''''ਜੇ ਮੈਨੂੰ ਕੁਝ ਹੋਇਆ ਤਾਂ ਮਿਟਾ ਦਿਓ ਈਰਾਨ ਦਾ ਨਾਮੋ-ਨਿਸ਼ਾਨ..!'''', ਟਰੰਪ ਨੇ ਦੇ''ਤੇ ਸਖ਼ਤ ਨਿਰਦੇਸ਼
Wednesday, Jan 21, 2026 - 11:25 AM (IST)
ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਰਾਨ ਦੇ ਵਿਚਕਾਰ ਤਣਾਅ ਇੱਕ ਖ਼ਤਰਨਾਕ ਮੋੜ 'ਤੇ ਪਹੁੰਚ ਗਿਆ ਹੈ। ਮੰਗਲਵਾਰ ਨੂੰ ਇੱਕ ਇੰਟਰਵਿਊ ਦੌਰਾਨ ਟਰੰਪ ਨੇ ਬੇਹੱਦ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਜੇਕਰ ਇਰਾਨ ਨੇ ਉਨ੍ਹਾਂ ਦੀ ਹੱਤਿਆ ਕਰਨ ਦੀ ਕੋਈ ਵੀ ਕੋਸ਼ਿਸ਼ ਕੀਤੀ, ਤਾਂ ਅਮਰੀਕਾ ਇਰਾਨ ਨੂੰ ਧਰਤੀ ਦੇ ਨਕਸ਼ੇ ਤੋਂ ਹੀ ਮਿਟਾ ਦੇਵੇਗਾ।
ਰਾਸ਼ਟਰਪਤੀ ਟਰੰਪ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਲਾਹਕਾਰਾਂ ਤੇ ਅਧਿਕਾਰੀਆਂ ਨੂੰ ਬਹੁਤ ਸਪੱਸ਼ਟ ਤੇ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਹੁੰਦਾ ਹੈ, ਤਾਂ ਇਰਾਨ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਜਾਵੇ। ਇਰਾਨ ਦੀਆਂ ਹਥਿਆਰਬੰਦ ਸੈਨਾਵਾਂ ਦੇ ਬੁਲਾਰੇ, ਜਨਰਲ ਅਬੋਲਫਜ਼ਲ ਸ਼ੇਕਰਚੀ ਨੇ ਟਰੰਪ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ ਵਿਰੁੱਧ ਕੋਈ ਵੀ ਹਮਲਾਵਰ ਕਾਰਵਾਈ ਕੀਤੀ ਗਈ, ਤਾਂ ਉਹ ਨਾ ਸਿਰਫ਼ ਅਜਿਹਾ ਕਰਨ ਵਾਲਾ ਹੱਥ ਵੱਢ ਦੇਣਗੇ, ਸਗੋਂ ਉਨ੍ਹਾਂ ਦੀ ਦੁਨੀਆ ਨੂੰ ਅੱਗ ਲਗਾ ਦੇਣਗੇ।
ਇਹ ਵੀ ਪੜ੍ਹੋ- Davos ਜਾਂਦੇ ਟਰੰਪ ਦੇ ਜਹਾਜ਼ 'ਚ ਆ ਗਈ 'ਖ਼ਰਾਬੀ' ! Takeoff ਕਰਦਿਆਂ ਹੀ...
ਜ਼ਿਕਰਯੋਗ ਹੈ ਕਿ ਇਹ ਤਾਜ਼ਾ ਟਕਰਾਅ ਉਦੋਂ ਸ਼ੁਰੂ ਹੋਇਆ ਜਦੋਂ ਟਰੰਪ ਨੇ ਖਾਮੇਨੇਈ ਦੇ ਲਗਭਗ 40 ਸਾਲਾਂ ਦੇ ਸ਼ਾਸਨ ਨੂੰ ਖਤਮ ਕਰਨ ਦੀ ਅਪੀਲ ਕੀਤੀ ਸੀ। ਇਰਾਨ ਨੇ ਟਰੰਪ ਨੂੰ ਖਾਮੇਨੇਈ ਵਿਰੁੱਧ ਕੋਈ ਵੀ ਕਦਮ ਚੁੱਕਣ ਤੋਂ ਵਰਜਿਆ ਹੈ। ਇਨ੍ਹਾਂ ਬਿਆਨਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ, ਜਿੱਥੇ ਦੋਵੇਂ ਧਿਰਾਂ ਇੱਕ-ਦੂਜੇ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦੇ ਰਹੀਆਂ ਹਨ।
ਇਹ ਵੀ ਪੜ੍ਹੋ- Niger ਪਿੰਡ 'ਚ ਵੜ ਆਏ ਬੰਦੂਕਧਾਰੀਆਂ ਨੇ ਕਰ'ਤੀ ਅੰਨ੍ਹੇਵਾਹ ਫਾਇਰਿੰਗ ! 31 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
