ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਈ ਕੋਰੋਨਾਵਾਇਰਸ ਟੈਸਟ ਰਿਪੋਰਟ

03/15/2020 5:42:41 PM

ਵਾਸ਼ਿੰਗਟਨ(ਰਾਜ ਗੋਗਨਾ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੋਰੋਨਾਵਾਇਰਸ ਦੀ ਰਿਪੋਰਟ ਆ ਗਈ ਹੈ। ਵਾਈਟ ਹਾਊਸ ਦੇ ਡਾਕਟਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਟਰੰਪ ਦਾ ਕੋਰੋਨਾਵਾਇਰਸ ਟੈਸਟ ਨੈਗੇਟਿਵ ਆਇਆ ਹੈ। ਇਸ ਦਾ ਮਤਲਬ ਡੋਨਾਲਡ ਟਰੰਪ ਕੋਰੋਨਾਵਾਇਰਸ ਨਾਲ ਪੀੜਤ ਨਹੀਂ ਹਨ। ਟਰੰਪ ਨੇ ਅਮਰੀਕੀ ਸਮੇਂ ਮੁਤਾਬਕ ਸ਼ੁੱਕਰਵਾਰ ਨੂੰ ਹੀ ਕੋਰੋਨਾਵਾਇਰਸ ਦਾ ਟੈਸਟ ਕਰਵਾਇਆ ਗਿਆ ਸੀ। ਟਰੰਪ ਦੇ ਕੋਰੋਨਾਵਾਇਰਸ ਦੀ ਟੈਸਟ ਰਿਪੋਰਟ 24 ਘੰਟੇ ਤੋਂ ਵੀ ਘੱਟ ਸਮੇਂ ਵਿਚ ਆ ਗਈ ਹੈ।

ਰਾਸ਼ਟਰਪਤੀ ਵਿਚ ਕੋਰੋਨਾਵਾਇਰਸ ਦੇ ਲੱਛਣ ਨਹੀਂ
ਟਰੰਪ ਦੇ ਟੈਸਟ ਦੀ ਰਿਪੋਰਟ ਦੀ ਜਾਣਕਾਰੀ ਦਿੰਦੇ ਹੋਏ ਰਾਸ਼ਟਰਪਤੀ ਦੇ ਡਾਕਟਰ ਸੀਨ ਕੋਨਲੀ ਨੇ ਵਾਈਟ ਹਾਊਸ ਦੇ ਪ੍ਰੈੱਸ ਸਕੱਤਰ ਸਟੈਫਨੀ ਗ੍ਰੀਸਮ ਨੂੰ ਕਿਹਾ ਕਿ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਰਾਸ਼ਟਰਪਤੀ ਦੀ ਟੈਸਟ ਰਿਪੋਰਟ ਨੈਗੇਟਿਵ ਹੈ। ਉਹਨਾਂ ਨੇ ਕਿਹਾ ਕਿ ਬੀਤੀ ਰਾਤ ਰਾਸ਼ਟਰਪਤੀ ਟਰੰਪ ਦੇ ਨਾਲ ਕੋਵਿਡ-19 ਟੈਸਟ 'ਤੇ ਲੰਬੀ ਚਰਚਾ ਹੋਈ, ਇਸ ਤੋਂ ਬਾਅਦ ਉਹਨਾਂ ਨੇ ਟੈਸਟ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ, ਮੈਨੂੰ ਜਾਣਕਾਰੀ ਮਿਲੀ ਹੈ ਕਿ ਉਹਨਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਡਾਕਟਰ ਸੀਨ ਨੇ ਕਿਹਾ ਕਿ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਵਫਦ ਦੇ ਨਾਲ ਡਿਨਰ ਤੋਂ ਇਕ ਹਫਤੇ ਬਾਅਦ ਵੀ ਰਾਸ਼ਟਰਪਤੀ ਵਿਚ ਕੋਰੋਨਾਵਾਇਰਸ ਦਾ ਕੋਈ ਲੱਛਣ ਨਹੀਂ ਦਿਖਿਆ।

ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਕੋਰੋਨਾਵਾਇਰਸ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਹੁਣ ਤੱਕ ਅਮਰੀਕਾ ਵਿਚ ਕੋਰੋਨਾਵਾਇਰਸ ਮਹਾਮਾਰੀ ਨਾਲ 51 ਲੋਕਾਂ ਦੀ ਮੌਤ ਹੋਈ ਤੇ 2572 ਲੋਕ ਇਸ ਨਾਲ ਇਨਫੈਕਟਡ ਹਨ ਤੇ 12 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੁਨੀਆ ਭਰ ਵਿਚ ਕੋਰੋਨਾਵਾਇਰਸ ਦੇ ਮਾਮਲੇ 1.5 ਲੱਖ ਪਾਰ ਹੋ ਚੁੱਕੇ ਹਨ। ਇਹਨਾਂ ਵਿਚ 140 ਦੇਸ਼ਾਂ ਵਿਚ 5,800 ਤੋਂ ਵਧੇਰੇ ਮਰਨ ਵਾਲਿਆਂ ਦੀ ਗਿਣਤੀ ਵੀ ਸ਼ਾਮਲ ਹੈ।


Baljit Singh

Content Editor

Related News