ਟਰੰਪ ਦੀ ਚਿਤਾਵਨੀ : ਚੀਨ ਦੇ ਨਾਲ ਸਮਝੌਤਾ ਨਾ ਹੋਇਆ ਤਾਂ ਵਧਾ ਦਿਆਂਗਾ ਟੈਰਿਫ

11/20/2019 12:30:01 PM

ਨਿਊਯਾਰਕ — ਦੁਨੀਆ ਦੀਆਂ ਦੋ ਮਹਾਸ਼ਕਤੀਆਂ ਅਮਰੀਕਾ ਅਤੇ ਚੀਨ ਵਿਚਕਾਰ ਚਲ ਰਹੀ ਟ੍ਰੇਡ ਵਾਰ ਇਕ ਵਾਰ ਫਿਰ ਵਧ ਸਕਦੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਚੀਨ ਨਾਲ ਵਪਾਰ ਸਮਝੌਤਾ ਨਹੀਂ ਹੁੰਦਾ ਹੈ ਤਾਂ ਉਸ 'ਤੇ ਹੋਰ ਜ਼ਿਆਦਾ ਟੈਰਿਫ ਲਗਾਏ ਜਾਣਗੇ। ਟਰੰਪ ਨੇ  ੍ਵਹਾਈਟ ਹਾਊਸ 'ਚ ਪੱਤਰਕਾਰਾਂ ਨੂੰ ਕਿਹਾ, 'ਜੇਕਰ ਅਸੀਂ ਚੀਨ ਦੇ ਨਾਲ ਕੋਈ ਸਮਝੌਤਾ ਨਹੀਂ ਕਰਦੇ ਤਾਂ ਮੈਂ ਟੈਰਿਫ ਹੋਰ ਵਧਾ ਦਿਆਂਗਾ।'

ਟਰੰਪ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਦੋਵੇਂ ਆਰਥਿਕ ਮਹਾਸ਼ਕਤੀਆਂ ਵਿਚਕਾਰ ਸਲਾਹ ਹੋਣ ਦੇ ਸੰਕੇਤ ਮਿਲ ਰਹੇ ਸਨ। ਇਸ ਤੋਂ ਪਹਿਲਾਂ ਐਤਵਾਰ ਨੂੰ ਚੀਨ ਦੇ ਵਣਜ ਮੰਤਰਾਲੇ ਨੇ ਅਮਰੀਕਾ ਨਾਲ ਵਪਾਰ ਸਮਝੌਤੇ ਨੂੰ ਲੈ ਕੇ ਸਾਰਥਕ ਗੱਲਬਾਤ ਹੋਣ ਦੇ ਸੰਕੇਤ ਦਿੱਤੇ ਸਨ। ਚੀਨੀ ਵਣਜ ਮੰਤਰਾਲੇ ਅਨੁਸਾਰ ਉਪ ਪ੍ਰਧਾਨ ਮੰਤਰੀ ਲਿਊ ਹੀ ਨੇ ਅਮਰੀਕਾ ਦੇ ਵਪਾਰ ਪ੍ਰਤੀਨਿਧੀ ਰਾਬਰਟ ਲਾਇਥਾਇਜਰ ਅਤੇ ਵਿੱਤ ਮੰਤਰੀ ਸਟੀਵਨ ਨਿਊਚਿਨ ਨਾਲ ਗੱਲਬਾਤ ਕੀਤੀ। ਦੋਵਾਂ ਪੱਖਾਂ ਵਿਚ ਪਹਿਲੇ ਪੜਾਅ ਦੇ ਸਮਝੌਤੇ 'ਚ ਆਪਣੀ-ਆਪਣੀ ਚਿੰਤਾ ਨੂੰ ਲੈ ਕੇ ਗੱਲਬਾਤ ਸਾਰਥਕ ਰਹੀ। ਮੰਤਰਾਲੇ ਨੇ ਦੱਸਿਆ ਕਿ ਦੋਵੇਂ ਪੱਥ ਲਗਾਤਾਰ ਗੱਲਬਾਤ ਕਰ ਰਹੇ ਹਨ।

ਹਾਲਾਂਕਿ ਇਸ ਬਾਰੇ ਵਿਸਥਾਰ ਨਾਲ ਕੁਝ ਨਹੀਂ ਦੱੱਸਿਆ ਗਿਆ। ਜ਼ਿਕਰਯੋਗ ਹੈ ਕਿ ਅਮਰੀਕਾ ਅਤੇ ਚੀਨ ਵਿਚਕਾਰ ਲੰਮੇ ਸਮੇਂ ਤੋਂ ਚਲ ਰਹੀ ਟ੍ਰੇਡ ਵਾਰਦਾ ਗਲੋਬਲ ਅਰਥਵਿਵਸਥਾ 'ਤੇ ਨਕਾਰਾਤਮਕ ਅਸਰ ਪਿਆ ਹੈ ਅਤੇ ਬਜ਼ਾਰ 'ਚ ਗਿਰਾਵਟ ਦਾ ਦੌਰ ਜਾਰੀ ਹੈ। ਫਿਲਹਾਲ ਟਰੰਪ ਦੇ ਇਸ ਬਿਆਨ ਦਾ ਅਸਰ ਭਾਰਤ ਸਮੇਤ ਦੁਨੀਆ ਭਰ ਦੇ ਸ਼ੇਅਰ ਬਜ਼ਾਰ 'ਤੇ ਪੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਹਫਤੇ ਦੇ ਦੂਜੇ ਕਾਰੋਬਾਰੀ ਦਿਨ ਮੰਗਲਵਾਰ ਨੂੰ ਸੈਂਸੈਕਸ 185.51 ਅੰਕ ਦੀ ਤੇਜ਼ੀ ਦੇ ਨਾਲ 40,469.70 ਅੰਕ ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ 55.60 ਅੰਕ ਦੇ ਵਾਧੇ ਨਾਲ 11,940.10 ਅੰਕ 'ਤੇ ਰਿਹਾ। ਜੇਕਰ ਰੁਪਏ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ 16 ਪੈਸੇ ਕਮਜ਼ੋਰ ਹੋ ਕੇ 72 ਰੁਪਏ ਪ੍ਰਤੀ ਡਾਲਰ ਦੇ ਪੱਧਰ 'ਤੇ ਆ ਗਿਆ। ਇਸ ਤੋਂ ਪਹਿਲਾਂ ਰੁਪਿਆ ਸੋਮਵਾਰ ਨੂੰ 71.84 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ।