ਡੋਨਾਲਡ ਟਰੰਪ ਨੇ ਮੁਅੱਤਲ ਕੀਤਾ H1-B ਵੀਜ਼ਾ, ਭਾਰਤੀ ਆਈ. ਟੀ. ਪ੍ਰੋਫੈਸ਼ਨਲਜ਼ ਨੂੰ ਝਟਕਾ
Tuesday, Jun 23, 2020 - 10:28 AM (IST)
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐੱਚ 1-ਬੀ ਵੀਜ਼ਾ ਮੁਅੱਤਲ ਕਰਨ ਦੀ ਘੋਸ਼ਣਾ ਕੀਤੀ ਹੈ। ਇਸ ਨਾਲ ਭਾਰਤ ਸਣੇ ਦੁਨੀਆ ਦੇ ਆਈ. ਟੀ. ਪ੍ਰੋਫੈਸ਼ਨਲ ਨੂੰ ਵੱਡਾ ਝਟਕਾ ਲੱਗਾ ਹੈ। ਇਹ ਮੁਅੱਤਲੀ 24 ਜੂਨ ਤੋਂ ਲਾਗੂ ਹੋਵੇਗੀ। ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਮੁਤਾਬਕ ਇਹ ਫੈਸਲਾ ਅਮਰੀਕੀ ਮਜ਼ਦੂਰਾਂ ਦੇ ਹਿੱਤ ਲਈ ਲਿਆ ਗਿਆ ਹੈ।
ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਇਹ ਕਦਮ ਉਨ੍ਹਾਂ ਅਮਰੀਕੀਆਂ ਦੀ ਮਦਦ ਕਰਨ ਲਈ ਜ਼ਰੂਰੀ ਸੀ, ਜਿਨ੍ਹਾਂ ਨੇ ਮੌਜੂਦਾ ਆਰਥਿਕ ਸੰਕਟ ਕਾਰਨ ਆਪਣੀ ਨੌਕਰੀ ਗੁਆ ਦਿੱਤੀ ਹੈ। ਨਵੰਬਰ ਵਿਚ ਹੋਣ ਜਾ ਰਹੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਟਰੰਪ ਦਾ ਇਹ ਫੈਸਲਾ ਬਹੁਤ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਇਸ ਨਾਲ ਵੱਡੀ ਗਿਣਤੀ ਵਿਚ ਭਾਰਤੀ ਆਈ. ਟੀ. ਪੇਸ਼ੇਵਰਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਉਹ ਭਾਰਤੀ ਆਈ. ਟੀ. ਪੇਸ਼ੇਵਰ ਵੀ ਪ੍ਰਭਾਵਿਤ ਹੋਣਗੇ ਜੋ ਆਪਣੇ ਐੱਚ-1 ਬੀ ਨੂੰ ਰੀਨਿਊ ਕਰਨਾ ਚਾਹੁੰਦੇ ਸਨ। ਜ਼ਿਕਰਯੋਗ ਹੈ ਇਸ ਨਾਲ 2.4 ਲੱਖ ਲੋਕਾਂ ਨੂੰ ਧੱਕਾ ਲੱਗ ਸਕਦਾ ਹੈ, ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਕੰਮ ਕਰਨ ਵਾਲੀਆਂ ਕੰਪਨੀਆਂ ਨੂੰ ਵਿਦੇਸ਼ੀ ਕਾਮਗਾਰਾਂ ਨੂੰ ਮਿਲਣ ਵਾਲੇ ਵੀਜ਼ਾ ਨੂੰ ਐੱਚ-1 ਬੀ ਵੀਜ਼ਾ ਕਹਿੰਦੇ ਹਨ। ਇਸ ਨੂੰ ਤੈਅ ਸਮੇਂ ਲਈ ਜਾਰੀ ਕੀਤਾ ਜਾਂਦਾ ਹੈ।