''ਔਖੀ ਘੜੀ ''ਚ ਅਮਰੀਕਾ ਭਾਰਤ ਨਾਲ ਖੜ੍ਹਾ'', ਟਰੰਪ ਨੇ ਅੱਤਵਾਦੀ ਹਮਲੇ ''ਤੇ ਪ੍ਰਗਟਾਈ ਹਮਦਰਦੀ
Tuesday, Apr 22, 2025 - 10:58 PM (IST)

ਵਾਸ਼ਿੰਗਟਨ : ਭਾਰਤ ਦੇ ਜੰਮੂ-ਕਸ਼ਮੀਰ ਖੇਤਰ ਵਿੱਚ ਸ਼ੱਕੀ ਅੱਤਵਾਦੀਆਂ ਵੱਲੋਂ ਸੈਲਾਨੀਆਂ 'ਤੇ ਗੋਲੀਬਾਰੀ ਵਿਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਦਰਦੀ ਵਿਅਕਤ ਕਰਦਿਆਂ ਕਿਹਾ ਕਿ ਅਮਰੀਕਾ ਇਸ ਦੌਰਾਨ ਭਾਰਤ ਦੇ ਨਾਲ ਖੜ੍ਹਾ ਹੈ।
ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੀ ਲਿਸਟ ਹੋਈ ਜਾਰੀ
ਟਰੰਪ ਨੇ ਕਿਹਾ ਕਿ ਕਸ਼ਮੀਰ ਤੋਂ ਬਹੁਤ ਪਰੇਸ਼ਾਨ ਕਰਨ ਵਾਲੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅਮਰੀਕਾ ਅੱਤਵਾਦ ਵਿਰੁੱਧ ਭਾਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਅਸੀਂ ਮਾਰੇ ਗਏ ਲੋਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦੇ ਹਾਂ। ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੇ ਅਦਭੁਤ ਲੋਕਾਂ ਨੂੰ ਸਾਡਾ ਪੂਰਾ ਸਮਰਥਨ ਅਤੇ ਡੂੰਘੀ ਹਮਦਰਦੀ ਹੈ।
ਦੱਸ ਦਈਏ ਕਿ ਅੱਜ ਜੰਮੂ-ਕਸ਼ਮੀਰ 'ਚ ਪਹਿਲਗਾਮ ਵਿੱਚ ਸੈਲਾਨੀਆਂ 'ਤੇ ਹੋਏ ਅੱਤਵਾਦੀ ਵਿੱਚ 26 ਲੋਕਾਂ ਦੇ ਮਾਰੇ ਜਾਣ ਦੀਆਂ ਖਬਰਾਂ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ 16 ਦੇ ਨਾਵਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਇੱਕ ਨੇਪਾਲ ਦਾ ਨਾਗਰਿਕ ਹੈ ਅਤੇ ਇੱਕ ਸਾਊਦੀ ਅਰਬ ਦਾ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ 10 ਜ਼ਖਮੀਆਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8