ਅਮਰੀਕਾ 'ਚ ਪੈਦਾ ਹੁੰਦੇ ਹੀ ਮਿਲਣ ਵਾਲੀ ਨਾਗਰਿਕਤਾ ਨੂੰ ਲੈ ਕੇ ਟਰੰਪ ਨੇ ਕਰ'ਤਾ ਵੱਡਾ ਐਲਾਨ

Tuesday, Dec 10, 2024 - 09:43 AM (IST)

ਅਮਰੀਕਾ 'ਚ ਪੈਦਾ ਹੁੰਦੇ ਹੀ ਮਿਲਣ ਵਾਲੀ ਨਾਗਰਿਕਤਾ ਨੂੰ ਲੈ ਕੇ ਟਰੰਪ ਨੇ ਕਰ'ਤਾ ਵੱਡਾ ਐਲਾਨ

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਟਰੰਪ ਨੇ ਅਮਰੀਕਾ ਦੇ ਜਨਮ ਅਧਿਕਾਰ ਨਾਗਰਿਕਤਾ ਕਾਨੂੰਨ ਨੂੰ ਖਤਮ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਉਹ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਗੇ ਤਾਂ ਉਹ ਇਸ ਕਾਨੂੰਨ ਨੂੰ ਬਦਲ ਦੇਣਗੇ।  ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦਾ ਅਸਰ ਅਮਰੀਕਾ 'ਚ ਰਹਿ ਰਹੇ ਲੱਖਾਂ ਭਾਰਤੀਆਂ 'ਤੇ ਪਵੇਗਾ।

ਇਹ ਵੀ ਪੜ੍ਹੋ: ਅਮਰੀਕਾ ਜਾਣਾ ਹੋਵੇਗਾ ਹੋਰ ਵੀ ਸੌਖਾ, ਟਰੰਪ ਨੇ ਦਿੱਤੇ ਸੰਕੇਤ

ਜਨਮ ਅਧਿਕਾਰ ਨਾਗਰਿਕਤਾ ਕਾਨੂੰਨ ਕੀ ਹੈ?

ਜਨਮ ਅਧਿਕਾਰ ਨਾਗਰਿਕਤਾ ਦਾ ਮਤਲਬ ਹੈ ਕਿ ਅਮਰੀਕਾ ਵਿੱਚ ਪੈਦਾ ਹੋਇਆ ਕੋਈ ਵੀ ਵਿਅਕਤੀ ਆਪਣੇ ਆਪ ਹੀ ਅਮਰੀਕੀ ਨਾਗਰਿਕ ਬਣ ਜਾਂਦਾ ਹੈ। ਇਹ ਨੀਤੀ ਦਹਾਕਿਆਂ ਤੋਂ ਲਾਗੂ ਹੈ ਅਤੇ ਬਾਹਰੋਂ ਅਮਰੀਕਾ ਆਉਣ ਵਾਲੇ ਲੋਕਾਂ ਨੂੰ ਇਸ ਦਾ ਸਭ ਤੋਂ ਵੱਧ ਫਾਇਦਾ ਹੁੰਦਾ ਹੈ।

