Trump ਨੇ ਭਾਰਤ ਦੀ ਸੰਭਾਵਿਤ ਯਾਤਰਾ ਸਬੰਧੀ ਕੀਤੀ ਚਰਚਾ
Sunday, Jan 19, 2025 - 10:16 AM (IST)
ਵਾਸ਼ਿੰਗਟਨ (ਪੀ.ਟੀ.ਆਈ.)- ਅਮਰੀਕਾ ਦੇ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਬੀਜਿੰਗ ਨਾਲ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਅਹੁਦਾ ਸੰਭਾਲਣ ਤੋਂ ਬਾਅਦ ਚੀਨ ਦਾ ਦੌਰਾ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤ ਦੀ ਸੰਭਾਵਿਤ ਫੇਰੀ ਬਾਰੇ ਵੀ ਸਲਾਹਕਾਰਾਂ ਨਾਲ ਚਰਚਾ ਕੀਤੀ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਮੀਡੀਆ ਵਿੱਚ ਪ੍ਰਕਾਸ਼ਿਤ ਇੱਕ ਖ਼ਬਰ ਵਿੱਚ ਦਿੱਤੀ ਗਈ।
ਪੜ੍ਹੋ ਇਹ ਅਹਿਮ ਖ਼ਬਰ-ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਹੋਣਗੇ ਸ਼ਾਮਲ
ਟਰੰਪ ਨੇ ਆਪਣੀ ਚੋਣ ਮੁਹਿੰਮ ਦੌਰਾਨ ਚੀਨ 'ਤੇ ਵਾਧੂ ਟੈਰਿਫ ਲਗਾਉਣ ਦੀ ਚਿਤਾਵਨੀ ਦਿੱਤੀ ਸੀ। ਟਰੰਪ ਆਪਣੀ ਪਤਨੀ ਮੇਲਾਨੀਆ ਅਤੇ ਪੁੱਤਰ ਬੈਰਨ ਨਾਲ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਡੱਲਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਵਾਲ ਸਟਰੀਟ ਜਰਨਲ ਨੇ ਰਿਪੋਰਟ ਮੁਤਾਬਕ,"ਟਰੰਪ ਨੇ ਸਲਾਹਕਾਰਾਂ ਨੂੰ ਕਿਹਾ ਹੈ ਕਿ ਉਹ ਅਹੁਦਾ ਸੰਭਾਲਣ ਤੋਂ ਬਾਅਦ ਚੀਨ ਦਾ ਦੌਰਾ ਕਰਨਾ ਚਾਹੁੰਦੇ ਹਨ ਤਾਂ ਜੋ ਆਪਣੀ ਮੁਹਿੰਮ ਦੌਰਾਨ ਚੀਨ 'ਤੇ ਟੈਰਿਫ ਲਗਾਉਣ ਸਬੰਧੀ ਚਿਤਾਵਨੀ ਕਾਰਨ ਸ਼ੀ ਜਿਨਪਿੰਗ ਨਾਲ ਤਣਾਅਪੂਰਨ ਸਬੰਧਾਂ ਨੂੰ ਬਿਹਤਰ ਬਣਾਇਆ ਜਾ ਸਕੇ।'' ਅਖ਼ਬਾਰ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਸੂਤਰਾਂ ਅਨੁਸਾਰ ਉਨ੍ਹਾਂ ਨੇ ਭਾਰਤ ਦੀ ਸੰਭਾਵਿਤ ਫੇਰੀ ਬਾਰੇ ਸਲਾਹਕਾਰਾਂ ਨਾਲ ਗੱਲ ਕੀਤੀ। ਸੂਤਰਾਂ ਅਨੁਸਾਰ ਪਿਛਲੇ ਮਹੀਨੇ ਕ੍ਰਿਸਮਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਵਾਸ਼ਿੰਗਟਨ ਫੇਰੀ ਦੌਰਾਨ ਇਸ ਸਬੰਧ ਵਿੱਚ ਕੁਝ ਚਰਚਾ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।