ਟਰੰਪ ਦਾ ਵੱਡਾ ਐਲਾਨ, ਰਾਸ਼ਟਰਪਤੀ ਬਣਦੇ ਹੀ ਕੈਬਨਿਟ 'ਚ ਐਲੋਨ ਮਸਕ ਨੂੰ ਦੇਣਗੇ ਅਹਿਮ ਜਗ੍ਹਾ

Tuesday, Aug 20, 2024 - 02:09 PM (IST)

ਟਰੰਪ ਦਾ ਵੱਡਾ ਐਲਾਨ, ਰਾਸ਼ਟਰਪਤੀ ਬਣਦੇ ਹੀ ਕੈਬਨਿਟ 'ਚ ਐਲੋਨ ਮਸਕ ਨੂੰ ਦੇਣਗੇ ਅਹਿਮ ਜਗ੍ਹਾ

ਵਾਸ਼ਿੰਗਟਨ (ਰਾਜ ਗੋਗਨਾ)-  ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਲਈ ਪ੍ਰਚਾਰ ਕਰ ਰਹੇ ਹਨ। ਇਸ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਨਾਗਰਿਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੇ ਹਨ। ਹੁਣ ਇਸ ਵਿਚਕਾਰ ਉਨ੍ਹਾਂ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਨੂੰ ਇਕ ਵੱਡੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਂ ਰਾਸ਼ਟਰਪਤੀ ਬਣ ਜਾਂਦਾ ਹਾਂ ਤਾਂ ਮੈਂ ਐਲੋਨ ਮਸਕ ਨੂੰ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਜਾਂ ਅਹਿਮ ਸਲਾਹਕਾਰ ਦੀ ਭੂਮਿਕਾ ਦੇਵਾਂਗਾ। 

ਪੜ੍ਹੋ ਇਹ ਅਹਿਮ ਖ਼ਬਰ-ਪਰੰਪਰਾ ਦੇ ਉਲਟ ਕਨਵੈਨਸ਼ਨ 'ਚ ਕਮਲਾ ਹੈਰਿਸ ਨੇ ਕੀਤੀ ਬਾਈਡੇਨ ਦੀ  ਤਾਰੀਫ਼

ਮਹੱਤਵਪੂਰਨ ਗੱਲ ਇਹ ਹੈ ਕਿ ਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪੇਸ਼ਕਸ਼ ਨੂੰ ਵੀ ਸਵੀਕਾਰ ਕਰ ਲਿਆ। ਅਤੇ ਕਿਹਾ ਕਿ ਉਹ ਸੇਵਾ ਕਰਨ ਲਈ ਤਿਆਰ ਹਨ। ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਅਮਰੀਕਾ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੋਨਾਲਡ ਟਰੰਪ ਦੀ ਉਮੀਦਵਾਰੀ ਦਾ ਪੂਰਾ ਸਮਰਥਨ ਕਰ ਰਹੇ ਹਨ।ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ, ਡੋਨਾਲਡ ਟਰੰਪ 'ਤੇ ਇਲਜ਼ਾਮ ਲਗਾਇਆ ਗਿਆ ਹੈ ਕਿ ਜੇਕਰ ਉਹ ਅਮਰੀਕੀ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਉਹ ਐਲੋਨ ਮਸਕ ਨੂੰ ਕੈਬਨਿਟ ਮੰਤਰੀ ਜਾਂ ਸਲਾਹਕਾਰ ਦੇ ਅਹੁਦੇ ਦੀ ਪੇਸ਼ਕਸ਼ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News