ਟਰੰਪ ਨੇ ਆਪਣੀ ਟੀਮ ਨੂੰ ਈਰਾਨ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਪ੍ਰਬੰਧ ਕਰਨ ਦਾ ਦਿੱਤਾ ਆਦੇਸ਼
Tuesday, Jun 17, 2025 - 09:55 AM (IST)

ਵਾਸ਼ਿੰਗਟਨ (ਯੂ. ਐੱਨ. ਆਈ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਟੀਮ ਦੇ ਮੈਂਬਰਾਂ ਨੂੰ ਜਲਦੀ ਤੋਂ ਜਲਦੀ ਈਰਾਨੀ ਅਧਿਕਾਰੀਆਂ ਨਾਲ ਮੀਟਿੰਗ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੀਐੱਨਐੱਨ ਨਿਊਜ਼ ਚੈਨਲ ਨੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਮੁਤਾਬਕ, ਡੋਨਾਲਡ ਟਰੰਪ ਨੇ ਕੈਨੇਡਾ ਵਿੱਚ ਜੀ7 ਸੰਮੇਲਨ ਜਲਦੀ ਛੱਡਣ ਅਤੇ ਵਾਪਸ ਆਉਣ ਦਾ ਫੈਸਲਾ ਕੀਤਾ ਅਤੇ ਅਮਰੀਕੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਨੂੰ ਵ੍ਹਾਈਟ ਹਾਊਸ ਦੇ ਸਿਚੁਏਸ਼ਨ ਰੂਮ ਵਿੱਚ ਮੀਟਿੰਗ ਲਈ ਤਿਆਰ ਰਹਿਣ ਦਾ ਆਦੇਸ਼ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8