ਟਰੰਪ ਨੇ ਅਮਰੀਕੀ ਸੁਪਰੀਮ ਕੋਰਟ ’ਚ ਵਿਸਕਾਂਸਿਨ ਚੋਣ ਨਤੀਜੇ ਨੂੰ ਦਿੱਤੀ ਚੁਣੌਤੀ

12/31/2020 9:46:24 AM

ਮੇਡੀਸਨ, (ਭਾਸ਼ਾ)–ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਦੀ ਸੁਪਰੀਮ ਕੋਰਟ ਨੂੰ ਵਿਸਕਾਂਸਿਨ ਸੂਬੇ ਦੇ ਚੋਣ ਨਤੀਜਿਆਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। 

ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ’ਚ ਟਰੰਪ ਇਸ ਸੂਬੇ ’ਚ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਈਡੇਨ ਹੱਥੋਂ 21 ਹਜ਼ਾਰ ਵੋਟਾਂ ਨਾਲ ਹਾਰ ਗਏ ਸਨ, ਜਿਸ ਤੋਂ ਬਾਅਦ ਟਰੰਪ ਦੀ ਪ੍ਰਚਾਰ ਮੁਹਿੰਮ ਟੀਮ ਨੇ ਸੂਬੇ ਦੀ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕਰਕੇ ਡੇਨ ਅਤੇ ਮਿਲਵਾਕੀ ਕਾਊਂਟੀ ਦੀਆਂ 2,21000 ਤੋਂ ਵੱਧ ਵੋਟਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।

ਇਨ੍ਹਾਂ ਦੋਵੇਂ ਕਾਊਂਟੀਆਂ ’ਚ ਡੈਮੋਕ੍ਰੇਟਿਕ ਪਾਰਟੀ ਨੂੰ ਭਾਰੀ ਸਮਰਥਨ ਮਿਲਿਆ ਸੀ। ਪਟੀਸ਼ਨ ’ਚ ਦੋਸ਼ ਲਾਇਆ ਗਿਆ ਸੀ ਕਿ ਇਨ੍ਹਾਂ ਦੋਵਾਂ ਕਾਊਂਟੀਆਂ ਦੀਆਂ ਵੋਟਾਂ ਦੀ ਗਿਣਤੀ ’ਚ ਹੇਰਾਫੇਰੀ ਕੀਤੀ ਗਈ ਹੈ। ਹਾਲਾਂਕਿ ਸੂਬੇ ਦੀ ਸੁਪਰੀਮ ਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ ਸੀ। ਰਸਮੀ ਤੌਰ 'ਤੇ 20 ਜਨਵਰੀ ਨੂੰ ਬਾਈਡੇਨ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਪਰ ਅਜੇ ਵੀ ਟਰੰਪ ਕਈ ਇਲਾਕਿਆਂ ਵਿਚ ਆਪਣੀ ਜਿੱਤ ਦਾ ਦਾਅਵਾ ਕਰਦੇ ਆ ਰਹੇ ਹਨ। 

Lalita Mam

This news is Content Editor Lalita Mam