ਕਸ਼ਮੀਰ 'ਤੇ ਟਰੰਪ ਦਾ ਵਿਵਾਦਤ ਬਿਆਨ, ਕਿਹਾ ਕਸ਼ਮੀਰ ਮੁੱਦੇ 'ਤੇ PM ਮੋਦੀ ਨੇ ਮੰਗੀ ਸੀ ਮਦਦ

07/22/2019 11:33:49 PM

ਵਾਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਟਰੰਪ ਨੇ ਆਖਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਟਰੰਪ ਨੇ ਉਨ੍ਹਾਂ ਤੋਂ ਕਸ਼ਮੀਰ ਮੁੱਦੇ 'ਤੇ ਮਦਦ ਮੰਗੀ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਕਰਨ 'ਚ ਖੁਸ਼ੀ ਹੋਵੇਗੀ। ਇਹ ਬਿਆਨ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ ਦੌਰਾਨ ਦਿੱਤਾ।

ਦੱਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤਿੰਨ ਦਿਨਾਂ ਦੀ ਅਮਰੀਕੀ ਯਾਤਰਾ 'ਤੇ ਗਏ ਹਨ। ਇਸ ਦੌਰਾਨ ਉਨਾਂ ਨੇ ਟਰੰਪ ਦੇ ਨਾਲ ਮੁਲਾਕਾਤ ਕਰ ਕਸ਼ਮੀਰ ਦਾ ਮੁੱਦਾ ਚੁੱਕਿਆ ਅਤੇ ਇਸ 'ਤੇ ਅਮਰੀਕਾ ਤੋਂ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ। ਇਮਰਾਨ ਖਾਨ ਨੇ ਕਿਹਾ ਕਿ ਉਹ ਭਾਰਤ ਦੇ ਨਾਲ ਕਸ਼ਮੀਰ ਸਮੇਤ ਸਾਰੇ ਮੁੱਦਿਆਂ 'ਤੇ ਗੱਲਬਾਤ ਕਰਨ ਨੂੰ ਤਿਆਰ ਹੈ।

 

PunjabKesari

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵ੍ਹਾਈਟ ਹਾਊਸ ਪਹੁੰਚ ਚੁੱਕੇ ਹਨ। ਜਿੱਥੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ। ਖਾਨ ਦੇ ਨਾਲ ਪਾਕਿ ਦੇ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਵੀ ਮੌਜੂਦ ਹਨ। ਉਥੇ ਬੈਠਕ 'ਚ ਟਰੰਪ ਨੇ ਇਮਰਾਨ ਸਾਹਮਣੇ ਭਾਰਤ-ਪਾਕਿਸਤਾਨ ਵਿਚਾਲੇ ਕਸ਼ਮੀਰ ਮੁੱਦੇ ਨੂੰ ਲੈ ਕੇ ਕੀਤੀ ਵਿਚਲੋਗੀ ਦੇ ਪੇਸ਼ਕਸ਼ ਕੀਤੀ ਹੈ।

ਇਸ ਤੋਂ ਪਹਿਲਾਂ ਪਾਕਿਸਤਾਨ 'ਚ ਵਿਰੋਧੀ ਦਲਾਂ ਨੇ ਵਾਸ਼ਿੰਗਟਨ 'ਚ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਬਿਆਨਾਂ 'ਤੇ ਸਖਤ ਪ੍ਰਤੀਕਿਰਿਆ ਦਿੱਤੀ ਸੀ। ਵਿਰੋਧੀ ਦਲਾਂ ਨੇ ਕਿਹਾ ਹੈ ਕਿ ਇਮਰਾਨ ਪਾਕਿਸਤਾਨ ਦਾ ਮਜ਼ਾਕ ਬਣਾ ਰਹੇ ਹਨ। ਇਨਾਂ ਦਲਾਂ ਨੇ ਕਿਹਾ ਹੈ ਕਿ ਪਾਕਿਸਤਾਨੀ ਭਾਈਚਾਰੇ ਨੂੰ ਸੰਬੋਧਿਤ ਕਰਨ ਦੌਰਾਨ ਇਮਰਾਨ ਨੂੰ ਇਹ ਦੱਸਣਾ ਚਾਹੀਦਾ ਸੀ ਕਿ ਉਨ੍ਹਾਂ ਨੇ ਪਾਕਿਸਤਾਨ ਨੂੰ ਅੰਤਰਰਾਸ਼ਟਰੀ ਮੁਦਰਾ ਫੰਡ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੂੰ ਪਾਕਿਸਤਾਨੀਆਂ ਨੂੰ ਦੱਸਣਾ ਚਾਹੀਦਾ ਸੀ ਕਿ ਉਹ ਕਿੰਨੇ ਅਸਮਰੱਥ ਹਨ।


Khushdeep Jassi

Content Editor

Related News