ਜ਼ੇਲੇਂਸਕੀ ਨਾਲ ਮੁਲਾਕਾਤ ਦੌਰਾਨ ਟਰੰਪ ਨੇ ਕਿਹਾ- ''ਹੁਣ ਜੰਗ ਖ਼ਤਮ ਹੋਵੇਗੀ ਜਾਂ ਬਹੁਤ ਲੰਬੀ ਚੱਲੇਗੀ''
Monday, Dec 29, 2025 - 01:22 AM (IST)
ਇੰਟਰਨੈਸ਼ਨਲ ਡੈਸਕ : ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਫਲੋਰੀਡਾ ਦੇ ਮਾਰ-ਏ-ਲਾਗੋ ਵਿਖੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਟਰੰਪ ਦੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ਕਾਲ ਤੋਂ ਕੁਝ ਘੰਟੇ ਬਾਅਦ ਹੋਈ। ਮੁਲਾਕਾਤ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ ਮਾਰ-ਏ-ਲਾਗੋ ਰਿਜ਼ੋਰਟ ਦੇ ਬਾਹਰ ਮੀਡੀਆ ਨਾਲ ਗੱਲਬਾਤ ਕੀਤੀ। ਮੁਲਾਕਾਤ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਰੂਸ-ਯੂਕਰੇਨ ਜੰਗ ਨੂੰ ਖਤਮ ਕਰਨ ਲਈ ਗੱਲਬਾਤ ਆਪਣੇ ਆਖਰੀ ਪੜਾਅ 'ਤੇ ਪਹੁੰਚ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਜੰਗ ਹੁਣ ਖਤਮ ਨਹੀਂ ਹੁੰਦੀ ਹੈ ਤਾਂ ਇਹ ਲੰਬੇ ਸਮੇਂ ਤੱਕ ਚੱਲ ਸਕਦੀ ਹੈ।
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ, "ਮੇਰਾ ਮੰਨਣਾ ਹੈ ਕਿ ਰੂਸੀ ਰਾਸ਼ਟਰਪਤੀ ਪੁਤਿਨ ਇਸ ਵਾਰ ਸ਼ਾਂਤੀ ਪ੍ਰਤੀ ਗੰਭੀਰ ਹਨ। ਮੈਨੂੰ ਲੱਗਦਾ ਹੈ ਕਿ ਬਹੁਤ ਸਾਰੇ ਲੋਕ ਮਾਰੇ ਗਏ ਹਨ ਅਤੇ ਦੋਵੇਂ ਰਾਸ਼ਟਰਪਤੀ ਇੱਕ ਸਮਝੌਤਾ ਕਰਨਾ ਚਾਹੁੰਦੇ ਹਨ। ਮੈਂ ਅੱਠ ਜੰਗਾਂ ਦਾ ਨਿਪਟਾਰਾ ਕੀਤਾ ਹੈ ਅਤੇ ਇਹ ਸਭ ਤੋਂ ਮੁਸ਼ਕਲ ਜੰਗ ਹੈ।" ਟਰੰਪ ਨੇ ਕਿਹਾ, "ਮੈਂ ਮੀਟਿੰਗ ਤੋਂ ਬਾਅਦ ਰਾਸ਼ਟਰਪਤੀ ਪੁਤਿਨ ਨੂੰ ਦੁਬਾਰਾ ਫੋਨ ਕਰਾਂਗਾ ਅਤੇ ਅਸੀਂ ਗੱਲਬਾਤ ਜਾਰੀ ਰੱਖਾਂਗੇ।
#WATCH | US President Donald Trump says, "...We're in the final stages of talking. We're going to see. Otherwise, it's going to go on for a long time. It'll either end, or it's going to go on for a long time, and millions of additional people are going to be killed and nobody… pic.twitter.com/nGIERFAKOQ
— ANI (@ANI) December 28, 2025"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
