ਟਰੰਪ ਨੇ ਮੁੜ ਉਡਾਇਆ ਜਸਟਿਨ ਟਰੂਡੋ ਦਾ ਮਜ਼ਾਕ, ਹੁਣ ਇਹ ਆਖ ਕੀਤਾ ਸੰਬੋਧਨ

Wednesday, Dec 11, 2024 - 10:45 AM (IST)

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ‘ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇਕ ਵਾਰ ਫਿਰ ਮਜ਼ਾਕ ਉਡਾਇਆ ਹੈ। ਇਸ ਵਾਰ ਉਨ੍ਹਾਂ ਨੇ ਟਰੂਡੋ ਨੂੰ ‘ਕੈਨੇਡਾ ਦਾ ਗਵਰਨਰ’ ਕਹਿ ਕੇ ਸੰਬੋਧਿਤ ਕੀਤਾ। ਇਸ ਤੋਂ ਪਹਿਲਾਂ ਟਰੰਪ ਨੇ ਟਰੂਡੋ ਨੂੰ ਸੁਝਾਅ ਦਿੱਤਾ ਸੀ ਕਿ ਜੇਕਰ ਟਰੰਪ ਦੇ ਪ੍ਰਸਤਾਵਿਤ 25 ਫੀਸਦੀ ਟੈਰਿਫ ਨਾਲ ਕੈਨੇਡੀਅਨ ਅਰਥ-ਵਿਵਸਥਾ ਖ਼ਤਮ ਹੋ ਜਾਂਦੀ ਹੈ ਤਾਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: 'ਹਿੰਦੂ ਲਾਈਵਜ਼ ਮੈਟਰ': ਕੈਨੇਡੀਅਨ ਹਿੰਦੂਆਂ ਨੇ ਟੋਰਾਂਟੋ 'ਚ ਬੰਗਲਾਦੇਸ਼ੀ ਕੌਂਸਲੇਟ ਦੇ ਬਾਹਰ ਕੀਤਾ ਪ੍ਰਦਰਸ਼ਨ

ਟਰੰਪ ਨੇ ਵੀਕਐਂਡ ਵਿੱਚ ਐੱਨ.ਬੀ.ਸੀ. ਨਿਊਜ਼ ਨਾਲ ਇੱਕ ਇੰਟਰਵਿਊ ਵਿੱਚ ਅਤੇ ਮੰਗਲਵਾਰ ਨੂੰ ਦੁਬਾਰਾ ਪੋਸਟ ਵਿੱਚ ਇਹੀ ਗੱਲ ਦੁਹਰਾਈ। ਟਰੂਥ ਸੋਸ਼ਲ 'ਤੇ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਮਜ਼ਾਕ ਉਡਾਉਂਦੇ ਹੋਏ ਟਰੰਪ ਨੇ ਕਿਹਾ, "ਕੈਨੇਡਾ ਦੇ ਮਹਾਨ ਰਾਜ ਦੇ ਗਵਰਨਰ ਜਸਟਿਨ ਟਰੂਡੋ ਨਾਲ ਰਾਤ ਦਾ ਖਾਣਾ ਖਾ ਕੇ ਬਹੁਤ ਚੰਗਾ ਲੱਗਾ। ਮੈਂ ਜਲਦੀ ਹੀ ਗਵਰਨਰ ਨੂੰ ਦੁਬਾਰਾ ਮਿਲਣ ਲਈ ਉਤਸੁਕ ਹਾਂ ਤਾਂ ਜੋ ਅਸੀਂ ਟੈਰਿਫ ਅਤੇ ਵਪਾਰ 'ਤੇ ਡੂੰਘਾਈ ਨਾਲ ਗੱਲਬਾਤ ਜਾਰੀ ਰੱਖ ਸਕੀਏ, ਜਿਸ ਦੇ ਨਤੀਜੇ ਸਾਰਿਆਂ ਲਈ ਸੱਚਮੁੱਚ ਸ਼ਾਨਦਾਰ ਹੋਣਗੇ!" 

ਇਹ ਵੀ ਪੜ੍ਹੋ: ਟਰੰਪ ਦੀ ਨਵੀਂ ਕੈਬਨਿਟ 'ਚ ਪੰਜਾਬਣ ਦੀ ਐਂਟਰੀ, ਚੰਡੀਗੜ੍ਹ ਦੀ ਹਰਮੀਤ ਢਿੱਲੋਂ ਇਸ ਉੱਚ ਅਹੁਦੇ ਲਈ ਨਾਮਜ਼ਦ

ਇਹ ਟਿੱਪਣੀ ਟਰੂਡੋ ਨਾਲ ਉਨ੍ਹਾਂ ਦੇ ਡਿਨਰ ਕਰਨ ਦੇ ਇਕ ਹਫ਼ਤੇ ਤੋਂ ਵੱਧ ਸਮੇਂ ਬਾਅਦ ਆਈ ਹੈ। ਇੱਥੇ ਦੱਸ ਦੇਈਏ ਕਿ ਟਰੂਡੋ ਪਿਛਲੇ ਹਫ਼ਤੇ ਟਰੰਪ ਨਾਲ ਰਾਤ ਦੇ ਖਾਣੇ ਲਈ ਮਾਰ-ਏ-ਲਾਗੋ ਗਏ ਸਨ, ਜਿੱਥੇ ਉਨ੍ਹਾਂ ਨੇ ਉਸ ਚਿਤਾਵਨੀ 'ਤੇ ਚਰਚਾ ਕੀਤੀ, ਜਿਸ ਵਿਚ ਟਰੰਪ ਨੇ ਕਿਹਾ ਸੀ ਕਿ ਜੇਕਰ ਕੈਨੇਡਾ ਦੀ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਡਰੱਗਜ਼ ਨੂੰ ਦੇਸ਼ ਵਿਚ ਆਉਣ ਤੋਂ ਰੋਕਣ ਵਿਚ ਅਸਮਰਥ ਰਹੀ ਤਾਂ ਕੈਨੇਡਾ 'ਤੇ 25 ਫੀਸਦੀ ਟੈਰਿਫ ਲਗਾਇਆ ਜਾਵੇਗਾ। ਡਿਨਰ ਦੌਰਾਨ, ਜਦੋਂ ਟਰੂਡੋ ਨੇ ਕਿਹਾ ਕਿ ਅਜਿਹਾ ਟੈਰਿਫ ਕੈਨੇਡੀਅਨ ਆਰਥਿਕਤਾ ਨੂੰ ਤਬਾਹ ਕਰ ਦੇਵੇਗਾ, ਤਾਂ ਟਰੰਪ ਨੇ ਕਥਿਤ ਤੌਰ 'ਤੇ ਉਨ੍ਹਾਂ ਨੂੰ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦਾ ਸੁਝਾਅ ਦਿੱਤਾ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ ਪੈਦਾ ਹੁੰਦੇ ਹੀ ਮਿਲਣ ਵਾਲੀ ਨਾਗਰਿਕਤਾ ਨੂੰ ਲੈ ਕੇ ਟਰੰਪ ਨੇ ਕਰ'ਤਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News