ਟਰੰਪ ਨੇ ਫਿਰ ਦਿੱਤੀ ਧਮਕੀ, ਕਿਹਾ- ਪ੍ਰਦਰਸ਼ਨਕਾਰੀ ਖਾਲ੍ਹੀ ਕਰਨ ਨਿਊਯਾਰਕ ਦੀਆਂ ਸੜਕਾਂ, ਨਹੀਂ ਤਾਂ...

06/05/2020 2:31:03 AM

ਵਾਸ਼ਿੰਗਟਨ- ਅਮਰੀਕਾ ਵਿਚ ਗੈਰ-ਗੋਰੇ ਅਮਰੀਕੀ ਜਾਰਜ ਫਲਾਈਡ ਦੀ ਮੌਤ ਦੇ ਮਾਮਲੇ ਵਿਚ ਅਜੇ ਵੀ ਲੋਕਾਂ ਦਾ ਗੁੱਸਾ ਸ਼ਾਂਤ ਨਹੀਂ ਹੁੰਦਾ ਦਿਖਾਈ ਦੇ ਰਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਿਊਯਾਰਕ ਸ਼ਹਿਰ ਦੇ ਨੇਤਾਵਾਂ ਨੂੰ ਫਟਕਾਰ ਲਾਉਂਦੇ ਹੋਏ ਕਿਹਾ ਕਿ ਉਹ ਨਿਊਯਾਰਕ ਦੀਆਂ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਜਲਦੀ ਤੋਂ ਜਲਦੀ ਹਟਾਉਣ ਨਹੀਂ ਤਾਂ ਅੰਜਾਮ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੇ ਸੋਮਵਾਰ ਨੂੰ ਵੀ ਪ੍ਰਦਰਸ਼ਨਕਾਰੀਆਂ 'ਤੇ ਵਿਧਰੋਹ ਕਾਨੂੰਨ ਲਾਗੂ ਕਰਨ ਦੀ ਧਮਕੀ ਦਿੱਤੀ ਸੀ।

ਵਾਈਟ ਹਾਊਸ ਦੇ ਸਾਬਕਾ ਪ੍ਰੈੱਸ ਸਕੱਤਰ ਸਿਆਨ ਸਪਾਈਸਰ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਟਰੰਪ ਨੇ ਨਿਊਯਾਰਕ ਦੇ ਬਾਰੇ ਕਿਹਾ ਹੈ ਕਿ ਜੇਕਰ ਪ੍ਰਦਰਸ਼ਨਕਾਰੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਨਹੀਂ ਕੀਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ ਵਿਚ ਇਸ ਗੱਲ ਦਾ ਧਿਆਨ ਰੱਖਣਗੇ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਟਰੰਪ ਅਮਰੀਕੀ ਫੌਜ ਨੂੰ ਤਾਇਨਾਤ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਅਜਿਹਾ ਕਰਨ ਦਾ ਸਮਾਂ ਆਵੇਗਾ। ਜ਼ਿਕਰਯੋਗ ਹੈ ਕਿ ਟਰੰਪ ਪਹਿਲਾਂ ਪ੍ਰਦਰਸ਼ਨਕਾਰੀਆਂ ਨੂੰ ਵਿਧਰੋਹ ਕਾਨੂੰਨ ਲਾਗੂ ਕਰਨ ਦੀ ਧਮਕੀ ਦੇ ਚੁੱਕੇ ਹਨ। ਇਹ ਬਹੁਤ ਪੁਰਾਣਾ ਕਾਨੂੰਨ ਹੈ ਜੋ ਰਾਸ਼ਟਰਪਤੀ ਨੂੰ ਦੇਸ਼ ਵਿਚ ਹੋ ਰਹੀ ਘਰੇਲੂ ਹਿੰਸਾ ਨੂੰ ਖਤਮ ਕਰਨ ਦੇ ਲਈ ਅਮਰੀਕੀ ਫੌਜ ਨੂੰ ਭੇਜਣ ਦਾ ਅਧਿਕਾਰ ਦਿੰਦਾ ਹੈ।

ਦੱਸ ਦਈਏ ਕਿ ਵਾਈਟ ਹਾਊਸ ਦੇ ਰੋਜ਼ ਗਾਰਡਨ ਤੋਂ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਜੇਕਰ ਕੋਈ ਸ਼ਹਿਰ ਜਾਂ ਫਿਰ ਸੂਬਾ ਉਥੋਂ ਦੇ ਲੋਕਾਂ ਦੀ ਜ਼ਿੰਦਗੀ ਤੇ ਜਾਇਦਾਦ ਦੀ ਰੱਖਿਆ ਦੇ ਲਈ ਰੱਖਿਆਤਮਕ ਕਾਰਵਾਈ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਅਮਰੀਕੀ ਫੌਜ ਨੂੰ ਤਾਇਨਾਤ ਕਰਾਂਗਾ ਤੇ ਉਨ੍ਹਾਂ ਦੀ ਸਮੱਸਿਆ ਦਾ ਜਲਦੀ ਹੱਲ ਕੱਢਾਂਗਾ।


Baljit Singh

Content Editor

Related News