Trump ਦੀ ਨਵੀਂ ਯਾਤਰਾ ਪਾਬੰਦੀ ਅੱਜ ਤੋਂ ਲਾਗੂ
Monday, Jun 09, 2025 - 10:22 AM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਵਿੱਚ ਇਮੀਗ੍ਰੇਸ਼ਨ ਸਬੰਧੀ ਸਖਤ਼ੀ ਵਿਚਕਾਰ ਡੋਨਾਲਡ ਟਰੰਪ ਦੀ ਨਵੀਂ ਯਾਤਰਾ ਪਾਬੰਦੀ ਨੀਤੀ ਅੱਜ ਤੋਂ ਲਾਗੂ ਹੋ ਰਹੀ ਹੈ। ਰਾਸ਼ਟਰਪਤੀ ਟਰੰਪ ਨੇ ਪਿਛਲੇ ਬੁੱਧਵਾਰ ਨੂੰ ਇੱਕ ਆਦੇਸ਼ 'ਤੇ ਦਸਤਖ਼ਤ ਕੀਤੇ, ਜਿਸ ਵਿੱਚ 12 ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਰਾਸ਼ਟਰਪਤੀ ਟਰੰਪ ਦੀ ਇਮੀਗ੍ਰੇਸ਼ਨ ਸਬੰਧੀ ਸਖ਼ਤੀ ਲਾਗੂ ਕਰਨ ਦੀ ਮੁਹਿੰਮ ਨੂੰ ਲੈ ਕੇ ਵਧ ਰਹੇ ਤਣਾਅ ਵਿਚਕਾਰ ਲਗਾਈ ਗਈ ਹੈ।
ਜਿਨ੍ਹਾਂ ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਆਉਣ 'ਤੇ ਟਰੰਪ ਨੇ ਪਾਬੰਦੀ ਲਗਾਈ ਹੈ ਉਨ੍ਹਾਂ ਵਿੱਚ ਅਫਗਾਨਿਸਤਾਨ, ਬਰਮਾ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਸ਼ਾਮਲ ਹਨ। ਇਸ ਤੋਂ ਇਲਾਵਾ ਸੱਤ ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਆਉਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਇਨ੍ਹਾਂ ਦੇਸ਼ਾਂ ਵਿੱਚ ਬੁਰੂੰਡੀ, ਕਿਊਬਾ, ਲਾਓਸ, ਸੀਅਰਾ ਲਿਓਨ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ ਸ਼ਾਮਲ ਹਨ।
ਪੜ੍ਹੋ ਇਹ ਅਹਿਮ ਖ਼ਬਰ-ਮੋਗਾ ਦੀ ਰਵਨੀਤ ਸਿੱਧੂ ਨੇ ਕੈਨੇਡਾ 'ਚ ਰਚਿਆ ਇਤਿਹਾਸ
ਨਵੀਂ ਘੋਸ਼ਣਾ, ਜਿਸ 'ਤੇ ਟਰੰਪ ਨੇ ਬੁੱਧਵਾਰ ਨੂੰ ਦਸਤਖ਼ਤ ਕੀਤੇ ਸਨ, ਸੱਤ ਹੋਰ ਦੇਸ਼ਾਂ ਦੇ ਲੋਕਾਂ 'ਤੇ ਵੀ ਨਵੀਆਂ ਯਾਤਰਾ ਪਾਬੰਦੀਆਂ ਲਗਾਉਂਦੀ ਹੈ ਜੋ ਅਮਰੀਕਾ ਤੋਂ ਬਾਹਰ ਹਨ ਅਤੇ ਜਿਨ੍ਹਾਂ ਕੋਲ ਵੈਧ ਵੀਜ਼ਾ ਨਹੀਂ ਹੈ। ਇਸ ਸਬੰਧ ਵਿੱਚ ਸ਼ੁੱਕਰਵਾਰ ਨੂੰ ਸਾਰੇ ਅਮਰੀਕੀ ਕੂਟਨੀਤਕ ਮਿਸ਼ਨਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ। ਇਹ ਨਵੀਆਂ ਪਾਬੰਦੀਆਂ ਸੂਚੀ ਵਿੱਚ ਸ਼ਾਮਲ ਦੇਸ਼ਾਂ ਦੇ ਲੋਕਾਂ ਨੂੰ ਪਹਿਲਾਂ ਜਾਰੀ ਕੀਤੇ ਗਏ ਵੀਜ਼ੇ ਰੱਦ ਨਹੀਂ ਕਰਨਗੀਆਂ। ਹਾਲਾਂਕਿ ਜਦੋਂ ਤੱਕ ਕੋਈ ਬਿਨੈਕਾਰ ਪਾਬੰਦੀ ਤੋਂ ਛੋਟ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦਾ, ਉਸਦੀ ਅਰਜ਼ੀ ਸੋਮਵਾਰ ਤੋਂ ਰੱਦ ਕਰ ਦਿੱਤੀ ਜਾਵੇਗੀ।
ਰਾਸ਼ਟਰਪਤੀ ਟਰੰਪ ਦਾ ਕਹਿਣਾ ਹੈ ਕਿ ਇਨ੍ਹਾਂ ਦੇਸ਼ਾਂ ਵਿਚ ਅੱਤਵਾਦ ਦਾ ਵੱਡਾ ਖਤਰਾ ਹੈ। ਇਹ ਦੇਸ਼ ਵੀਜ਼ਾ ਸੁਰੱਖਿਆ ਵਿਚ ਸਹਿਯੋਗ ਨਹੀਂ ਕਰਦੇ। ਯਾਤਰੀਆਂ ਦੀ ਪਛਾਣ ਦੀ ਪੁਸ਼ਟੀ ਕਰਨ ਵਿਚ ਅਸਮਰੱਥ ਹਨ। ਅਪਰਾਧੀ ਮਾਮਲਿਆਂ ਅਤੇ ਵੀਜ਼ਾ ਦੀ ਮਿਆਦ ਸਬੰਧੀ ਮਾਮਲਿਆਂ ਵਿਚ ਲਾਪਰਵਾਹੀ ਵਰਤਦੇ ਹਨ। ਚਾਡ ਦੇ ਰਾਸ਼ਟਰਪਤੀ ਮਹਾਮਤ ਇਦਰੀਸ ਡੇਬੀ ਨੇ ਆਪਣੇ ਦੇਸ਼ ਦੀ ਸਰਕਾਰ ਨੂੰ ਅਮਰੀਕਾ ਨਾਗਿਰਕਾਂ ਨੂੰ ਵੀਜ਼ਾ ਦੇਣਾ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਪਹਿਲੇ ਕਾਰਜਕਾਲ ਦੌਰਾਨ, ਟਰੰਪ ਨੇ ਜਨਵਰੀ 2017 ਵਿੱਚ ਇੱਕ ਕਾਰਜਕਾਰੀ ਆਦੇਸ਼ ਵੀ ਜਾਰੀ ਕੀਤਾ ਸੀ, ਜਿਸ ਵਿੱਚ ਸੱਤ ਮੁਸਲਿਮ ਪ੍ਰਮੁੱਖ ਦੇਸ਼ਾਂ ਦੇ ਨਾਗਰਿਕਾਂ ਨੂੰ ਅਮਰੀਕਾ ਦੀ ਯਾਤਰਾ ਕਰਨ ਤੋਂ ਰੋਕਿਆ ਗਿਆ ਸੀ। ਇਹ ਦੇਸ਼ ਇਰਾਕ, ਸੀਰੀਆ, ਈਰਾਨ, ਸੁਡਾਨ, ਲੀਬੀਆ, ਸੋਮਾਲੀਆ ਅਤੇ ਯਮਨ ਸਨ। ਟਰੰਪ ਦੀਆਂ ਇਨ੍ਹਾਂ ਪਾਬੰਦੀਆਂ ਦੇ ਜਵਾਬ ਵਿਚ ਚਾਡ ਦੇ ਰਾਸ਼ਟਰਪਤੀ ਮਹਾਮਤ ਇਦਰੀਸ ਡੇਬੀ ਇਤਨੇ ਨੇ ਆਪਣੇ ਦੇਸ਼ ਦੀ ਸਰਕਾਰ ਨੂੰ ਅਮਰੀਕਾ ਨਾਗਰਿਕਾਂ ਨੂੰ ਵੀਜ਼ਾ ਦੇਣਾ ਬੰਦ ਕਰਨ ਦਾ ਨਿਰਦੇਸ਼ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।