ਡੋਨਾਲਡ ਟਰੰਪ ਦਾ ਵੱਡਾ ਬਿਆਨ, ਹਮਾਸ ਦੇ ਸਮਰਥਕਾਂ ਨੂੰ ਅਮਰੀਕਾ 'ਚ ਨਹੀਂ ਮਿਲੇਗੀ ਐਂਟਰੀ

Tuesday, Oct 17, 2023 - 09:57 AM (IST)

ਡੋਨਾਲਡ ਟਰੰਪ ਦਾ ਵੱਡਾ ਬਿਆਨ, ਹਮਾਸ ਦੇ ਸਮਰਥਕਾਂ ਨੂੰ ਅਮਰੀਕਾ 'ਚ ਨਹੀਂ ਮਿਲੇਗੀ ਐਂਟਰੀ

ਕਲਾਈਵ/ਆਯੋਵਾ - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਜ਼ਰਾਈਲ-ਹਮਾਸ ਜੰਗ ਦਰਮਿਆਨ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਹ ਰਾਸ਼ਟਰਪਤੀ ਚੁਣੇ ਜਾਂਦੇ ਹਨ ਤਾਂ ਹਮਾਸ ਦਾ ਸਮਰਥਨ ਕਰਨ ਵਾਲੇ ਪ੍ਰਵਾਸੀਆਂ ਦੇ ਅਮਰੀਕਾ ਆਉਣ 'ਤੇ ਰੋਕ ਲਗਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਮਾਸ ਦਾ ਜਨਤਕ ਤੌਰ 'ਤੇ ਸਮਰਥਨ ਕਰਨ ਵਾਲੇ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਦੇਸ਼ 'ਚ ਹਮਾਸ ਦੇ ਸਮਰਥਨ 'ਚ ਪ੍ਰਦਰਸ਼ਨਾਂ 'ਤੇ ਪਾਬੰਦੀ ਲਗਾਈ ਜਾਵੇਗੀ।

ਇਹ ਵੀ ਪੜ੍ਹੋ: ਮੌਸਮ ਦਾ ਬਦਲਿਆ ਮਿਜਾਜ਼, ਪਹਾੜਾਂ ’ਤੇ ਬਰਫ਼ਬਾਰੀ, ਮੈਦਾਨਾਂ ’ਚ ਮੀਂਹ

ਮੀਡੀਆ ਰਿਪੋਰਟਾਂ ਮੁਤਾਬਕ ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਚੋਣ ਪ੍ਰਚਾਰ ਦੇ ਹਿੱਸੇ ਵਜੋਂ ਸੋਮਵਾਰ ਨੂੰ ਅਮਰੀਕਾ ਦੇ ਆਯੋਵਾ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਉਹ ਦੀ ਅਮਰੀਕਾ ਸੱਤਾ 'ਚ ਆਉਂਦੇ ਹਨ ਤਾਂ ਕਿਸੇ ਵੀ ਅਜਿਹੇ ਵਿਅਕਤੀ ਨੂੰ ਅਮਰੀਕਾ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ, ਜੋ ਇਜ਼ਰਾਈਲ ਦੀ ਹੋਂਦ 'ਚ ਵਿਸ਼ਵਾਸ ਨਹੀਂ ਰੱਖਦਾ। ਅਸੀਂ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਦੇ ਵੀਜ਼ੇ ਵੀ ਰੱਦ ਕਰ ਦੇਵਾਂਗੇ, ਜੋ ਯਹੂਦੀ ਵਿਰੋਧੀ ਮਾਨਸਿਕਤਾ ਰੱਖਦੇ ਹਨ। ਉਨ੍ਹਾਂ ਨੇ ਅੱਤਵਾਦ ਪ੍ਰਭਾਵਿਤ ਦੇਸ਼ਾਂ ਦੀ ਅਮਰੀਕਾ ਯਾਤਰਾ 'ਤੇ ਪਾਬੰਦੀ ਨੂੰ ਵਧਾਉਣ ਦਾ ਵੀ ਵਾਅਦਾ ਕੀਤਾ। ਦੱਸ ਦੇਈਏ ਕਿ ਪਿਛਲੀ ਸਰਕਾਰ 'ਚ ਟਰੰਪ ਨੇ ਮੁਸਲਿਮ ਬਹੁਗਿਣਤੀ ਵਾਲੇ ਦੇਸ਼ਾਂ ਦੇ ਲੋਕਾਂ 'ਤੇ ਪਾਬੰਦੀ ਲਗਾਈ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਤਾਂ ਰੱਦ ਕਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਇਸ ਪਾਬੰਦੀ ਨੂੰ ਬਰਕਰਾਰ ਰੱਖਿਆ ਸੀ। ਬਾਅਦ ਵਿੱਚ ਬਾਈਡੇਨ ਪ੍ਰਸ਼ਾਸਨ ਨੇ ਪੂਰੀ ਤਰ੍ਹਾਂ ਪਾਬੰਦੀ ਹਟਾ ਦਿੱਤੀ ਸੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News