ਸਹੁੰ ਚੁੱਕਣ ਤੋਂ 10 ਦਿਨ ਪਹਿਲਾਂ ਟਰੰਪ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਨੇ ਸਜ਼ਾ ਰੋਕਣ ਤੋਂ ਕੀਤਾ ਇਨਕਾਰ
Friday, Jan 10, 2025 - 11:54 AM (IST)
ਵਾਸ਼ਿੰਗਟਨ (ਏਜੰਸੀ)- ਅਮਰੀਕੀ ਸੁਪਰੀਮ ਕੋਰਟ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਪੋਰਨ ਸਟਾਰ ਨੂੰ ਮੂੰਹ ਬੰਦ ਰੱਖਣ ਲਈ ਪੈਸੇ ਦੇਣ ਨਾਲ ਸਬੰਧਤ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ 'ਤੇ ਰੋਕ ਲਗਾਉਣ ਦੀ ਬੇਨਤੀ ਕੀਤੀ ਸੀ। ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਨਿਊਯਾਰਕ ਸਿਟੀ ਕੋਰਟ ਦੇ ਜੱਜ ਜੁਆਨ ਐਮ. ਮਰਚਨ ਲਈ ਸ਼ੁੱਕਰਵਾਰ ਨੂੰ ਟਰੰਪ ਨੂੰ ਸਜ਼ਾ ਸੁਣਾਉਣ ਦਾ ਰਸਤਾ ਸਾਫ਼ ਹੋ ਗਿਆ ਹੈ।
ਇਹ ਵੀ ਪੜ੍ਹੋ : ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋਵੇਗਾ? ਇਸ ਦਿਨ ਹੋਵੇਗਾ ਐਲਾਨ
ਟਰੰਪ 'ਤੇ ਦੋਸ਼ ਹੈ ਕਿ ਉਨ੍ਹਾਂ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਪੋਰਨ ਸਟਾਰ ਸਟੋਰਮੀ ਡੇਨੀਅਲਸ ਨੂੰ ਪੈਸੇ ਦੇ ਕੇ ਚੁੱਪ ਰਹਿਣ ਲਈ ਕਿਹਾ ਸੀ ਤਾਂ ਜੋ ਉਹ ਟਰੰਪ ਨਾਲ ਜਿਨਸੀ ਸਬੰਧ ਬਣਾਉਣ ਦੇ ਆਪਣੇ ਦਾਅਵੇ ਨੂੰ ਜਨਤਕ ਨਾ ਕਰੇ। ਸਰਕਾਰੀ ਵਕੀਲਾਂ ਦੇ ਅਨੁਸਾਰ, ਟਰੰਪ ਨੇ ਡੈਨੀਅਲਸ ਨੂੰ ਚੁੱਪ ਰਹਿਣ ਲਈ 1,30,000 ਅਮਰੀਕੀ ਡਾਲਰ ਦਾ ਭੁਗਤਾਨ ਕੀਤਾ ਸੀ। ਇਸ ਮਾਮਲੇ ਵਿੱਚ ਟਰੰਪ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਹਾਲਾਂਕਿ, ਟਰੰਪ ਨੇ ਡੈਨੀਅਲਜ਼ ਨਾਲ ਕਿਸੇ ਵੀ ਸਬੰਧ ਜਾਂ ਕਿਸੇ ਵੀ ਗਲਤ ਕੰਮ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ: ਗੈਰ-ਕਾਨੂੰਨੀ ਇਮੀਗ੍ਰੇਸ਼ਨ ਖਿਲਾਫ ਸਖ਼ਤ ਹੋਈ UK ਸਰਕਾਰ, ਨਵੀਆਂ ਪਾਬੰਦੀਆਂ ਦਾ ਕੀਤਾ ਐਲਾਨ
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਜੌਨ ਰੌਬਰਟਸ ਸਮੇਤ 5 ਜੱਜਾਂ ਦੇ ਬੈਂਚ ਨੇ ਵੀਰਵਾਰ ਨੂੰ ਟਰੰਪ ਦੀ ਤੁਰੰਤ ਸੁਣਵਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਨਿਊਯਾਰਕ ਦੀਆਂ ਅਦਾਲਤਾਂ ਵੱਲੋਂ ਸਜ਼ਾ ਨੂੰ ਰੋਕਣ ਤੋਂ ਇਨਕਾਰ ਕਰਨ ਤੋਂ ਬਾਅਦ ਟਰੰਪ ਦੇ ਵਕੀਲਾਂ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਮਾਰਚਨ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਿਛਲੇ ਸਾਲ ਮਈ ਵਿੱਚ ਟਰੰਪ ਨੂੰ 34 ਅਪਰਾਧਿਕ ਦੋਸ਼ਾਂ ਵਿੱਚ ਦੋਸ਼ੀ ਪਾਇਆ ਸੀ।
ਇਹ ਵੀ ਪੜ੍ਹੋ: ਖੂਨ ਬਣਿਆ ਪਾਣੀ; 500 ਰੁਪਏ ਲਈ ਕਰ 'ਤਾ ਛੋਟੇ ਭਰਾ ਦਾ ਕਤਲ
ਟਰੰਪ ਦੀ ਟੀਮ ਨੇ ਸੁਪਰੀਮ ਕੋਰਟ ਨੂੰ ਸਜ਼ਾ 'ਤੇ ਤੁਰੰਤ ਰੋਕ ਲਗਾਉਣ ਦੀ ਬੇਨਤੀ ਕੀਤੀ ਸੀ, ਇਹ ਕਹਿੰਦੇ ਹੋਏ ਕਿ ਇਸ ਨਾਲ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਦੀਆਂ ਉਨ੍ਹਾਂ ਦੀਆਂ ਤਿਆਰੀਆਂ 'ਤੇ ਮਾੜਾ ਅਸਰ ਪਵੇਗਾ। ਟਰੰਪ ਨੇ 20 ਜਨਵਰੀ ਨੂੰ ਰਾਸ਼ਟਰਪਤੀ ਵਜੋਂ ਸਹੁੰ ਚੁੱਕਣੀ ਹੈ। ਹਾਲਾਂਕਿ ਮਾਰਚਨ ਨੇ ਸੰਕੇਤ ਦਿੱਤਾ ਸੀ ਕਿ ਉਹ ਟਰੰਪ ਨੂੰ ਜੇਲ੍ਹ ਦੀ ਸਜ਼ਾ ਨਹੀਂ ਦੇਣਗੇ ਅਤੇ ਨਾ ਹੀ ਕੋਈ ਜੁਰਮਾਨਾ ਜਾਂ ਪਾਬੰਦੀ ਲਗਾਉਣਗੇ ਪਰ ਟਰੰਪ ਦੇ ਵਕੀਲਾਂ ਨੇ ਕਿਹਾ ਕਿ ਸਿਰਫ਼ ਦੋਸ਼ੀ ਠਹਿਰਾਉਣ ਨਾਲ ਵੀ ਟਰੰਪ ਦੇ ਅਕਸ ਨੂੰ ਨੁਕਸਾਨ ਪਹੁੰਚੇਗਾ।
ਇਹ ਵੀ ਪੜ੍ਹੋ: ਇਹ ਕੰਪਨੀ ਕਰਮਚਾਰੀਆਂ ਨੂੰ ਖੁਆ ਰਹੀ ਅੱਗ ਦਾ ਗੋਲਾ, ਜਾਣੋ ਵਾਜ੍ਹਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8