ਟਰੰਪ ਨੇ ਪ੍ਰਤੀਨਿਧੀ ਸਭਾ ’ਚੋਂ ਮਹਾਦੋਸ਼ ਪ੍ਰਸਤਾਵ ਪਾਸ ਹੋਣ ’ਤੇ ਸੀਨੇਟ ’ਚ ਸੁਣਵਾਈ ਕਰਨ ਦੀ ਕੀਤੀ ਮੰਗ

11/23/2019 12:58:38 AM

ਵਾਸ਼ਿੰਗਟਨ (ਭਾਸ਼ਾ)–ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿਉਹ ਚਾਹੁੰਦੇ ਹਨ ਕਿ ਕਾਂਗਰਸ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਵਿਚ ਮਹਾਦੋਸ਼ ਪਾਸ ਹੋਣ ਤੋਂ ਬਾਅਦ ਇਸ ਦੀ ਸੁਣਵਾਈ ਉੱਚ ਸਦਨ ਸੀਨੇਟ ਵਿਚ ਹੋਵੇ। ਡੈਮੋਕ੍ਰੇਟਿਕ ਪਾਰਟੀ ਦੀ ਬਹੁਮਤ ਵਾਲੀ ਪ੍ਰਤੀਨਿਧੀ ਸਭਾ ਵਿਚ ਰਾਸ਼ਟਰਪਤੀ ਟਰੰਪ ਖਿਲਾਫ ਮਹਾਦੋਸ਼ ਦੀ ਸੁਣਵਾਈ ਚੱਲ ਰਹੀ ਹੈ।

ਉਨ੍ਹਾਂ ’ਤੇ 2020 ਦੀਆਂ ਰਾਸ਼ਟਰਪਤੀ ਚੋਣਾਂ ਜਿੱਤਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ। ਮਹਾਦੋਸ਼ ਦੀ ਸੁਣਵਾਈ ਵਿਚ ਡੈਮੋਕ੍ਰੇਟਿਕ ਪਾਰਟੀ ਇਹ ਸਾਬਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਟਰੰਪ ਨੇ ਯੂਕ੍ਰੇਨ ’ਤੇ ਆਪਣੇ ਸਿਆਸੀ ਵਿਰੋਧੀ ਜੋ ਬਾਈਡੇਨ ਅਤੇ ਉਨ੍ਹਾਂ ਦੇ ਬੇਟੇ ਖਿਲਾਫ ਜਾਂਚ ਸ਼ੁਰੂ ਕਰਨ ਲਈ ਦਬਾਅ ਬਣਾਉਣ ਲਈ ਫੌਜੀ ਮਦਦ ਨੂੰ ਰੱਦ ਕੀਤਾ ਸੀ।


Sunny Mehra

Content Editor

Related News