ਟਰੰਪ ਦਾ ਵੱਡਾ ਐਲਾਨ, ਅਮਰੀਕਾ ਤੋਂ ਗਰੈਜੂਏਸ਼ਨ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਮਿਲੇਗਾ ਗ੍ਰੀਨ ਕਾਰਡ

Saturday, Jun 22, 2024 - 12:14 PM (IST)

ਟਰੰਪ ਦਾ ਵੱਡਾ ਐਲਾਨ, ਅਮਰੀਕਾ ਤੋਂ ਗਰੈਜੂਏਸ਼ਨ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਮਿਲੇਗਾ ਗ੍ਰੀਨ ਕਾਰਡ

ਵਾਸ਼ਿੰਗਟਨ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਕਾਲਜ ਤੋਂ ਗਰੈਜੂਏਸ਼ਨ ਕਰਨ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰੀਨ ਕਾਰਡ ਦੇਣ ਦਾ ਵਾਅਦਾ ਕੀਤਾ ਹੈ। ਇਕ ਪਾਡਕਾਸਟ 'ਚ ਟਰੰਪ ਨੇ ਕਿਹਾ ਕਿ ਇਸ ਕਦਮ ਨਾਲ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਦੇ ਪ੍ਰਤਿਭਾਸ਼ਾਲੀ ਵਿਦਿਆਰਥੀ ਅਮਰੀਕਾ 'ਚ ਰਹਿ ਸਕਣਗੇ। ਟਰੰਪ ਤੋਂ ਪੁੱਛਿਆ ਗਿਆ ਸੀ ਕਿ ਕੀ ਉਹ ਵਾਅਦਾ ਕਰਦੇ ਹਨ ਕਿ ਜਦੋਂ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਟੇਕ ਕੰਪਨੀਆਂ ਨੂੰ ਭਾਰਤ ਵਰਗੇ ਦੇਸ਼ਾਂ ਤੋਂ ਪ੍ਰਤਿਭਾਸ਼ਾਲੀ ਲੋਕਾਂ ਦੀ ਹਾਇਰਿੰਗ 'ਚ ਮਦਦ ਕਰਨਗੇ। ਇਸ 'ਤੇ ਟਰੰਪ ਨੇ ਕਿਹਾ,''ਮੈਂ ਅਜਿਹਾ ਕਰਨਾ ਚਾਹੁੰਦਾ ਹਾਂ ਅਤੇ ਮੈਂ ਅਜਿਹਾ ਕਰਾਂਗਾ ਵੀ। ਮੈਨੂੰ ਲੱਗਦਾ ਹੈ ਕਿ ਅਮਰੀਕੀ ਕਾਲਜ ਤੋਂ ਗਰੈਜੂਏਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਤੁਰੰਤ ਗ੍ਰੀਨ ਕਾਰਡ ਦੇ ਦਿੱਤਾ ਜਾਣਾ ਚਾਹੀਦਾ। ਇਸ ਨਾਲ ਉਹ ਅਮਰੀਕਾ 'ਚ ਰਹਿ ਸਕਣਗੇ ਅਤੇ ਇੱਥੇ ਦੇ ਵਿਕਾਸ 'ਚ ਮਦਦ ਕਰ ਸਕਣਗੇ।''

ਟਰੰਪ ਨੇ ਕਿਹਾ ਕਿ ਅਮਰੀਕਾ ਨੂੰ ਹਾਈ ਸਕਿਲਡ ਵਿਦਿਆਰਥੀਆਂ ਨੂੰ ਇੱਥੇ ਰੋਕਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਦੀਆਂ ਯੋਜਨਾਵਾਂ ਨਾਲ ਦੇਸ਼ ਨੂੰ ਫ਼ਾਇਦਾ ਹੋਵੇਗਾ। ਟਰੰਪ ਨੇ ਕਿਹਾ ਕਿ ਉਹ ਕਈ ਲੋਕਾਂ ਨੂੰ ਜਾਣਦੇ ਹਨ, ਜਿਨ੍ਹਾਂ ਨੇ ਅਮਰੀਕਾ ਤੋਂ ਗਰੈਜੂਏਸ਼ਨ ਕੀਤੀ ਪਰ ਗ੍ਰੀਨ ਕਾਰਡ ਨਾ ਹੋਣ ਕਾਰਨ ਉਹ ਇੱਥੇ ਨਹੀਂ ਰੁਕ ਸਕੇ। ਫਿਰ ਉਹ ਆਪਣੇ ਦੇਸ਼ ਚਲੇ ਗਏ ਅਤੇ ਉੱਥੇ ਜਾ ਕੇ ਅਰਬਪਤੀ ਬਣ ਗਏ। ਸਾਲ 2023 ਦੇ ਅੰਕੜਿਆਂ ਅਨੁਸਾਰ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਤੋਂ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਕਰ ਰਹੇ ਹਨ। ਜੇਕਰ ਟਰੰਪ ਆਪਣੀ ਗੱਲ 'ਤੇ ਕਾਇਮ ਰਹਿੰਦੇ ਹਨ ਤਾਂ ਇਨ੍ਹਾਂ ਕੋਂ ਕਈ ਵਿਦਿਆਰਥੀ ਆਸਾਨੀ ਨਾਲ ਅਮਰੀਕਾ ਦਾ ਗ੍ਰੀਨ ਕਾਰਡ ਹਾਸਲ ਕਰ ਸਕਣਗੇ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e


author

DIsha

Content Editor

Related News