹੀਂ ਹੋਣ ਦਿਆਂਗਾ।”

ਇਹ ਵੀ ਪੜ੍ਹੋ- ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ ਕਰ'ਤਾ ਵੱਡਾ ਕਾਰਾ ! ਟਰੰਪ ਦੇ ਦਾਅਵੇ ਨੇ ਸਭ ਨੂੰ ਕਰ'ਤਾ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 


author

Harpreet SIngh

Content Editor

Related News