ਜੰਗਬੰਦੀ ਦੀ ਆਸ! ਟਰੰਪ ਦੇ ਰਾਜਦੂਤ ਨੇ ਪੁਤਿਨ ਕੀਤੀ ਮੁਲਾਕਾਤ
Wednesday, Aug 06, 2025 - 04:39 PM (IST)

ਮਾਸਕੋ (ਏਪੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਸ਼ੇਸ਼ ਰਾਜਦੂਤ ਸਟੀਵ ਵਿਟਕੌਫ ਇੱਥੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰ ਰਹੇ ਹਨ। ਕ੍ਰੇਮਲਿਨ (ਰੂਸੀ ਰਾਸ਼ਟਰਪਤੀ ਦਫ਼ਤਰ) ਨੇ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਹ ਮੁਲਾਕਾਤ ਵ੍ਹਾਈਟ ਹਾਊਸ ਵੱਲੋਂ ਰੂਸ ਲਈ ਯੂਕ੍ਰੇਨ ਨਾਲ ਸ਼ਾਂਤੀ ਸਮਝੌਤੇ 'ਤੇ ਪਹੁੰਚਣ ਲਈ ਨਿਰਧਾਰਤ ਕੀਤੀ ਗਈ ਸਮਾਂ ਸੀਮਾ ਤੋਂ ਕੁਝ ਦਿਨ ਪਹਿਲਾਂ ਹੋ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਲਈ ਜਾਰੀ ਕੀਤੀ ਨਵੀਂ ਚੇਤਾਵਨੀ
ਅਮਰੀਕਾ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਰੂਸ ਸ਼ਾਂਤੀ ਸਮਝੌਤੇ 'ਤੇ ਨਹੀਂ ਪਹੁੰਚਦਾ ਹੈ ਤਾਂ ਉਸਨੂੰ ਗੰਭੀਰ ਆਰਥਿਕ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸਦਾ ਅਸਰ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ 'ਤੇ ਵੀ ਪੈ ਸਕਦਾ ਹੈ। ਰੂਸ ਲਈ ਟਰੰਪ ਦੀ ਸਮਾਂ ਸੀਮਾ ਸ਼ੁੱਕਰਵਾਰ ਨੂੰ ਖਤਮ ਹੋ ਜਾਵੇਗੀ। ਟਰੰਪ ਨੇ ਯੂਕ੍ਰੇਨ ਦੇ ਨਾਗਰਿਕ ਖੇਤਰਾਂ 'ਤੇ ਰੂਸ ਦੇ ਵਧ ਰਹੇ ਹਮਲਿਆਂ 'ਤੇ ਪੁਤਿਨ ਪ੍ਰਤੀ ਨਿਰਾਸ਼ਾ ਪ੍ਰਗਟ ਕੀਤੀ ਹੈ। ਇਹ ਹਮਲੇ ਉਸ ਸਮੇਂ ਤੇਜ਼ ਹੋ ਗਏ ਹਨ ਜਦੋਂ ਟਰੰਪ ਨੇ ਹਾਲ ਹੀ ਦੇ ਮਹੀਨਿਆਂ ਵਿੱਚ ਪੁਤਿਨ ਨੂੰ ਨਰਮ ਰੁਖ਼ ਅਪਣਾਉਣ ਦੀ ਅਪੀਲ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।