'ਟਰੰਪ ਕੋਰੋਨਾ ਵਾਇਰਸ ਦਾ ਟੀਕਾ ਲਵਾਉਣ ਲਈ ਤਿਆਰ'
Wednesday, Dec 16, 2020 - 10:35 PM (IST)
ਵਾਸ਼ਿੰਗਟਨ (ਭਾਸ਼ਾ) - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਕੋਰੋਨਾ ਵਾਇਰਸ ਦਾ ਟੀਕਾ ਲਗਵਾਉਣ ਲਈ ਤਿਆਰ ਹਨ ਪਰ ਉਨ੍ਹਾਂ ਦੀ ਤਰਜੀਹ ਫਰੰਟ ਲਾਈਨ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਸਭ ਤੋਂ ਜ਼ਿਆਦਾ ਰਿਸਕ ਲੈਣ ਵਾਲੇ ਲੋਕਾਂ ਦਾ ਟੀਕਾਕਰਨ ਯਕੀਨੀ ਕਰਨਾ ਹੈ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ -'ਕੋਰੋਨਾ ਸਕਰੀਨਿੰਗ 'ਚ ਮਦਦਗਾਰ ਨਹੀਂ ਹੈ ਇਨਫਰਾਰੈੱਡ ਥਰਮਾਮੀਟਰ'
ਅਮਰੀਕਾ ਨੇ ਦਵਾਈ ਕੰਪਨੀ ਫਾਈਜ਼ਰ ਅਤੇ ਜਰਮਨੀ ਦੀ ਉਸ ਦੀ ਸਹਿਯੋਗੀ ਕੰਪਨੀ ਬਾਇਓਐੱਨਟੈੱਕ ਨੂੰ ਟੀਕੇ ਦੀ ਐਮਰਜੈਂਸੀ ਸਥਿਤੀ ਵਿਚ ਵਰਤੋਂ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੇਲਿਗ ਮੈਕਏਨੈਨੀ ਨੇ ਕਿਹਾ, ''ਰਾਸ਼ਟਰਪਤੀ ਨੇ ਕਿਹਾ ਕਿ ਉਹ ਟੀਕੇ ਦੀ ਖੁਰਾਕ ਲੈਣ ਲਈ ਤਿਆਰ ਹਨ। ਨਿੱਜੀ ਗੱਲਬਾਤ ਵਿਚ ਇਸ ਬਾਰੇ ਉਹ ਆਪਣੀ ਇੱਛਾ ਜਤਾ ਚੁੱਕੇ ਹਨ। ਜਨਤਕ ਤੌਰ 'ਤੇ ਵੀ ਇਹ ਜਗ-ਜਾਹਿਰ ਹੈ ਪਰ ਅਜੇ ਵੀ ਉਹ ਕੋਵਿਡ-19 ਤੋਂ ਉਭਰ ਨਹੀਂ ਪਾਏ ਹਨ।''
ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਕੀ ਰਾਸ਼ਟਰਪਤੀ ਟਰੰਪ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜਨਤਕ ਤੌਰ ’ਤੇ ਟੀਕਾ ਲਵਾਉਣ ਦਾ ਵਿਚਾਰ ਕਰ ਰਹੇ ਹਨ। ਮੈਕਏਨੈਨੀ ਨੇ ਕਿਹਾ ਕਿ ਉਨ੍ਹਾਂ ਦੀ ਮੈਡੀਕਲ ਟੀਮ ਜਦ ਇਸ ਦੀ ਇਜਾਜ਼ਤ ਦੇ ਦੇਵੇਗੀ ਤਾਂ ਉਹ ਜਲਦ ਤੋਂ ਜਲਦ ਟੀਕਾ ਲੈ ਲੈਣਗੇ। ਪਰ ਉਨ੍ਹਾਂ ਦੀ ਪਹਿਲ ਮੋਹਰੀ ਮੋਰਚਿਆਂ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਸਭ ਤੋਂ ਜ਼ਿਆਦਾ ਜ਼ੋਖਮ ਵਾਲੇ ਲੋਕਾਂ ਦਾ ਟੀਕਾਕਰਣ ਯਕੀਨਨ ਕਰਨਾ ਹੈ। ਜ਼ਿਕਰਯੋਗ ਹੈ ਕਿ ਟਰੰਪ ਅਕਤੂਬਰ ’ਚ ਕੋਵਿਡ-19 ਨਾਲ ਇਨਫੈਕਟਿਡ ਪਾਏ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ -ਫਰਾਂਸ 'ਚ ਕਰਫਿਊ 'ਚ ਹੋਣ ਵਾਲੀਆਂ ਪਾਰਟੀਆਂ 'ਤੇ ਹੋਵੇਗੀ ਪਾਬੰਦੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।