ਪਾਕਿਸਤਾਨ ਖ਼ਤਮ ਕਰਾਏਗਾ ਅਮਰੀਕਾ-ਇਰਾਨ ਦੀ ਜੰਗ ! ਟਰੰਪ ਨੇ ਫ਼ੋਨ ਲਾ ਕੀਤੀ Secret Talk

Tuesday, Mar 24, 2026 - 10:33 AM (IST)

ਪਾਕਿਸਤਾਨ ਖ਼ਤਮ ਕਰਾਏਗਾ ਅਮਰੀਕਾ-ਇਰਾਨ ਦੀ ਜੰਗ ! ਟਰੰਪ ਨੇ ਫ਼ੋਨ ਲਾ ਕੀਤੀ Secret Talk

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਜਾਰੀ ਜੰਗ ਨੂੰ ਖ਼ਤਮ ਕਰਨ ਲਈ ਕੂਟਨੀਤਕ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਵ੍ਹਾਈਟ ਹਾਊਸ ਨੇ ਪੁਸ਼ਟੀ ਕੀਤੀ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਅਸੀਮ ਮੁਨੀਰ ਨਾਲ ਫ਼ੋਨ 'ਤੇ ਇਰਾਨ ਸੰਕਟ ਬਾਰੇ ਵਿਸਤਾਰ ਵਿੱਚ ਚਰਚਾ ਕੀਤੀ ਹੈ।

ਵ੍ਹਾਈਟ ਹਾਊਸ ਦੇ ਅਧਿਕਾਰੀਆਂ ਨੇ ਇਸ ਫ਼ੋਨ ਕਾਲ ਦੀ ਪੁਸ਼ਟੀ ਤਾਂ ਕੀਤੀ ਹੈ, ਪਰ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਵੇਰਵੇ ਸਾਂਝੇ ਕਰਨ ਤੋਂ ਇਨਕਾਰ ਕਰ ਦਿੱਤਾ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲੀਨ ਲੇਵਿਟ ਨੇ ਕਿਹਾ ਕਿ ਅਮਰੀਕਾ ਮੀਡੀਆ ਰਾਹੀਂ ਕੋਈ ਗੱਲਬਾਤ ਨਹੀਂ ਕਰੇਗਾ।

ਰਿਪੋਰਟਾਂ ਅਨੁਸਾਰ ਪਾਕਿਸਤਾਨ ਨੇ ਇਸਲਾਮਾਬਾਦ ਨੂੰ ਅਮਰੀਕੀ ਅਤੇ ਇਰਾਨੀ ਅਧਿਕਾਰੀਆਂ ਵਿਚਕਾਰ ਗੱਲਬਾਤ ਲਈ ਇੱਕ ਸੰਭਾਵੀ ਸਥਾਨ ਵਜੋਂ ਪੇਸ਼ ਕੀਤਾ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਵੀ ਇਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਗੱਲਬਾਤ ਕਰਕੇ ਜੰਗ ਕਾਰਨ ਹੋਏ ਜਾਨੀ-ਮਾਲੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ ਅਤੇ ਤਣਾਅ ਘਟਾਉਣ ਲਈ ਕੂਟਨੀਤੀ ਦਾ ਰਸਤਾ ਅਪਣਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ

ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਰਾਸ਼ਟਰਪਤੀ ਟਰੰਪ ਨੇ ਇਰਾਨ ਦੇ ਊਰਜਾ ਢਾਂਚੇ 'ਤੇ ਕੀਤੇ ਜਾਣ ਵਾਲੇ ਹਮਲਿਆਂ ਨੂੰ ਫਿਲਹਾਲ ਟਾਲਣ ਦਾ ਸੰਕੇਤ ਦਿੱਤਾ ਹੈ। ਟਰੰਪ ਨੇ ਕਿਹਾ ਕਿ ਇਰਾਨ ਤੇ ਅਮਰੀਕਾ ਵਿਚਾਲੇ ਕਾਫੀ ਸੁਚਾਰੂ ਗੱਲਬਾਤ ਹੋਈ ਹੈ ਤੇ ਉਮੀਦ ਹੈ ਕਿ ਗੱਲਬਾਤ ਰਾਹੀਂ ਇਹ ਜੰਗ ਦਾ ਅੰਤ ਲੱਭਿਆ ਜਾ ਸਕਦਾ ਹੈ। 

ਪਰ ਉੱਥੇ ਹੀ ਇਰਾਨ ਨੇ ਅਮਰੀਕਾ ਨਾਲ ਕਿਸੇ ਵੀ ਸਿੱਧੀ ਗੱਲਬਾਤ ਤੋਂ ਇਨਕਾਰ ਕੀਤਾ ਹੈ, ਪਰ ਉਸ ਦੇ ਵਿਦੇਸ਼ ਮੰਤਰਾਲੇ ਨੇ ਸਵੀਕਾਰ ਕੀਤਾ ਹੈ ਕਿ ਉਨ੍ਹਾਂ ਨੂੰ ਕੁਝ ਮਿੱਤਰ ਦੇਸ਼ਾਂ ਰਾਹੀਂ ਅਮਰੀਕਾ ਦੇ ਗੱਲਬਾਤ ਦੇ ਸੰਦੇਸ਼ ਪ੍ਰਾਪਤ ਹੋਏ ਹਨ, ਜਿਸ ਮਗਰੋਂ ਆਖ਼ਿਰਕਾਰ ਇਸ ਜੰਗ ਦੇ ਖ਼ਤਮ ਹੋਣ ਦੀ ਉਮੀਦ ਜਾਗੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਦੁੱਗਣੀ ਹੋਈ ਪੈਟਰੋਲ ਦੀ ਕੀਮਤ ! ਇਰਾਨ ਜੰਗ ਕਾਰਨ ਗੁਆਂਢੀ ਮੁਲਕ ਦਾ ਹੋਇਆ ਬੁਰਾ ਹਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News