Trump ਦੀ ਜਿੱਤ ਦਾ ਭਾਰਤੀਆਂ 'ਤੇ ਅਸਰ, ਵਰਕ ਵੀਜ਼ਾ ਧਾਰਕਾਂ ਦੀ ਵਧੀ ਚਿੰਤਾ
Thursday, Nov 07, 2024 - 12:21 PM (IST)

ਇੰਟਰਨੈਸ਼ਨਲ ਡੈਸਕ- ਅਮਰੀਕਾ 'ਚ ਡੋਨਾਲਡ ਟਰੰਪ ਜਲਦੀ ਹੀ ਦੇਸ਼ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਟਰੰਪ ਦੇ ਰਾਸ਼ਟਰਪਤੀ ਬਣਨ ਨਾਲ ਪੰਜਾਬ, ਹਰਿਆਣਾ ਸਮੇਤ ਭਾਰਤੀ ਨੌਜਵਾਨਾਂ 'ਤੇ ਅਸਰ ਪੈ ਸਕਦਾ ਹੈ। ਚੋਣਾਂ 'ਚ ਮੁੱਦਾ ਬਣਿਆ ਗੈਰ-ਕਾਨੂੰਨੀ ਡੌਂਕੀ ਰੂਟ ਹੁਣ ਚੋਣਾਂ ਦੇ ਨਤੀਜੇ ਐਲਾਨਦੇ ਹੀ ਸਰਗਰਮ ਹੋ ਗਿਆ ਹੈ। ਡੋਨਾਲਡ ਟਰੰਪ ਦੇ 'ਮੇਕ ਅਮਰੀਕਾ ਗ੍ਰੇਟ ਅਗੇਨ' ਦੇ ਨਾਅਰੇ ਨੇ ਉਨ੍ਹਾਂ ਭਾਰਤੀ ਨੌਜਵਾਨਾਂ ਦੀ ਚਿੰਤਾ ਵਧਾ ਦਿੱਤੀ ਹੈ ਜੋ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਏ ਹਨ। ਗਲੋਬਲ ਹਰਿਆਣਾ ਦੇ ਚੇਅਰਮੈਨ ਬਲੇਂਦਰ ਕੁੰਡੂ ਦਾ ਕਹਿਣਾ ਹੈ ਕਿ ਇਸ ਵੇਲੇ 12 ਹਜ਼ਾਰ ਭਾਰਤੀ ਨਜ਼ਰਬੰਦੀ ਕੇਂਦਰ ਜੇਲ੍ਹਾਂ ਵਿੱਚ ਬੰਦ ਹਨ ਅਤੇ ਬਾਹਰ ਨਿਕਲਣ ਦੀ ਉਡੀਕ ਕਰ ਰਹੇ ਹਨ। ਹੁਣ ਉਨ੍ਹਾਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਗਲੋਬਲ ਹਰਿਆਣਾ ਦੇ ਅਧਿਕਾਰੀਆਂ ਨੂੰ ਦੁਪਹਿਰ ਤੋਂ ਹੀ ਇਸ ਸਬੰਧੀ ਫੋਨ ਆ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ-Trump ਦੀ ਜਿੱਤ ਨਾਲ ਕੈਨੇਡੀਅਨ ਪ੍ਰਧਾਨ ਮੰਤਰੀ Trudeau ਦੀਆਂ ਵਧਣਗੀਆਂ ਮੁਸ਼ਕਲਾਂ!
ਵਰਕ ਵੀਜ਼ਾ ਧਾਰਕਾਂ ਅਤੇ ਗ੍ਰੀਨ ਕਾਰਡ ਬਿਨੈਕਾਰਾਂ 'ਤੇ ਪ੍ਰਭਾਵ
ਐੱਚ-1ਬੀ ਵਰਕ ਵੀਜ਼ਾ 'ਤੇ ਕੰਮ ਕਰਨ ਵਾਲੇ ਭਾਰਤੀਆਂ ਨੂੰ ਗ੍ਰੀਨ ਕਾਰਡ ਮਿਲਣ 'ਚ ਦੇਰੀ ਹੋਣ ਦੀ ਸੰਭਾਵਨਾ ਹੈ। ਟਰੰਪ ਪ੍ਰਸ਼ਾਸਨ ਨੌਕਰੀਆਂ ਵਿਚ ਸਥਾਨਕ ਅਮਰੀਕੀ ਗ੍ਰੈਜੂਏਟਾਂ ਨੂੰ ਪਹਿਲ ਦੇਣ ਦੀ ਨੀਤੀ 'ਤੇ ਜ਼ੋਰ ਦੇ ਸਕਦਾ ਹੈ, ਜਿਸ ਕਾਰਨ ਭਾਰਤੀਆਂ ਨੂੰ ਗ੍ਰੀਨ ਕਾਰਡ ਪ੍ਰਕਿਰਿਆ ਵਿਚ ਲੰਬਾ ਇੰਤਜ਼ਾਰ ਕਰਨਾ ਪੈ ਸਕਦਾ ਹੈ ਅਤੇ ਟਰੰਪ ਦੇ ਸਖਤ ਇਮੀਗ੍ਰੇਸ਼ਨ ਰੁਖ ਅਤੇ "ਅਮਰੀਕਾ ਫਸਟ" ਨੀਤੀ ਅਮਰੀਕਾ ਵਿਚ ਰਹਿਣ ਵਾਲੇ ਭਾਰਤੀਆਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਵਾਸ਼ਿੰਗਟਨ ਡੀਸੀ ਤੋਂ ਬੈਂਕਿੰਗ ਅਤੇ ਵਿੱਤ ਮਾਹਿਰ ਵਿਕਰਮ ਮੋਰ ਦਾ ਮੰਨਣਾ ਹੈ ਕਿ ਮੋਦੀ ਨਾਲ ਟਰੰਪ ਦੇ ਨਜ਼ਦੀਕੀ ਸਬੰਧਾਂ ਕਾਰਨ ਖਾਲਿਸਤਾਨੀ ਮੁੱਦਾ ਵੀ ਹੱਲ ਹੋ ਸਕਦਾ ਹੈ। ਉਸ ਦਾ ਕਹਿਣਾ ਹੈ ਕਿ ਟਰੰਪ ਪ੍ਰਸ਼ਾਸਨ ਅਤੇ ਮੋਦੀ ਸਰਕਾਰ ਵਿਚਾਲੇ ਵਧਦੇ ਸਬੰਧਾਂ ਕਾਰਨ ਇਸ ਮੁੱਦੇ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕੈਨੇਡਾ ਨਾਲ ਸਬੰਧਾਂ ਵਿੱਚ ਸੁਧਾਰ ਦੀ ਸੰਭਾਵਨਾ ਹੈ, ਜੋ ਮੌਜੂਦਾ ਐਚ-1ਬੀ ਵੀਜ਼ਾ ਧਾਰਕਾਂ ਲਈ ਲਾਭਦਾਇਕ ਸਾਬਤ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।