ਸਾਡੀ ਸਖ਼ਤ ਚੇਤਾਵਨੀ ਮਗਰੋਂ ਟਰੰਪ ਨੇ ਬਦਲਿਆ ਪਲਾਨ, ਈਰਾਨ ਦਾ ਵੱਡਾ ਦਾਅਵਾ
Monday, Mar 23, 2026 - 05:57 PM (IST)
ਦੁਬਈ/ਤਹਿਰਾਨ (ਭਾਸ਼ਾ) ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਅਚਾਨਕ ਐਲਾਨ ਕੀਤਾ ਕਿ ਉਹ ਈਰਾਨ 'ਤੇ ਹਮਲਾ ਕਰਨ ਦੀ ਆਪਣੀ ਯੋਜਨਾ ਨੂੰ ਮੁਲਤਵੀ ਕਰ ਰਹੇ ਹਨ। ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਉਹ ਈਰਾਨ ਦੇ ਪਾਵਰ ਪਲਾਂਟਾਂ 'ਤੇ ਕੀਤੇ ਜਾਣ ਵਾਲੇ ਹਮਲਿਆਂ ਨੂੰ ਅਗਲੇ 5 ਦਿਨਾਂ ਲਈ ਮੁਲਤਵੀ ਕਰ ਰਹੇ ਹਨ। ਟਰੰਪ ਦੇ ਇਸ ਬਿਆਨ ਮਗਰੋਂ ਈਰਾਨ ਨੇ ਵੱਡਾ ਦਾਅਵਾ ਕੀਤਾ ਹੈ। ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਫ਼ੈਸਲੇ 'ਤੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਵਿਚ ਉਨ੍ਹਾਂ ਨੇ ਹੋਰਮੁਜ਼ ਸਟ੍ਰੇਟ ਨੂੰ ਮੁੜ ਖੋਲ੍ਹਣ ਦੀ ਸਮਾਂ ਸੀਮਾ ਪੰਜ ਦਿਨ ਵਧਾਉਣ ਦੀ ਗੱਲ ਕਹੀ ਹੈ।
48 ਘੰਟੇ ਦੀ ਸਮਾਂ ਸੀਮਾ ਮੰਗਲਵਾਰ ਨੂੰ ਲਗਭਗ 0000 GMT 'ਤੇ ਪੂਰੀ ਹੋਣੀ ਸੀ। ਇਸ ਤੋਂ ਪਹਿਲਾਂ ਹੀ ਟਰੰਪ ਨੇ ਕਿਹਾ ਹੈ ਕਿ ਉਸਨੇ ਇਸ ਯੋਜਨਾ ਨੂੰ ਪੰਜ ਦਿਨ ਵਧਾ ਦਿੱਤਾ ਹੈ।ਇਸ ਖ਼ਬਰ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਸਕ੍ਰੀਨ 'ਤੇ ਇੱਕ ਗ੍ਰਾਫਿਕ ਵਿੱਚ ਕਿਹਾ: "ਈਰਾਨ ਦੀ ਸਖ਼ਤ ਚੇਤਾਵਨੀ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਪਿੱਛੇ ਹਟ ਗਏ ਹਨ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
