ਅਮਰੀਕੀ ਰਾਸ਼ਟਰਪਤੀ ਨੇ ਚੋਣ ਰੈਲੀ ''ਚ ਕੋਰੋਨਾ ਵਾਇਰਸ ਨੂੰ ਲੈ ਕੇ ਦਿੱਤਾ ਵਿਵਾਦਿਤ ਬਿਆਨ

06/21/2020 6:40:34 PM

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਓਕਲਾਹੋਮਾ ਦੇ ਤੁਲਸਾ ਵਿਚ ਆਯੋਜਿਤ ਚੋਣ ਮੁਹਿੰਮ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਫਿਰ ਤੋਂ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਲਈ ਜਾਂਚ ਪ੍ਰੀਖਣ ਹੌਲੀ ਕਰਨ ਦਾ ਹੁਕਮ ਦਿੱਤਾ ਹੈ ਤਾਂਕਿ ਮਾਮਲਿਆਂ ਦੀ ਗਿਣਤੀ ਘੱਟ ਕੀਤੀ ਜਾ ਸਕੇ। 

ਟਰੰਪ ਨੇ ਗਲੋਬਲ ਮਹਾਮਾਰੀ ਕੋਰੋਨਾ ਇਨਫੈਕਸ਼ਨ ਤੋਂ ਬਾਅਦ ਆਪਣੀ ਪਹਿਲੀ ਚੋਣ ਰੈਲੀ ਵਿਚ ਆਪਣੇ ਸਮਰਥਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜਾਂਚ ਪ੍ਰੀਖਣ ਇਕ ਦੋ-ਧਾਰੀ ਤਲਵਾਰ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੋ ਕਰੋੜ 50 ਲੱਖ ਲੋਕਾਂ ਦੀ ਕੋਰੋਨਾ ਜਾਂਚ ਕਰਵਾਈ ਜਾ ਚੁੱਕੀ ਹੈ। ਰੈਲੀ ਵਿਚ ਮੌਜੂਦ ਲੋਕਾਂ ਨੇ ਸਮਾਜਿਕ ਦੂਰੀ ਬਣਾਏ ਰੱਖਣੇ ਦੇ ਨਿਯਮਾਂ ਦਾ ਖੁੱਲ੍ਹਾ ਉਲੰਘਣ ਕੀਤਾ ਤੇ ਉਨ੍ਹਾਂ ਨੇ ਬਹੁਤ ਘੱਟ ਗਿਣਤੀ ਵਿਚ ਸੁਰੱਖਿਆ ਉਪਕਰਨ ਪਾਏ ਹੋਏ ਸਨ। ਰਾਸ਼ਟਰਪਤੀ ਨੇ ਉਤਸਾਹੀ ਭੀੜ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਦੀ ਬੁਰੀ ਗੱਲ ਇਹ ਹੈ ਕਿ ਜਦੋਂ ਤੁਸੀਂ ਉਸ ਹੱਦ ਤੱਕ ਪ੍ਰੀਖਣ ਕਰਦੇ ਹੋ ਤਾਂ ਤੁਸੀਂ ਵਧੇਰੇ ਲੋਕਾਂ ਜਾਂ ਵਧੇਰੇ ਮਾਮਲਿਆਂ ਨੂੰ ਲੱਭਣ ਜਾ ਰਹੇ ਹੋ। ਇਸ ਲਈ ਮੈਂ ਆਪਣੇ ਲੋਕਾਂ ਨੂੰ ਕਿਹਾ ਕਿ ਕਿਰਪਾ ਕਰਕੇ ਪ੍ਰੀਖਣ ਹੌਲੀ ਕਰ ਦਿਓ। ਟਰੰਪ ਦੇ ਬਿਆਨ ਦੇ ਉਲਟ ਮਹਾਮਾਰੀ ਵਿਗਿਆਨੀਆਂ ਤੇ ਹੋਰ ਮਾਹਰਾਂ ਸਹਿਮਤ ਹਨ ਕਿ ਇਨਫੈਕਸ਼ਨ ਦੇ ਪ੍ਰਸਾਰ ਦਾ ਮੁਕਾਬਲਾ ਕਰਨ ਦੇ ਲਈ ਪ੍ਰੀਖਣ ਮਹੱਤਵਪੂਰਨ ਕਾਰਕ ਹੈ, ਜਿਸ ਤੋਂ ਬਿਨਾਂ ਗਲੋਬਲ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਦੇ ਉਪਾਅ ਬਹੁਤ ਘੱਟ ਪ੍ਰਭਾਵੀ ਹਨ। 

ਰੈਲੀ ਦੀ ਸ਼ੁਰੂਆਤ ਦੇ ਕੁਝ ਘੰਟੇ ਪਹਿਲਾਂ ਹੀ ਓਕਲਾਹੋਮਾ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵਧੇਰੇ ਨਵੇਂ ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਪਹਿਲਾਂ ਟਰੰਪ ਦੀ ਚੋਣ ਮੁਹਿੰਮ ਰੈਲੀ ਨਾਲ ਜੁੜੇ 6 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਜਾਣ ਤੋਂ ਬਾਅਦ ਰੈਲੀ ਦੇ ਆਯੋਜਨ ਨੂੰ ਲੈ ਕੇ ਡਰ ਪੈਦਾ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਵਿਸ਼ਵ ਦੀ ਮਹਾਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 22,55,119 ਲੋਕ ਇਨਫੈਕਟਿਡ ਹੋ ਚੁੱਕੇ ਹਨ ਤੇ 1,19,719 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿਚ 6,17,460 ਲੋਕ ਸਿਹਤਮੰਦ ਹੋਏ ਹਨ।


Baljit Singh

Content Editor

Related News