ਟਰੰਪ ਨੇ ਫਲੋਰੀਡਾ ਦੀ ਸਾਬਕਾ ਅਟਾਰਨੀ ਜਨਰਲ ਪੈਮ ਬੌਂਡੀ ਨੂੰ ਅਟਾਰਨੀ ਜਨਰਲ ਵਜੋਂ ਕੀਤਾ ਨਾਮਜ਼ਦ
Friday, Nov 22, 2024 - 01:39 PM (IST)
ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਅਟਾਰਨੀ ਜਨਰਲ ਦੇ ਅਹੁਦੇ ਲਈ ਫਲੋਰਿਡਾ ਦੀ ਸਾਬਕਾ ਅਟਾਰਨੀ ਜਨਰਲ ਪੈਮ ਬੌਂਡੀ ਨੂੰ ਨਾਮਜ਼ਦ ਕੀਤਾ ਹੈ। ਸਾਬਕਾ ਕਾਂਗਰਸਮੈਨ ਮੈਟ ਗੈਟਜ਼ ਵੱਲੋਂ ਵੀਰਵਾਰ ਨੂੰ ਇਸ ਅਹੁਦੇ ਲਈ ਨਾਮਜ਼ਦਗੀ ਪ੍ਰਕਿਰਿਆ ਤੋਂ ਹਟਣ ਦਾ ਐਲਾਨ ਕਰਨ ਤੋਂ ਬਾਅਦ ਟਰੰਪ ਨੇ ਫਲੋਰਿਡਾ ਦੇ ਸਾਬਕਾ ਅਟਾਰਨੀ ਜਨਰਲ ਪੈਮ ਬੌਂਡੀ ਨੂੰ ਨਾਮਜ਼ਦ ਕੀਤਾ।
ਇਹ ਵੀ ਪੜ੍ਹੋ: ਚੱਲੇ ਓ ਕੈਨੇਡਾ, ਜਾਣ ਲਓ ਨਵੇਂ ਨਿਯਮ, ਹੁਣ ਸੌਖਾ ਨਹੀਂ ਉਥੇ ਪੜ੍ਹਣਾ
ਟਰੰਪ ਨੇ ਇੱਕ ਬਿਆਨ ਵਿੱਚ ਕਿਹਾ, "ਮੈਨੂੰ ਫਲੋਰਿਡਾ ਦੇ ਸਾਬਕਾ ਅਟਾਰਨੀ ਜਨਰਲ ਪੈਮ ਬੌਂਡੀ ਨੂੰ ਅਮਰੀਕਾ ਦੇ ਅਗਲੇ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰਨ ਵਿੱਚ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ।" ਉਨ੍ਹਾਂ ਕਿਹਾ ਕਿ ਬੌਂਡੀ ਨੇ ਲਗਭਗ 20 ਸਾਲਾਂ ਤੱਕ ਇੱਕ ਵਕੀਲ ਵਜੋਂ ਕੰਮ ਕੀਤਾ ਅਤੇ ਉਸ ਦੌਰਾਨ ਉਨ੍ਹਾਂ ਨੇ ਅਪਰਾਧੀਆਂ ਪ੍ਰਤੀ ਸਖ਼ਤ ਰਵੱਈਆ ਅਪਣਾਇਆ ਨਾਲ ਹੀ ਫਲੋਰੀਡਾ ਨੂੰ ਲੋਕਾਂ ਲਈ ਸੁਰੱਖਿਅਤ ਸਥਾਨ ਬਣਾਇਆ। ਟਰੰਪ ਨੇ ਦੋਸ਼ ਲਾਇਆ ਕਿ ਨਿਆਂ ਵਿਭਾਗ ਨੂੰ ਉਨ੍ਹਾਂ ਦੇ ਅਤੇ ਰਿਪਬਲਿਕਨ ਪਾਰਟੀ ਦੇ ਹੋਰ ਮੈਂਬਰਾਂ ਦੇ ਖਿਲਾਫ ਹਥਿਆਰ ਵਜੋਂ ਵਰਤਿਆ ਗਿਆ ਸੀ। ਨਵੇਂ ਚੁਣੇ ਗਏ ਰਾਸ਼ਟਰਪਤੀ ਨੇ ਕਿਹਾ, "ਇਹ ਸਭ ਹੁਣ ਹੋਰ ਨਹੀਂ।"
ਇਹ ਵੀ ਪੜ੍ਹੋ: ਭਾਰਤੀ-ਅਮਰੀਕੀਆਂ ਨੇ ਕਿਸਾਨਾਂ ਲਈ AI ਅਧਾਰਿਤ ਤਿਆਰ ਕੀਤਾ ਐਪ, ਜਾਣੋ ਕੀ ਹੈ ਖ਼ਾਸੀਅਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8