ਡੋਨਾਲਡ ਟਰੰਪ ਨੇ ਫਲਸਤੀਨੀ ਰਾਸ਼ਟਰਪਤੀ ਮਹਿਮੂਦ ਅੱਬਾਸ ਨੂੰ ਕਿਹਾ- ''ਸਭ ਠੀਕ ਹੋ ਜਾਵੇਗਾ''
Wednesday, Jul 24, 2024 - 03:31 PM (IST)

ਵਾਸ਼ਿੰਗਟਨ (ਭਾਸ਼ਾ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਸ਼ੁੱਕਰਵਾਰ ਨੂੰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਫਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨੂੰ ਕਿਹਾ ਕਿ ਸਭ ਕੁਝ ਠੀਕ ਹੋ ਜਾਵੇਗਾ। ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਕਿਹਾ, "ਮੈਂ ਸ਼ੁੱਕਰਵਾਰ ਨੂੰ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕਰਨ ਲਈ ਉਤਸੁਕ ਹਾਂ ਅਤੇ ਮੱਧ ਪੂਰਬ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਹੋਰ ਵੀ ਉਤਸੁਕ ਹਾਂ!" ਇਸ ਦੇ ਨਾਲ ਹੀ ਟਰੰਪ ਨੇ ਅੱਬਾਸ ਦੁਆਰਾ ਉਨ੍ਹਾਂ ਨੂੰ ਲਿਖਿਆ ਗਿਆ ਇੱਕ ਪੱਤਰ ਵੀ ਨੱਥੀ ਕੀਤਾ।
ਫਲਸਤੀਨੀ ਰਾਸ਼ਟਰਪਤੀ ਨੇ ਇਹ ਪੱਤਰ 13 ਜੁਲਾਈ ਨੂੰ ਇਕ ਚੋਣ ਰੈਲੀ ਦੌਰਾਨ ਟਰੰਪ 'ਤੇ ਹਮਲੇ ਦੇ ਇਕ ਦਿਨ ਬਾਅਦ ਲਿਖਿਆ ਸੀ। ਰਾਸ਼ਟਰਪਤੀ ਮਹਿਮੂਦ ਅੱਬਾਸ ਨੇ 14 ਜੁਲਾਈ ਨੂੰ ਟਰੰਪ ਨੂੰ ਲਿਖੇ ਪੱਤਰ ਵਿੱਚ ਲਿਖਿਆ, ‘‘ਤੁਹਾਡੇ 'ਤੇ ਹਮਲੇ ਦੀ ਖ਼ਬਰ ਸੁਣ ਕੇ ਮੈਂ ਬਹੁਤ ਚਿੰਤਤ ਹਾਂ। ਮੈਂ ਇਸ ਦਾ ਵੀਡੀਓ ਵੀ ਦੇਖਿਆ।'' ਡੋਨਾਲਡ ਟਰੰਪ ਨੇ 'ਟਰੂਥ ਸੋਸ਼ਲ' 'ਤੇ ਅੱਬਾਸ ਦੇ ਪੱਤਰ ਦੇ ਜਵਾਬ 'ਚ ਆਪਣੇ ਹੱਥ ਨਾਲ ਲਿਖੇ ਪੱਤਰ ਦੀ ਫੋਟੋ ਸਾਂਝੀ ਕੀਤੀ ਅਤੇ ਕਿਹਾ, ''ਮਹਿਮੂਦ, ਧੰਨਵਾਦ। ਸਭ ਕੁਝ ਠੀਕ ਹੋ ਜਾਵੇਗਾ।''
ਪੜ੍ਹੋ ਇਹ ਅਹਿਮ ਖ਼ਬਰ-ਨੇਤਨਯਾਹੂ ਨਾਲ ਮੀਟਿੰਗ ਕਰੇਗੀ ਕਮਲਾ ਹੈਰਿਸ, ਦੱਸੇਗੀ- 'ਯੁੱਧ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ'
ਟਰੰਪ ਨੇ ਦਿਨ ਦੇ ਸ਼ੁਰੂ ਵਿਚ ਕਿਹਾ ਸੀ ਕਿ ਉਹ ਸ਼ੁੱਕਰਵਾਰ ਨੂੰ ਫਲੋਰੀਡਾ ਦੇ ਪਾਮ ਬੀਚ ਵਿਚ ਮਾਰ-ਏ-ਲਾਗੋ ਵਿਚ ਨੇਤਨਯਾਹੂ ਨੂੰ ਮਿਲਣਗੇ। ਉਸਨੇ ਕਿਹਾ,"ਮੇਰੇ ਪਹਿਲੇ ਕਾਰਜਕਾਲ ਦੌਰਾਨ ਅਸੀਂ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖੀ ਸੀ, ਇੱਥੋਂ ਤੱਕ ਕਿ ਇਤਿਹਾਸਕ ਅਬਰਾਹਿਮ ਸਮਝੌਤੇ 'ਤੇ ਹਸਤਾਖਰ ਕੀਤੇ ਸਨ, ਅਤੇ ਅਸੀਂ ਸ਼ਾਂਤੀ ਬਹਾਲ ਕਰਾਂਗੇ।" ਜਿਵੇਂ ਕਿ ਮੈਂ ਹਾਲ ਹੀ ਦੇ ਹਫ਼ਤਿਆਂ ਵਿੱਚ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਡੀਮੀਰ ਜ਼ੇਲੇਂਸਕੀ ਅਤੇ ਹੋਰ ਵਿਸ਼ਵ ਨੇਤਾਵਾਂ ਨਾਲ ਵਿਚਾਰ-ਵਟਾਂਦਰੇ ਵਿੱਚ ਕਿਹਾ ਹੈ, ਤਾਕਤ ਦੁਆਰਾ ਸ਼ਾਂਤੀ ਲਈ ਮੇਰਾ ਏਜੰਡਾ ਦੁਨੀਆ ਨੂੰ ਦਰਸਾਏਗਾ ਕਿ ਇਹ ਭਿਆਨਕ, ਮਾਰੂ ਯੁੱਧ ਅਤੇ ਹਿੰਸਕ ਸੰਘਰਸ਼ ਖ਼ਤਮ ਹੋਣੇ ਚਾਹੀਦੇ ਹਨ। ਲੱਖਾਂ ਲੋਕ ਮਰ ਰਹੇ ਹਨ ਅਤੇ ਕਮਲਾ ਹੈਰਿਸ ਕਿਸੇ ਵੀ ਤਰ੍ਹਾਂ ਇਸ ਨੂੰ ਰੋਕਣ ਦੇ ਸਮਰੱਥ ਨਹੀਂ ਹੈ।'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।