ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਾਸੀਮੀਨਾ (ਰੋਮ) ਵਿਖੇ ਕਰਵਾਏ ਗਏ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ

Tuesday, Apr 14, 2026 - 11:40 AM (IST)

ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਾਸੀਮੀਨਾ (ਰੋਮ) ਵਿਖੇ ਕਰਵਾਏ ਗਏ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ

ਰੋਮ (ਕੈਂਥ) ਰਾਜਧਾਨੀ ਰੋਮ ਦੇ ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਾਸੀਮੀਨਾ (ਰੋਮ) ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਦੇਸ਼ੀ ਧਰਤੀ 'ਤੇ ਸਿੱਖੀ ਤੇ ਦਸਤਾਰ ਦੀ ਪਹਿਚਾਣ ਲਈ ਬਹੁਤ ਯਤਨ ਕੀਤੇ ਗਏ ਸਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਇੱਕ ਵਾਰ ਫਿਰ ਨੌਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ ਐਤਵਾਰ ਨੂੰ ਹਫ਼ਤਾਵਾਰੀ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। 

PunjabKesari

PunjabKesari

ਇਸ ਮੌਕੇ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ ਤੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਉਪਰੰਤ ਦੁਪਹਿਰ 12 ਵਜੇ ਤੋ ਦੁਪਹਿਰ 1:30 ਵਜੇ ਤੱਕ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ । 2 ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਹਿੱਸਾ ਲਿਆ ਗਿਆ ਤੇ ਜਿਸ ਵਿੱਚ ਪਹਿਲੇ ਦਰਜੇ 'ਤੇ ਸੁੰਦਰ ਦਸਤਾਰ ਸਜਾਉਣ ਵਾਲੇ ਨੌਜਵਾਨ ਵੀਰ ਵਿਜੇਦੀਪ ਸਿੰਘ ਨੂੰ 300 ਯੂਰੋ , ਦੂਜੇ ਦਰਜੇ ਤੇ ਗੁਰਸ਼ਾਨ ਸਿੰਘ ਨੇ 200 ਯੂਰੋ ਤੇ ਤੀਸਰੇ ਦਰਜੇ ਵਾਲੇ ਨੌਜਵਾਨ ਬਲਰਾਜ ਸਿੰਘ ਨੂੰ 100 ਯੂਰੋ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

PunjabKesari

ਇਸ ਤੋਂ ਇਲਾਵਾ ਜਿਹੜੇ ਵੀ ਨੌਜਵਾਨ ਇਸ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਭਾਗ ਲਿਆ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਨ੍ਹਾਂ ਦੀ ਸੇਵਾ ਜਿਨ੍ਹਾਂ ਵਿੱਚ ਪਹਿਲੇ ਸਥਾਨ ਦੇ ਇਨਾਮ ਦੀ ਸੇਵਾ ਭਾਈ ਦਿਾਆਨੰਦ ਸਿੰਘ, ਦੂਜੇ ਸਥਾਨ ਵਾਲੇ ਇਨਾਮ ਦੀ ਸੇਵਾਗੁਰਵਿੰਦਰ ਸਿੰਘ ਗੋਗੀ ਤੇ ਤੀਜੇ ਸਥਾਨ ਦੇ ਇਨਾਮ ਦੀ ਸੇਵਾ ਸੌਢੀ ਮਕੌੜਾ ਵਲੋ ਕੀਤੀ ਗਈ । ਪ੍ਰਬੰਧਕਾਂ ਵੱਲੋਂ ਤੇ ਭਾਈ ਇੰਦਰਜੀਤ ਸਿੰਘ ਵਲੋ ਅੱਗੇ ਦੱਸਿਆ ਕਿ ਇਨ੍ਹਾਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਉਣ ਦਾ ਇੱਕੋ ਇੱਕ ਮਕਸਦ ਹੈ ਕਿ ਨੌਜਵਾਨਾਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵਿਦੇਸ਼ਾਂ ਵਿੱਚ ਵੀ ਦਸਤਾਰ ਦੀ ਮਹੱਤਤਾ ਨੂੰ ਹੋਰ ਉੱਚਾ ਬਣਾਇਆ ਜਾ ਸਕੇ ।ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News