ਮੈਂ ਜੰਗ ਨਹੀਂ ਰੋਕੀ.. ਭਾਰਤ-ਪਾਕਿਸਤਾਨ ਜੰਗ 'ਤੇ ਟਰੰਪ ਦਾ ਯੂ-ਟਰਨ

Friday, Jun 20, 2025 - 09:51 AM (IST)

ਮੈਂ ਜੰਗ ਨਹੀਂ ਰੋਕੀ.. ਭਾਰਤ-ਪਾਕਿਸਤਾਨ ਜੰਗ 'ਤੇ ਟਰੰਪ ਦਾ ਯੂ-ਟਰਨ

ਵਾਸ਼ਿੰਗਟਨ (ਰਾਜ ਗੋਗਨਾ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਜੋ ਵਾਰ-ਵਾਰ ਦਾਅਵਾ ਕਰਦੇ ਆ ਰਹੇ ਹਨ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਨੂੰ ਰੋਕਿਆ ਹੈ। ਇਸ 'ਤੇ ਟਰੰਪ ਨੇ ਹੁਣ ਯੂ-ਟਰਨ ਲੈ ਲਿਆ ਹੈ। ਟਰੰਪ ਨੇ ਭਾਰਤ ਅਤੇ ਪਾਕਿਸਤਾਨ ਦੇ ਦੋ ਬਹੁਤ ਹੀ ਚਲਾਕ ਨੇਤਾਵਾਂ ਦੀ ਪ੍ਰਸ਼ੰਸਾ ਕੀਤੀ ਕਿ ਉਨ੍ਹਾਂ ਨੇ ਪਿਛਲੇ ਮਹੀਨੇ ਹੋਏ ਟਕਰਾਅ ਨੂੰ ਪ੍ਰਮਾਣੂ ਯੁੱਧ ਵਿੱਚ ਬਦਲੇ ਬਿਨਾਂ ਹੀ ਖਤਮ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਨੇ ਇਹ ਟਿੱਪਣੀਆਂ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿੱਚ ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਨਾਲ ਰਾਤ ਦੇ ਖਾਣੇ ਦੀ ਮੀਟਿੰਗ ਤੋਂ ਬਾਅਦ ਕੀਤੀਆਂ। ਇਸ ਦੌਰਾਨ ਪਹਿਲਗਾਮ ਹਮਲੇ ਤੋਂ ਬਾਅਦ 7 ਤੋ 10 ਮਈ ਦੇ ਵਿਚਕਾਰ ਦੋਵਾਂ ਦੇਸ਼ਾਂ ਵਿਚਕਾਰ ਹਮਲੇ ਅਤੇ ਜਵਾਬੀ ਹਮਲੇ ਹੋਏ। ਫਿਰ ਅਚਾਨਕ ਜੰਗਬੰਦੀ ਹੋ ਗਈ।

ਪੜ੍ਹੋ ਇਹ ਅਹਿਮ ਖ਼ਬਰ-Canada 'ਚ ਭਾਰਤੀ ਵਿਦਿਆਰਥਣ ਦੀ ਅਚਾਨਕ ਮੌਤ, ਸਦਮੇ 'ਚ ਪਰਿਵਾਰ

ਟਰੰਪ ਨੇ ਪਹਿਲਾਂ ਹੀ ਇੱਕ ਦਰਜਨ ਤੋਂ ਵੱਧ ਵਾਰ ਜਨਤਕ ਤੌਰ 'ਤੇ ਦਾਅਵਾ ਕਰ ਚੁੱਕੇ ਹਨ ਕਿ ਉਹ ਜੰਗਬੰਦੀ ਲਈ ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਵਿਚੋਲਗੀ ਕਰਕੇ ਅਤੇ ਪ੍ਰਮਾਣੂ ਯੁੱਧ ਨੂੰ ਰੋਕ ਕੇ ਲੱਖਾਂ ਜਾਨਾਂ ਬਚਾਈਆਂ। ਹਾਲਾਂਕਿ ਭਾਰਤ ਨੇ ਇਸ ਤੋਂ ਇਨਕਾਰ ਕੀਤਾ ਹੈ। ਇਸ ਦੌਰਾਨ ਟਰੰਪ ਨੇ ਕਿਹਾ ਕਿ ਮੁਨੀਰ ਨੂੰ ਮਿਲਣਾ ਸਨਮਾਨ ਦੀ ਗੱਲ ਹੈ ਅਤੇ ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਈਰਾਨ ਅਤੇ ਇਜ਼ਰਾਈਲ ਵਿਚਕਾਰ ਮੌਜੂਦਾ ਯੁੱਧ 'ਤੇ ਚਰਚਾ ਕੀਤੀ। ਇਸ ਦੌਰਾਨ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਜੇਕਰ ਅਮਰੀਕਾ ਇਸ ਯੁੱਧ ਵਿੱਚ ਸਿੱਧਾ ਦਖਲ ਦਿੰਦਾ ਹੈ, ਤਾਂ ਪਾਕਿਸਤਾਨ ਤਹਿਰਾਨ 'ਤੇ ਹਮਲਾ ਕਰਨ ਲਈ ਫੌਜੀ ਠਿਕਾਣਿਆਂ ਦੀ ਵਰਤੋਂ ਕਰੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News