ਸਹੁੰ ਚੁੱਕਦੇ ਹੀ Trump ਦਾ ਵੱਡਾ ਕਦਮ, ਬ੍ਰਿਕਸ ਦੇਸ਼ਾਂ 'ਤੇ 100 ਪ੍ਰਤੀਸ਼ਤ ਟੈਰਿਫ ਲਗਾਉਣ ਦੀ ਚਿਤਾਵਨੀ
Tuesday, Jan 21, 2025 - 05:34 PM (IST)
ਵਾਸ਼ਿੰਗਟਨ (ਭਾਸ਼ਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਰ ਚਿਤਾਵਨੀ ਦਿੱਤੀ ਹੈ ਕਿ ਜੇਕਰ ਬ੍ਰਿਕਸ ਸਮੂਹ ਦੇ ਦੇਸ਼ ਅੰਤਰਰਾਸ਼ਟਰੀ ਵਪਾਰ ਲਈ ਅਮਰੀਕੀ ਡਾਲਰ ਨੂੰ ਕਿਸੇ ਹੋਰ ਮੁਦਰਾ ਨਾਲ ਬਦਲਣ ਲਈ ਕੋਈ ਕਦਮ ਚੁੱਕਦੇ ਹਨ, ਤਾਂ ਉਹ ਉਨ੍ਹਾਂ 'ਤੇ 100 ਪ੍ਰਤੀਸ਼ਤ ਡਿਊਟੀ ਲਗਾ ਦੇਣਗੇ। ਭਾਰਤ ਵੀ ਬ੍ਰਿਕਸ ਦੇਸ਼ਾਂ ਵਿੱਚ ਸ਼ਾਮਲ ਹੈ। ਟਰੰਪ ਨੇ ਸੋਮਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਉਨ੍ਹਾਂ ਕਿਹਾ, "ਜੇਕਰ ਬ੍ਰਿਕਸ ਦੇਸ਼ ਅਜਿਹਾ ਕਰਨਾ ਚਾਹੁੰਦੇ ਹਨ, ਤਾਂ ਇਹ ਠੀਕ ਹੈ, ਪਰ ਅਸੀਂ ਅਮਰੀਕਾ ਨਾਲ ਉਨ੍ਹਾਂ ਦੇ ਵਪਾਰ 'ਤੇ ਘੱਟੋ ਘੱਟ 100 ਪ੍ਰਤੀਸ਼ਤ ਡਿਊਟੀ ਲਗਾਉਣ ਜਾ ਰਹੇ ਹਾਂ।"
ਪੜ੍ਹੋ ਇਹ ਅਹਿਮ ਖ਼ਬਰ-'ਮੁੜ ਇਕੱਠੇ ਕੰਮ ਕਰਨ ਦਾ ਮੌਕਾ': Trudeau ਨੇ Trump ਨੂੰ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ 'ਤੇ ਦਿੱਤੀ ਵਧਾਈ
ਟਰੰਪ ਨੇ ਕਿਹਾ ਕਿ ਜੇਕਰ ਇਹ ਦੇਸ਼ ਗਲੋਬਲ ਵਪਾਰ ਵਿੱਚ ਡਾਲਰ ਦੀ ਵਰਤੋਂ ਬੰਦ ਘੱਟ ਕਰਨ ਬਾਰੇ ਸੋਚਦੇ ਵੀ ਹਨ ਤਾਂ ਵੀ ਉਨ੍ਹਾਂ 'ਤੇ 100 ਪ੍ਰਤੀਸ਼ਤ ਡਿਊਟੀ ਲਗਾਈ ਜਾ ਸਕਦੀ ਹੈ। ਬ੍ਰਿਕਸ ਦਸ ਦੇਸ਼ਾਂ ਦਾ ਇੱਕ ਅੰਤਰ-ਸਰਕਾਰੀ ਸੰਗਠਨ ਹੈ ਜਿਸ ਵਿਚ ਰੂਸ, ਭਾਰਤ, ਚੀਨ, ਦੱਖਣੀ ਅਫਰੀਕਾ, ਮਿਸਰ, ਇਥੋਪੀਆ, ਇੰਡੋਨੇਸ਼ੀਆ, ਈਰਾਨ ਅਤੇ ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ। ਦਸੰਬਰ ਵਿੱਚ ਵੀ ਟਰੰਪ ਨੇ ਬ੍ਰਿਕਸ ਦੇਸ਼ਾਂ ਨੂੰ ਅਜਿਹੇ ਕਦਮ ਵਿਰੁੱਧ ਚਿਤਾਵਨੀ ਦਿੱਤੀ ਸੀ। ਟਰੰਪ ਨੇ ਚਿਤਾਵਨੀ ਦਿੱਤੀ ਸੀ, "ਸਾਨੂੰ ਇਨ੍ਹਾਂ ਦੇਸ਼ਾਂ ਤੋਂ ਇੱਕ ਵਚਨਬੱਧਤਾ ਦੀ ਲੋੜ ਹੈ ਕਿ ਉਹ ਨਾ ਤਾਂ ਇੱਕ ਨਵੀਂ ਬ੍ਰਿਕਸ ਮੁਦਰਾ ਬਣਾਉਣਗੇ ਅਤੇ ਨਾ ਹੀ ਸ਼ਕਤੀਸ਼ਾਲੀ ਅਮਰੀਕੀ ਡਾਲਰ ਦੀ ਥਾਂ ਕਿਸੇ ਹੋਰ ਮੁਦਰਾ ਦਾ ਸਮਰਥਨ ਕਰਨਗੇ। ਨਹੀਂ ਤਾਂ ਉਨ੍ਹਾਂ ਨੂੰ 100 ਪ੍ਰਤੀਸ਼ਤ ਡਿਊਟੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਮਹਾਨ ਅਮਰੀਕੀ ਅਰਥਵਿਵਸਥਾ ਵਿੱਚ ਆਪਣੀ ਵਿਕਰੀ ਨੂੰ ਅਲਵਿਦਾ ਕਹਿਣਾ ਪਵੇਗਾ।"
ਪੜ੍ਹੋ ਇਹ ਅਹਿਮ ਖ਼ਬਰ- Trump ਦੇ ਸਹੁੰ ਚੁੱਕ ਸਮਾਗਮ 'ਚ ਛਾਏ ਰਹੇ ਵਿਦੇਸ਼ ਮੰਤਰੀ Jaishankar (ਤਸਵੀਰਾਂ)
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਸੰਬਰ ਵਿੱਚ ਕਿਹਾ ਸੀ ਕਿ ਭਾਰਤ ਕਦੇ ਵੀ ਡਾਲਰ ਨੂੰ ਹਟਾਉਣ ਦੇ ਹੱਕ ਵਿੱਚ ਨਹੀਂ ਰਿਹਾ ਹੈ ਅਤੇ ਬ੍ਰਿਕਸ ਮੁਦਰਾ ਪੇਸ਼ ਕੀਤੇ ਜਾਣ ਦਾ ਕੋਈ ਪ੍ਰਸਤਾਵ ਨਹੀਂ ਹੈ। ਇਮੀਗ੍ਰੇਸ਼ਨ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਕਾਨੂੰਨੀ ਇਮੀਗ੍ਰੇਸ਼ਨ ਨਾਲ ਕੋਈ ਸਮੱਸਿਆ ਨਹੀਂ ਹੈ। ਟਰੰਪ ਨੇ ਕਿਹਾ ਕਿ ਦੇਸ਼ ਨੂੰ ਹੋਰ ਕਾਨੂੰਨੀ ਇਮੀਗ੍ਰੇਸ਼ਨ ਦੀ ਜ਼ਰੂਰਤ ਹੋਵੇਗੀ ਕਿਉਂਕਿ ਉਨ੍ਹਾਂ ਦੀਆਂ ਟੈਰਿਫ ਨੀਤੀਆਂ ਨਿਰਮਾਣ ਦਾ ਵਿਸਤਾਰ ਕਰਨ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।