ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ ''ਤੇ ਟਰੰਪ ਦਾ ਵੱਡਾ ਬਿਆਨ
Monday, Aug 17, 2026 - 03:16 PM (IST)
ਇੰਟਰਨੈਸ਼ਨਲ ਡੈਸਕ- ਪਾਕਿਸਤਾਨ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਨਾਟੋ ਦੇਸ਼ਾਂ ਦੀ ਤਰਜ਼ 'ਤੇ ਹੋਏ ਤਿਕੋਣੀ ਡਿਫੈਂਸ ਡੀਲ 'ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਹਿਲਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਇਸ ਡੀਲ ਨੂੰ ਇੱਕ ਵੱਡਾ, ਦਲੇਰੀ ਭਰਿਆ ਅਤੇ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ।
7 ਅਗਸਤ ਨੂੰ ਸਾਊਦੀ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ, ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਯਿਪ ਏਰਦੋਗਾਨ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੁਆਰਾ ਸਾਈਨ ਕੀਤੇ ਗਏ ਇਸ ਸਮਝੌਤੇ ਤਹਿਤ, ਤਿੰਨਾਂ 'ਚੋਂ ਕਿਸੇ ਵੀ ਦੇਸ਼ 'ਤੇ ਹੋਏ ਹਮਲੇ ਨੂੰ ਤਿੰਨਾਂ ਦੇਸ਼ਾਂ 'ਤੇ ਹਮਲਾ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ- ਅਮਰੀਕਾ-ਇਰਾਨ ਦੀ ਜੰਗ 'ਚ ਚੱਲਣ ਜਾ ਰਿਹੈ ਪਰਮਾਣੂ ਬੰਬ ! ਸਾਬਕਾ ਸੰਸਦ ਮੈਂਬਰ ਦਾ ਹੈਰਾਨੀਜਨਕ ਦਾਅਵਾ
ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਪੋਸਟ ਸ਼ੇਅਰ ਕਰ ਲਿਖਿਆ ਕਿ ਉਹ ਇਸ ਸਮਝੌਤੇ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਮਿਡਲ ਈਸਟ ਇੱਕਜੁੱਟ ਹੋ ਰਿਹਾ ਹੈ ਅਤੇ ਇਹ ਦੇਸ਼ ਹੁਣ ਜ਼ਿਆਦਾ ਵਧੀਆ ਤੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਸੁਰੱਖਿਆ ਕਰਨ ਦੇ ਸਮਰੱਥ ਹੋਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ 11 ਅਗਸਤ ਨੂੰ ਕਿਹਾ ਸੀ ਕਿ ਭਾਰਤ ਇਸ ਸਮਝੌਤੇ ਦੇ ਆਪਣੇ ਰਾਸ਼ਟਰੀ ਸੁਰੱਖਿਆ ਅਤੇ ਖੇਤਰੀ ਸ਼ਾਂਤੀ ਤੇ ਸਥਿਰਤਾ 'ਤੇ ਪੈਣ ਵਾਲੇ ਪ੍ਰਭਾਵਾਂ ਦੀ ਗੰਭੀਰਤਾ ਨਾਲ ਸਮੀਖਿਆ ਕਰ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਆਪਣੇ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਹਰ ਜ਼ਰੂਰੀ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰਾ ਨੇ 36 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ ! ਹਾਲੀਵੁੱਡ 'ਚ ਛਾਈ ਸੋਗ ਦੀ ਲਹਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
