ਨੇਪਾਲ ਹੜ੍ਹ: ਟਰੰਪ ਨੇ 5 ਲੱਖ ਡਾਲਰ ਦੀ ਐਮਰਜੈਂਸੀ ਸਹਾਇਤਾ ਦਾ ਕੀਤਾ ਐਲਾਨ
Friday, Aug 28, 2026 - 11:22 AM (IST)
ਵਾਸ਼ਿੰਗਟਨ (ਆਈਏਐਨਐਸ: ਨੇਪਾਲ-ਤਿੱਬਤ ਸਰਹੱਦ 'ਤੇ ਆਏ ਭਿਆਨਕ ਹੜ੍ਹ ਤੋਂ ਬਾਅਦ ਭਾਰਤ ਵਾਂਗ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨੇਪਾਲ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਹੈ। ਵ੍ਹਾਈਟ ਹਾਊਸ ਵਿਖੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਸ਼ਟਰਪਤੀ ਟਰੰਪ ਨੇ ਕਿਹਾ, "ਅਸੀਂ ਨੇਪਾਲ ਨਾਲ ਸੰਪਰਕ ਕੀਤਾ ਹੈ ਅਤੇ ਉਨ੍ਹਾਂ ਨੂੰ ਹਰ ਉਸ ਮਦਦ ਦੀ ਪੇਸ਼ਕਸ਼ ਕੀਤੀ ਹੈ ਜਿਸ ਦੀ ਉਨ੍ਹਾਂ ਨੂੰ ਲੋੜ ਹੈ।"
ਅਮਰੀਕੀ ਵਿਦੇਸ਼ ਵਿਭਾਗ ਅਨੁਸਾਰ ਇਸ ਭਿਆਨਕ ਹੜ੍ਹ ਕਾਰਨ ਲਗਭਗ 90 ਅਮਰੀਕੀ ਨਾਗਰਿਕ ਪ੍ਰਭਾਵਿਤ ਹੋ ਸਕਦੇ ਹਨ। ਹਾਲਾਂਕਿ, ਰਾਹਤ ਦੀ ਖ਼ਬਰ ਇਹ ਹੈ ਕਿ ਹੁਣ ਤੱਕ ਤਿੰਨ ਅਮਰੀਕੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਵੀਰਵਾਰ ਸਵੇਰੇ 8 ਵਜੇ (ਈਸਟਰਨ ਟਾਈਮ) ਤੱਕ ਕਿਸੇ ਵੀ ਅਮਰੀਕੀ ਨਾਗਰਿਕ ਦੀ ਮੌਤ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ।
ਅਮਰੀਕਾ ਵੱਲੋਂ ਹੜ੍ਹ ਪ੍ਰਭਾਵਿਤ ਭਾਈਚਾਰਿਆਂ ਦੀ ਤੁਰੰਤ ਮਦਦ ਲਈ 'ਕੈਥੋਲਿਕ ਰਿਲੀਫ਼ ਸਰਵਿਸਿਜ਼'ਰਾਹੀਂ 5,00,000 ਅਮਰੀਕੀ ਡਾਲਰ (4 ਕਰੋੜ 15 ਲੱਖ ਰੁਪਏ)) ਦੀ ਐਮਰਜੈਂਸੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਫੰਡ ਪ੍ਰਭਾਵਿਤ ਲੋਕਾਂ ਨੂੰ ਐਮਰਜੈਂਸੀ ਰਹਿਣ-ਸਹਿਣ, ਰਾਹਤ ਸਮੱਗਰੀ, ਸਾਫ਼ ਪਾਣੀ, ਸਿਹਤ ਅਤੇ ਸਾਫ਼-ਸਫ਼ਾਈ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਰਤਿਆ ਜਾਵੇਗਾ। ਇਸ ਦੇ ਨਾਲ ਹੀ ਅਮਰੀਕਾ ਨੇ ਖੇਤਰ ਵਿੱਚ ਇੱਕ ਆਫ਼ਤ ਪ੍ਰਬੰਧਨ ਸਲਾਹਕਾਰ ਵੀ ਤਾਇਨਾਤ ਕੀਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਨੇਪਾਲ-ਤਿੱਬਤ ਹੜ੍ਹ ਤੋਂ ਠੀਕ ਪਹਿਲਾਂ ਦਾ ਵੀਡੀਓ ਵਾਇਰਲ, ਚੀਨੀ ਹਾਈਡ੍ਰੋਪਾਵਰ ਪ੍ਰੋਜੈਕਟਾਂ 'ਤੇ ਉੱਠੇ ਵੱਡੇ ਸਵਾਲ
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਅਨੁਸਾਰ ਨੇਪਾਲ ਦੀ ਅਗਵਾਈ ਵਿੱਚ ਬਚਾਅ ਅਤੇ ਭਾਲ ਮੁਹਿੰਮ ਲਗਾਤਾਰ ਜਾਰੀ ਹੈ। ਨੇਪਾਲ ਅਤੇ ਚੀਨ ਵਿੱਚ ਸਥਿਤ ਅਮਰੀਕੀ ਦੂਤਾਵਾਸ ਸਥਾਨਕ ਟੂਰ ਆਪਰੇਟਰਾਂ ਅਤੇ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਪ੍ਰਭਾਵਿਤ ਇਲਾਕਿਆਂ ਵਿੱਚ ਮੌਜੂਦ ਅਮਰੀਕੀਆਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਹੇ ਹਨ।ਵਿਦੇਸ਼ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ ਮੌਜੂਦ ਆਪਣੇ ਨਾਗਰਿਕਾਂ ਨੂੰ ਸਥਾਨਕ ਖ਼ਬਰਾਂ 'ਤੇ ਨਜ਼ਰ ਰੱਖਣ, ਸਥਾਨਕ ਅਧਿਕਾਰੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਮਾਰਟ ਟ੍ਰੈਵਲਰ ਐਨਰੋਲਮੈਂਟ ਪ੍ਰੋਗਰਾਮ (STEP) ਵਿੱਚ ਰਜਿਸਟਰ ਕਰਨ ਦੀ ਅਪੀਲ ਕੀਤੀ ਹੈ।
ਮਦਦ ਲਈ ਐਮਰਜੈਂਸੀ ਸੰਪਰਕ ਨੰਬਰ:
ਕਾਠਮੰਡੂ ਸਥਿਤ ਅਮਰੀਕੀ ਦੂਤਾਵਾਸ (ਈਮੇਲ): KathmanduACS@state.gov
ਅਮਰੀਕਾ ਅਤੇ ਕੈਨੇਡਾ ਤੋਂ ਹੈਲਪਲਾਈਨ: 1-888-407-4747
ਹੋਰਨਾਂ ਦੇਸ਼ਾਂ ਤੋਂ ਹੈਲਪਲਾਈਨ: 1-202-501-4444
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
