ਇਸਲਾਮਾਬਾਦ ''ਚ TTP ਅੱਤਵਾਦੀਆਂ ਦਾ ਹਮਲਾ, ਪੁਲਸ ਮੁਲਾਜ਼ਮ ਦੀ ਮੌਤ
Tuesday, Jan 18, 2022 - 08:23 PM (IST)
ਇਸਲਾਮਾਬਾਦ-ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ 'ਚ ਇਸ ਸਾਲ ਦੇ ਪਹਿਲੇ ਅੱਤਵਾਦੀ ਹਮਲੇ 'ਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੋ ਹੋਰ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਸ ਮੁਲਾਜ਼ਮ ਮੋਟਰਸਾਈਕਲ ਸਵਾਰ ਦੋ ਅੱਤਵਾਦੀਆਂ ਵੱਲੋਂ ਚੈਕਪੋਸਟ 'ਤੇ ਕੀਤੀ ਗਈ ਗੋਲੀਬਾਰੀ ਦੀ ਲਪੇਟ 'ਚ ਆ ਗਿਆ ਸੀ।
ਇਹ ਵੀ ਪੜ੍ਹੋ : ਦੱਖਣੀ ਕੋਰੀਆਈ ਰਾਸ਼ਟਰਪਤੀ ਪਹੁੰਚੇ ਸਾਊਦੀ ਅਰਬ
ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਤਾਲਿਬਾਨ (ਟੀ.ਟੀ.ਪੀ.) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਰਾਤ ਭਰ ਚੱਲੇ ਮੁਕਾਬਲੇ ਤੋਂ ਬਾਅਦ ਦੋਵਾਂ ਅੱਤਵਾਦੀਆਂ ਨੂੰ ਵੀ ਮਾਰ ਦਿੱਤਾ ਗਿਆ। ਪੁਲਸ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਇਹ ਮੁਕਾਬਲਾ ਜ਼ਿਆਦਾ ਸੁਰੱਖਿਆ ਰਾਜਧਾਨੀ ਇਸਲਾਮਾਬਾਦ ਦੇ ਕਰਾਚੀ ਕੰਪਨੀ ਇਲਾਕੇ 'ਚ ਹੋਇਆ। ਹਮਲੇ ਦੀ ਪੁਸ਼ਟੀ ਕਰਦੇ ਹੋਏ ਅੰਦਰੂਨੀ ਮਾਮਲਿਆਂ ਦੇ ਮੰਤਰੀ ਸ਼ੇਖ ਰਸ਼ੀਦ ਨੇ ਕਿਹਾ ਕਿ ਇਹ ਇਸ ਸਾਲ ਦਾ ਪਹਿਲਾ ਅੱਤਵਾਦੀ ਹਮਲਾ ਸੀ ਅਤੇ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ : ਮਾਲਟਾ ਦੀ ਸੰਸਦ ਮੈਂਬਰ ਰੋਬਰਟਾ ਮੇਟਸੋਲਾ ਚੁਣੀ ਗਈ ਯੂਰਪੀਅਨ ਸੰਸਦ ਦੀ ਪ੍ਰਧਾਨ
ਇਹ ਸੰਕੇਤ ਹੈ ਕਿ ਇਸਲਾਮਾਬਾਦ 'ਚ ਅੱਤਵਾਦੀ ਗਤੀਵਿਧੀਆਂ ਸ਼ੁਰੂ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਟੀ.ਟੀ.ਪੀ. ਸੁਰੱਖਿਆ ਬਲਾਂ ਅਤੇ ਨਾਗਰਿਕਾਂ ਵਿਰੁੱਧ ਕਈ ਹਮਲਿਆਂ 'ਚ ਸ਼ਾਮਲ ਰਿਹਾ ਹੈ। ਟੀ.ਟੀ.ਪੀ. ਨੇ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਇਕ ਮਹੀਨੇ ਦੀ ਜੰਗਬੰਦੀ ਦਾ ਐਲਾਨ ਕੀਤਾ ਸੀ ਪਰ ਇਹ ਅਸਥਾਈ ਜੰਗਬੰਦੀ ਬੀਤੇ 9 ਦਸੰਬਰ ਨੂੰ ਉਸ ਵੇਲੇ ਖਤਮ ਹੋ ਗਈ ਜਦ ਦੋਵੇਂ ਪੱਖ ਕੋਈ ਰਸਤਾ ਕੱਢਣ 'ਚ ਨਾਕਾਮ ਹੋਏ।
ਇਹ ਵੀ ਪੜ੍ਹੋ : ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ 17 ਤੋਂ 21 ਜਨਵਰੀ ਤੱਕ ਵਿਸ਼ੇਸ਼ ਹਫਤਾ ਮਨਾਉਣਗੇ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।