ਟਰੰਪ ਦੇ ਵਿਸ਼ੇਸ਼ ਦੂਤ ਮੈਕਗਰਕ ਨੇ ਦਿੱਤਾ ਅਸਤੀਫਾ
Sunday, Dec 23, 2018 - 01:22 AM (IST)

ਵਾਸ਼ਿੰਗਟਨ — ਅੱਤਵਾਦੀ ਸੰਗਠਨ ਇਸਲਾਮਕ ਸਟੇਟ (ਆਈ. ਐੱਸ.) ਨੂੰ ਹਰਾਉਣ ਲਈ ਗਲੋਬਲ ਸੰਗਠਨ ਦੇ ਅਮਰੀਕੀ ਰਾਸ਼ਟਰਪਤੀ ਦੇ ਵਿਸ਼ੇਸ਼ ਦੂਤ ਬ੍ਰੇਟ ਮੈਕਗਰਕ ਨੇ ਸੀਰੀਆ ਤੋਂ ਫੌਜੀਆਂ ਨੂੰ ਵਾਪਸ ਬੁਲਾਉਣ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ 'ਤੇ ਸਖਤ ਅਸਹਿਮਤੀ ਜਤਾਉਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੀ. ਬੀ. ਸੀ. ਦੇ ਸੂਤਰਾਂ ਦੇ ਹਵਾਲੇ ਤੋਂ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਮੈਕਗਰਕ ਨੇ ਇਸ ਤੋਂ ਪਹਿਲਾਂ ਫਰਵਰੀ 2019 'ਚ ਅਸਤੀਫਾ ਦੇਣ ਦੀ ਯੋਜਨਾ ਬਣਾਈ ਸੀ ਪਰ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੂੰ ਆਖਿਆ ਸੀ ਕਿ ਉਹ ਜਲਦ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਮੈਕਗਰਕ ਨੇ ਅਸਤੀਫਾ ਨੇ ਦਿੱਤਾ।