ਟਰੰਪ ਦੀ ਨਵੀਂ ਕੈਬਨਿਟ ''ਚ ਪੰਜਾਬਣ ਦੀ ਐਂਟਰੀ, ਚੰਡੀਗੜ੍ਹ ਦੀ ਹਰਮੀਤ ਢਿੱਲੋਂ ਇਸ ਉੱਚ ਅਹੁਦੇ ਲਈ ਨਾਮਜ਼ਦ

Tuesday, Dec 10, 2024 - 10:25 AM (IST)

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਭਾਰਤੀ-ਅਮਰੀਕੀ ਹਰਮੀਤ ਕੇ ਢਿੱਲੋਂ ਨੂੰ ਨਿਆਂ ਵਿਭਾਗ ਵਿੱਚ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕੀਤਾ ਹੈ। ਟਰੰਪ ਨੇ ਆਪਣੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ 'ਤੇ ਘੋਸ਼ਣਾ ਕੀਤੀ, "ਮੈਂ ਹਰਮੀਤ ਕੇ. ਢਿੱਲੋਂ ਨੂੰ ਅਮਰੀਕੀ ਨਿਆਂ ਵਿਭਾਗ ਵਿੱਚ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਵਜੋਂ ਨਾਮਜ਼ਦ ਕਰਕੇ ਖੁਸ਼ ਹਾਂ। ਆਪਣੇ ਪੂਰੀ ਕਰੀਅਰ ਦੌਰਾਨ ਹਰਮੀਤ ਨੇ ਸਾਡੀ ਨਾਗਰਿਕ ਅਧਿਕਾਰਾਂ ਦੀ ਰੱਖਿਆ ਲਈ ਲਗਾਤਾਰ ਆਵਾਜ਼ ਚੁੱਕੀ ਹੈ। ਨਿਆਂ ਵਿਭਾਗ ਵਿੱਚ ਆਪਣੀ ਨਵੀਂ ਭੂਮਿਕਾ ਵਿੱਚ, ਹਰਮੀਤ ਸਾਡੇ ਸੰਵਿਧਾਨਕ ਅਧਿਕਾਰਾਂ ਦੀ ਅਣਥੱਕ ਰੱਖਿਅਕ ਹੋਵੇਗੀ ਅਤੇ ਸਾਡੇ ਨਾਗਰਿਕ ਅਧਿਕਾਰਾਂ ਅਤੇ ਚੋਣ ਕਾਨੂੰਨਾਂ ਨੂੰ ਨਿਰਪੱਖ ਅਤੇ ਜ਼ੋਰਦਾਰ ਢੰਗ ਨਾਲ ਲਾਗੂ ਕਰੇਗੀ।

ਇਹ ਵੀ ਪੜ੍ਹੋ: ਅਮਰੀਕਾ 'ਚ ਪੈਦਾ ਹੁੰਦੇ ਹੀ ਮਿਲਣ ਵਾਲੀ ਨਾਗਰਿਕਤਾ ਨੂੰ ਲੈ ਕੇ ਟਰੰਪ ਨੇ ਕਰ'ਤਾ ਵੱਡਾ ਐਲਾਨ

ਕੌਣ ਹੈ ਹਰਮੀਤ ਢਿੱਲੋਂ?

ਢਿੱਲੋਂ ਦੇਸ਼ ਦੇ ਚੋਟੀ ਦੇ ਚੋਣ ਵਕੀਲਾਂ ਵਿੱਚੋਂ ਇੱਕ ਹੈ, ਜੋ ਇਹ ਯਕੀਨੀ ਬਣਾਉਣ ਲਈ ਲੜ ਰਹੀ ਹੈ ਕਿ ਸਾਰੀਆਂ ਅਤੇ ਸਿਰਫ਼, ਕਾਨੂੰਨੀ ਵੋਟਾਂ ਦੀ ਗਿਣਤੀ ਕੀਤੀ ਜਾਵੇ। ਉਹ ਡਾਰਟਮਾਊਥ ਕਾਲਜ ਅਤੇ ਯੂਨੀਵਰਸਿਟੀ ਆਫ਼ ਵਰਜੀਨੀਆ ਲਾਅ ਸਕੂਲ ਤੋਂ ਗ੍ਰੈਜੂਏਟ ਹੈ ਅਤੇ ਯੂ.ਐੱਸ ਫੋਰਥ ਸਰਕਟ ਕੋਰਟ ਆਫ਼ ਅਪੀਲਜ਼ ਵਿਚ ਕਲਰਕ ਹੈ। ਹਰਮੀਤ ਸਿੱਖ ਧਾਰਮਿਕ ਭਾਈਚਾਰੇ ਨਾਲ ਜੁੜੀ ਹੋਈ ਹੈ। 

ਇਹ ਵੀ ਪੜ੍ਹੋ: ਅਮਰੀਕਾ ਜਾਣਾ ਹੋਵੇਗਾ ਹੋਰ ਵੀ ਸੌਖਾ, ਟਰੰਪ ਨੇ ਦਿੱਤੇ ਸੰਕੇਤ

ਚੰਡੀਗੜ੍ਹ ਨਾਲ ਸਬੰਧ

ਢਿੱਲੋਂ ਨੇ ਇਸ ਸਾਲ ਜੁਲਾਈ ਵਿੱਚ ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਵਿੱਚ ਅਰਦਾਸ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਸਲੀ ਹਮਲਿਆਂ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਸਾਲ ਉਹ ਰਿਪਬਲਿਕਨ ਨੈਸ਼ਨਲ ਕਮੇਟੀ ਦੀ ਪ੍ਰਧਾਨਗੀ ਲਈ ਅਸਫਲ ਰਹੀ ਸੀ। ਚੰਡੀਗੜ੍ਹ 'ਚ ਜਨਮੀ 54 ਸਾਲਾ ਢਿੱਲੋਂ ਬਚਪਨ 'ਚ ਆਪਣੇ ਮਾਤਾ-ਪਿਤਾ ਨਾਲ ਅਮਰੀਕਾ ਚਲੀ ਗਈ ਸੀ। 2016 ਵਿੱਚ, ਉਹ ਕਲੀਵਲੈਂਡ ਵਿੱਚ GOP ਸੰਮੇਲਨ ਦੇ ਮੰਚ 'ਤੇ ਆਉਣ ਵਾਲੀ ਪਹਿਲੀ ਭਾਰਤੀ-ਅਮਰੀਕੀ ਸੀ।

ਇਹ ਵੀ ਪੜ੍ਹੋ: ਬਿਸਤਰੇ 'ਤੇ ਲੰਮੇ ਪੈਣ ਦੇ ਹੀ ਔਰਤ ਨੂੰ ਮਿਲੇ 1,16,000 ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News