ਬ੍ਰਿਟੇਨ ਦੀ PM ਟਰਸ ਨੇ ਮੰਤਰੀ ਮੰਡਲ 'ਚ ਕੀਤਾ ਫੇਰਬਦਲ
Wednesday, Sep 07, 2022 - 01:58 PM (IST)

ਲੰਡਨ (ਵਾਰਤਾ) ਬ੍ਰਿਟੇਨ ਦੀ ਨਵੀਂ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਅਹੁਦਾ ਸੰਭਾਲਦੇ ਹੀ ਮੰਤਰੀ ਮੰਡਲ ਵਿਚ ਫੇਰਬਦਲ ਕਰਦਿਆਂ ਆਪਣੇ ਪ੍ਰਮੁੱਖ ਸਹਿਯੋਗੀਆਂ ਨੂੰ ਉੱਚ ਅਹੁਦੇ ਦਿੱਤੇ ਹਨ। ਬੀਬੀਸੀ ਦੀ ਇੱਕ ਰਿਪੋਰਟ ਮੁਤਾਬਕ ਰਿਸ਼ੀ ਸੁਨਕ ਦਾ ਸਮਰਥਨ ਕਰਨ ਵਾਲਿਆਂ ਵਿੱਚੋਂ ਕੋਈ ਵੀ ਉਨ੍ਹਾਂ ਦੀ ਕੈਬਨਿਟ ਵਿੱਚ ਨਹੀਂ ਹੋਵੇਗਾ। ਟਰਸ ਨੇ ਕਵਾਸੀ ਕਵਾਟਰੇਂਗ ਨੂੰ ਚਾਂਸਲਰ, ਜੇਮਸ ਕਲੀਵਰਲੀ ਨੂੰ ਵਿਦੇਸ਼ ਮੰਤਰੀ ਅਤੇ ਪ੍ਰੀਤੀ ਪਟੇਲ ਦੀ ਜਗ੍ਹਾ ਸੁਏਲਾ ਬ੍ਰੇਵਰਮੈਨ ਨੂੰ ਗ੍ਰਹਿ ਮੰਤਰੀ ਬਣਾਇਆ ਹੈ। ਉਨ੍ਹਾਂ ਨੇ ਆਪਣੇ ਇਕ ਨਜ਼ਦੀਕੀ ਦੋਸਤ ਥੇਰੇਸ ਕੌਫੀ ਨੂੰ ਸਿਹਤ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਬਾਈਡੇਨ ਨੇ ਲਿਜ਼ ਟਰਸ ਨਾਲ ਫ਼ੋਨ 'ਤੇ ਕੀਤੀ ਗੱਲ, ਬ੍ਰਿਟੇਨ ਦੀ PM ਬਣਨ 'ਤੇ ਦਿੱਤੀ ਵਧਾਈ
ਨਵੀਂ ਕੈਬਨਿਟ ਬੁੱਧਵਾਰ ਨੂੰ ਬਾਅਦ ਵਿੱਚ ਪ੍ਰਧਾਨ ਮੰਤਰੀ ਨਾਲ ਆਪਣੀ ਪਹਿਲੀ ਮੀਟਿੰਗ ਕਰੇਗੀ। ਟਰਸ ਦੇ ਪ੍ਰੈਸ ਸਕੱਤਰ ਨੇ ਕਿਹਾ ਕਿ ਇਹ ਤਬਦੀਲੀ ਟੋਰੀ ਪਾਰਟੀ ਨੂੰ "ਇਕਜੁੱਟ" ਕਰੇਗੀ ਅਤੇ ਉਹਨਾਂ ਨੇ ਪੰਜ ਵਿਰੋਧੀਆਂ ਨੂੰ ਮਹੱਤਵਪੂਰਨ ਭੂਮਿਕਾਵਾਂ ਦੇਣ ਵੱਲ ਇਸ਼ਾਰਾ ਕੀਤਾ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਵਾਰ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ 'ਤੇ ਗੱਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਬਾਲਮੋਰਲ 'ਚ ਆਯੋਜਿਤ ਇਕ ਸਮਾਰੋਹ 'ਚ ਮਹਾਰਾਣੀ ਐਲਿਜ਼ਾਬੇਥ II ਨੇ ਟਰਸ ਨੂੰ ਬ੍ਰਿਟੇਨ ਦੀ 56ਵੀਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।