ਇਜ਼ਰਾਈਲ 'ਤੇ ਹਮਾਸ ਦੇ ਹਮਲੇ ਬਾਰੇ ਬੋਲੇ ਟਰੰਪ, ਕਿਹਾ-ਜੇ ਮੈਂ ਰਾਸ਼ਟਰਪਤੀ ਹੁੰਦਾ ਤਾਂ ਅਜਿਹਾ ਨਹੀਂ ਹੁੰਦਾ

Wednesday, Oct 11, 2023 - 12:57 PM (IST)

ਇਜ਼ਰਾਈਲ 'ਤੇ ਹਮਾਸ ਦੇ ਹਮਲੇ ਬਾਰੇ ਬੋਲੇ ਟਰੰਪ, ਕਿਹਾ-ਜੇ ਮੈਂ ਰਾਸ਼ਟਰਪਤੀ ਹੁੰਦਾ ਤਾਂ ਅਜਿਹਾ ਨਹੀਂ ਹੁੰਦਾ

ਨਿਊਯਾਰਕ (ਰਾਜ ਗੋਗਨਾ)- ਇਜ਼ਰਾਈਲ 'ਤੇ ਹਮਾਸ ਅੱਤਵਾਦੀ ਸੰਗਠਨ ਦੇ ਹਮਲੇ ਨੇ ਅਮਰੀਕਾ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਇਜ਼ਰਾਈਲ ਨੂੰ ਸਰੀਰਕ, ਮਾਨਸਿਕ ਅਤੇ ਵਿੱਤੀ ਸਹਾਇਤਾ ਦਾ ਪੂਰਾ ਭਰੋਸਾ ਦਿੱਤਾ ਹੈ। ਪਰ ਦੂਜੇ ਪਾਸੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਲੇ ਲਈ ਬਾਈਡੇਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਪੜ੍ਹੋ ਇਹ ਅਹਿਮ ਖ਼ਬਰ-ਇਜ਼ਰਾਈਲ 'ਚ ਆਸਟ੍ਰੇਲੀਆਈ ਨਾਗਰਿਕ ਦੀ ਮੌਤ, ਸਰਕਾਰ ਨੇ ਅੱਤਵਾਦੀ ਹਮਲੇ ਰੋਕਣ ਦੀ ਕੀਤੀ ਅਪੀਲ

ਉਨ੍ਹਾਂ ਨੇ ਆਪਣੇ ਇੱਕ ਭਾਸ਼ਣ ਵਿੱਚ ਕਿਹਾ ਕਿ ਲੋਕ ਸਾਡੇ ਦੇਸ਼ ਵਿੱਚ ਆ ਰਹੇ ਹਨ ਅਤੇ ਸਾਨੂੰ ਨਹੀਂ ਪਤਾ ਕਿ ਉਹ ਕਿੱਥੋਂ ਇੱਥੇ ਆ ਰਹੇ ਹਨ। ਇਹ ਉਹ ਲੋਕ ਵੀ ਹੋ ਸਕਦੇ ਹਨ, ਜਿਨ੍ਹਾਂ ਨੇ ਇਜ਼ਰਾਈਲ 'ਤੇ ਹਮਲਾ ਕੀਤਾ ਸੀ। ਜਿੱਥੇ ਛੋਟੇ ਬੱਚਿਆਂ ਨੂੰ ਵੀ ਬਖਸ਼ਿਆ ਨਹੀਂ ਗਿਆ। ਟਰੰਪ ਨੇ ਕਿਹਾ ਕਿ ਜਦੋਂ ਮੈਂ ਤੁਹਾਡਾ (ਅਮਰੀਕਾ) ਦਾ ਰਾਸ਼ਟਰਪਤੀ ਸੀ, ਸਾਡੇ ਕੋਲ ਤਾਕਤ ਦੇ ਨਾਲ ਸ਼ਾਂਤੀ ਵੀ ਸੀ। ਹੁਣ ਸਾਡੇ ਦੇਸ਼ ਵਿਚ ਮਜਬੂਰੀ, ਕਲੇਸ਼ ਅਤੇ ਹਫੜਾ-ਦਫੜੀ ਹੈ। ਜੋ ਅੱਤਿਆਚਾਰ ਵਰਤਮਾਨ ਵਿੱਚ ਇਜ਼ਰਾਈਲ ਵਿੱਚ ਹੋ ਰਹੇ ਹਨ, ਜੇਕਰ ਮੈਂ ਰਾਸ਼ਟਰਪਤੀ ਹੁੰਦਾ ਤਾਂ ਇਹ ਨਹੀਂ ਹੁੰਦਾ। ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਹ ਵੀ ਕਿਹਾ ਕਿ ਜਿੱਥੇ ਹਮਾਸ ਵੱਲੋਂ ਕੀਤੇ ਗਏ ਹਮਲੇ ਘਿਨਾਉਣੇ ਹਨ, ਇਜ਼ਰਾਈਲ ਨੂੰ ਆਪਣੀ ਪੂਰੀ ਤਾਕਤ ਨਾਲ ਆਪਣੀ ਰੱਖਿਆ ਕਰਨ ਦਾ ਪੂਰਾ ਅਧਿਕਾਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  


author

Vandana

Content Editor

Related News