''ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ''ਤੀ ਧਮਕੀ

Sunday, Jul 19, 2026 - 03:59 PM (IST)

''ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ''ਤੀ ਧਮਕੀ

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੁਆਂਢੀ ਦੇਸ਼ ਕੈਨੇਡਾ ਨੂੰ ਇੱਕ ਬੇਹੱਦ ਸਖ਼ਤ ਧਮਕੀ ਦਿੱਤੀ ਹੈ। ਰਿਪੋਰਟਾਂ ਮੁਤਾਬਕ, ਰਾਸ਼ਟਰਪਤੀ ਟਰੰਪ ਨੇ ਐਲਾਨ ਕੀਤਾ ਹੈ ਕਿ ਜੇ ਕੈਨੇਡਾ ਨੇ ਆਪਣੇ ਜੰਗਲਾਂ 'ਚ ਲੱਗਣ ਵਾਲੀ ਅੱਗ ਦੇ ਕਾਰਨ ਅਮਰੀਕਾ ਵੱਲ ਆ ਰਹੇ ਧੂੰਏਂ 'ਤੇ ਕਾਬੂ ਨਾ ਪਾਇਆ, ਤਾਂ ਅਮਰੀਕਾ ਕੈਨੇਡੀਅਨ ਵਸਤੂਆਂ 'ਤੇ ਭਾਰੀ ਟੈਰਿਫ ਲਗਾ ਦੇਵੇਗਾ।

ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਕੈਨੇਡਾ ਦੇ ਜੰਗਲਾਂ ਦੀ ਅੱਗ ਦਾ ਧੂੰਆਂ ਸਰਹੱਦ ਪਾਰ ਕਰ ਕੇ ਅਮਰੀਕਾ ਦੇ ਕਈ ਸੂਬਿਆਂ 'ਚ ਹਵਾ ਪ੍ਰਦੂਸ਼ਣ ਨੂੰ ਖ਼ਤਰਨਾਕ ਪੱਧਰ ਤੱਕ ਪਹੁੰਚਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੈਨੇਡਾ ਸਰਕਾਰ ਆਪਣੇ ਜੰਗਲਾਂ ਦਾ ਪ੍ਰਬੰਧਨ ਸਹੀ ਤਰੀਕੇ ਨਾਲ ਕਰਨ 'ਚ ਨਾਕਾਮ ਰਹੀ ਹੈ, ਜਿਸ ਦਾ ਖ਼ਾਮਿਆਜ਼ਾ ਅਮਰੀਕੀ ਨਾਗਰਿਕਾਂ ਅਤੇ ਉਦਯੋਗਾਂ ਨੂੰ ਭੁਗਤਣਾ ਪੈ ਰਿਹਾ ਹੈ। ਟਰੰਪ ਮੁਤਾਬਕ, ਇਹ ਟੈਰਿਫ ਧੂੰਏਂ ਕਾਰਨ ਹੋਏ ਅਮਰੀਕਾ ਦੇ ਨੁਕਸਾਨ ਦੀ ਭਰਪਾਈ ਲਈ ਖ਼ਰਚਿਆ ਜਾਵੇਗਾ।

ਇਹ ਵੀ ਪੜ੍ਹੋ- ਬ੍ਰਿਟਿਸ਼ ਮੁੰਡੇ ਦਾ ਕਤਲ ਕਰਨ ਵਾਲੇ ਵਿਕਰਮ ਦਿਗਵਾ ਦੀ ਮਾਂ ਨੂੰ ਵੀ ਹੋਈ ਜੇਲ੍ਹ ! ਜਾਣੋ ਕਿਉਂ ਹੋਈ ਕਾਰਵਾਈ

ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਟਰੰਪ ਪ੍ਰਸ਼ਾਸਨ ਇਸ ਧਮਕੀ ਨੂੰ ਸੱਚ ਕਰ ਦਿਖਾਉਂਦਾ ਹੈ ਤਾਂ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਵਿੱਚ ਵੱਡੀ ਤਲਖ਼ੀ ਆ ਸਕਦੀ ਹੈ। ਕੈਨੇਡਾ ਦੀ ਆਰਥਿਕਤਾ ਦਾ ਇੱਕ ਵੱਡਾ ਹਿੱਸਾ ਅਮਰੀਕਾ ਨੂੰ ਹੋਣ ਵਾਲੀ ਬਰਾਮਦ 'ਤੇ ਟਿਕਿਆ ਹੋਇਆ ਹੈ। ਟੈਰਿਫ ਲੱਗਣ ਨਾਲ ਕੈਨੇਡੀਅਨ ਉਤਪਾਦ ਅਮਰੀਕੀ ਬਾਜ਼ਾਰ ਵਿੱਚ ਮਹਿੰਗੇ ਹੋ ਜਾਣਗੇ, ਜਿਸ ਨਾਲ ਕੈਨੇਡਾ ਦੇ ਵਪਾਰੀਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।

ਹਾਲਾਂਕਿ ਕੈਨੇਡਾ ਸਰਕਾਰ ਵੱਲੋਂ ਟਰੰਪ ਵੱਲੋਂ ਦਿੱਤੀ ਗਈ ਇਸ ਧਮਕੀ 'ਤੇ ਅਜੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ, ਪਰ ਵਾਤਾਵਰਣ ਦੇ ਮੁੱਦੇ ਨੂੰ ਲੈ ਕੇ ਟੈਰਿਫ ਲਗਾਉਣ ਦੀ ਇਸ ਚਿਤਾਵਨੀ ਨੇ ਦੋਵਾਂ ਦੇਸ਼ਾਂ ਦੇ ਸਿਆਸੀ ਗਲਿਆਰਿਆਂ 'ਚ ਹਲਚਲ ਤੇਜ਼ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ''ਖ਼ਾਲੀ ਕਰ ਦਿਓ Airport..!'', ਇਰਾਨ ਨੇ UAE ਨੂੰ ਦੇ'ਤੀ Warning

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News