ਇਹ ਵੀ ਪੜ੍ਹੋ: ਬਿਸਤਰੇ 'ਤੇ ਲੰਮੇ ਪੈਣ ਦੇ ਹੀ ਔਰਤ ਨੂੰ ਮਿਲੇ 1,16,000 ਰੁਪਏ

ਟਰੰਪ ਦੀ ਦਲੀਲ

ਟਰੰਪ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਦਲੀਲ ਦਿੱਤੀ ਹੈ ਕਿ ਇਸ ਕਾਨੂੰਨ ਦੀ ਦੁਰਵਰਤੋਂ ਹੋ ਰਹੀ ਹੈ ਅਤੇ ਅਮਰੀਕੀ ਨਾਗਰਿਕ ਬਣਨ ਲਈ ਸਖਤ ਮਾਪਦੰਡ ਹੋਣੇ ਚਾਹੀਦੇ ਹਨ। ਐਤਵਾਰ ਨੂੰ ਐੱਨ.ਬੀ.ਸੀ. ਦੇ "ਮੀਟ ਦਿ ਪ੍ਰੈਸ" ਵਿਚ ਇੱਕ ਇੰਟਰਵਿਊ ਦੌਰਾਨ, ਟਰੰਪ ਨੇ ਇਸ ਨੂੰ "ਹਾਸੋਹੀਣਾ" ਦੱਸਦੇ ਹੋਏ ਕਿਹਾ ਕਿ ਅਜਿਹਾ ਅਸੀਂ ਕਾਰਜਕਾਰੀ ਆਦੇਸ਼ ਜ਼ਰੀਏ ਕਰ ਸਕਦੇ ਹਾਂ। ਉਨ੍ਹਾਂ ਸੰਕੇਤ ਦਿੱਤਾ ਕਿ ਉਹ ਆਪਣੇ ਪਹਿਲੇ ਦਿਨ ਕਾਰਜਕਾਰੀ ਆਦੇਸ਼ਾਂ ਦੀ ਵਰਤੋਂ ਕਰ ਸਕਦੇ ਹਨ, ਪਰ ਉਨ੍ਹਾਂ ਸੰਵਿਧਾਨਕ ਸੋਧ ਦੀ ਸੰਭਾਵਨਾ ਦਾ ਵੀ ਜ਼ਿਕਰ ਕੀਤਾ। ਟਰੰਪ ਨੇ ਕਿਹਾ, “ਸਾਨੂੰ ਇਸ ਨੂੰ ਖਤਮ ਕਰਨਾ ਹੋਵੇਗਾ। ਉਨ੍ਹਾਂ ਨੇ ਪਰਵਾਸੀਆਂ ਨੂੰ ਡਿਪੋਰਟ ਕਰਨ ਅਤੇ ਨਾਗਰਿਕਤਾ ਖ਼ਤਮ ਕਰਨ ਬਾਰੇ ਡੈਮੋਕ੍ਰੇਟਿਕ ਪਾਰਟੀ ਨਾਲ ਗੱਲ ਕਰਨ ਦਾ ਵੀ ਸੰਕੇਤ ਦਿੱਤਾ।

ਇਹ ਵੀ ਪੜ੍ਹੋ: ਅਨੌਖੀ ਪਰੰਪਰਾ; ਵਿਆਹ ਦੇ ਸਮੇਂ ਇੱਥੇ ਲਾੜੀ ਦਾ ਰੋਣਾ ਜ਼ਰੂਰੀ, ਹੰਝੂ ਨਾ ਨਿਕਲਣ 'ਤੇ ਕੁੱਟ ਕੇ ਰਵਾਉਂਦੀ ਹੈ ਮਾਂ...

ਨਾਗਰਿਕਤਾ ਦੇ ਖਾਤਮੇ ਦਾ ਭਾਰਤੀਆਂ 'ਤੇ ਕੀ ਅਸਰ ਪਵੇਗਾ?

ਅਮਰੀਕਾ ਦੀ ਮਰਦਮਸ਼ੁਮਾਰੀ (2022) ਦਾ ਵਿਸ਼ਲੇਸ਼ਣ ਕਰਦੇ ਹੋਏ ਪਿਊ ਰਿਸਰਚ ਨੇ ਕਿਹਾ ਕਿ ਅਮਰੀਕਾ ਵਿੱਚ 48 ਲੱਖ ਭਾਰਤੀ-ਅਮਰੀਕੀ ਰਹਿੰਦੇ ਹਨ, ਜਿਨ੍ਹਾਂ ਵਿੱਚੋਂ 34% ਜਾਂ 16 ਲੱਖ ਅਮਰੀਕਾ ਵਿੱਚ ਪੈਦਾ ਹੋਏ ਹਨ। ਇਹ 16 ਲੱਖ ਲੋਕ ਨਾਗਰਿਕਤਾ ਕਾਨੂੰਨ ਦੇ ਤਹਿਤ ਦੇਸ਼ ਦੇ ਨਾਗਰਿਕ ਹਨ ਕਿਉਂਕਿ ਉਨ੍ਹਾਂ ਦਾ ਜਨਮ ਅਮਰੀਕਾ ਵਿੱਚ ਹੋਇਆ ਹੈ। ਜੇਕਰ ਟਰੰਪ ਨੇ ਕਾਰਜਕਾਰੀ ਹੁਕਮਾਂ ਤਹਿਤ ਅਮਰੀਕਾ ਵਿੱਚ ਜਨਮ ਦੇ ਆਧਾਰ 'ਤੇ ਨਾਗਰਿਕਤਾ ਦੇ ਨਿਯਮ ਨੂੰ ਖ਼ਤਮ ਕਰ ਦਿੱਤਾ ਤਾਂ ਇਸ ਦਾ ਸਿੱਧਾ ਅਸਰ ਭਾਰਤੀ ਮੂਲ ਦੇ ਇਨ੍ਹਾਂ 16 ਲੱਖ ਲੋਕਾਂ 'ਤੇ ਪਵੇਗਾ।

ਇਹ ਵੀ ਪੜ੍ਹੋ : ਆ ਗਈ ਹਿਊਮਨ ਵਾਸ਼ਿੰਗ ਮਸ਼ੀਨ, 15 ਮਿੰਟਾਂ 'ਚ ਸਰੀਰ ਦੀ ਗੰਦਗੀ ਕਰੇਗੀ ਸਾਫ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News