''ਹਾਓਡੀ ਮੋਦੀ'' ਲਈ ਮੈਰੀਲੈਂਡ ਤੋਂ ਹਿਊਸਟਨ ਰਵਾਨਾ ਹੋਏ ਟਰੰਪ
Sunday, Sep 22, 2019 - 07:09 PM (IST)

ਮੈਰੀਲੈਂਡ — ਅਮਰੀਕਾ ਦੇ ਸ਼ਹਿਰ 'ਚ 'ਹਾਓਡੀ ਮੋਦੀ' ਪ੍ਰੋਗਰਾਮ ਦੀ ਸ਼ੁਰੂਆਤ ਹੋਣ ਵਾਲੀ ਹੈ। ਪ੍ਰੋਗਰਾਮ 'ਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਉਤਸ਼ਾਹ ਦੇਖਣ ਵਾਲਾ ਹੈ। ਪ੍ਰੋਗਰਾਮ 'ਚ ਆਉਣ ਵਾਲੇ ਲੋਕ ਪ੍ਰਧਾਨ ਮੰਤਰੀ ਮੋਦੀ ਨੂੰ ਦੇਖਣ ਤੇ ਸੁਣਨ ਲਈ ਬਹੁਤ ਉਤਸ਼ਾਹਿਤ ਹਨ। ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਮੈਰੀਲੈਂਡ ਤੋਂ ਹਿਊਸਟਨ ਲਈ ਰਵਾਨਾ ਹੋ ਗਏ ਹਨ।
ਹਿਊਸਟਨ 'ਚ ਹੋਣ ਵਾਲੇ ਇਸ 'ਹਾਓਡੀ ਮੋਦੀ' ਪ੍ਰੋਗਰਾਮ ਲਈ 50 ਹਜ਼ਾਰ ਤੋਂ ਵਧੇਰੇ ਭਾਰਤੀ-ਅਮਰੀਕੀਆਂ ਨੇ ਰਜਿਸਟ੍ਰੇਸ਼ਨ ਕਰਵਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਇਸ ਪ੍ਰੋਗਰਾਮ 'ਚ ਅਮਰੀਕੀ ਰਾਸ਼ਟਰਪਤੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣ ਲਈ ਆ ਰਹੇ ਹਨ ਤੇ ਇਸ ਦੌਰਾਨ ਉਹ ਭਾਰਤ ਤੇ ਭਾਰਤੀਆਂ ਨੂੰ ਸੰਬੋਧਿਤ ਕਰਦਿਆਂ ਭਾਸ਼ਣ ਵੀ ਦੇਣਗੇ।