ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਾਸੀਮੀਨਾ (ਰੋਮ) ''ਚ 12 ਅਪ੍ਰੈਲ ਨੂੰ ਹੋਣਗੇ ਦਸਤਾਰ ਸਜਾਉਣ ਦੇ ਮੁਕਾਬਲੇ

Wednesday, Apr 01, 2026 - 04:17 AM (IST)

ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਾਸੀਮੀਨਾ (ਰੋਮ) ''ਚ 12 ਅਪ੍ਰੈਲ ਨੂੰ ਹੋਣਗੇ ਦਸਤਾਰ ਸਜਾਉਣ ਦੇ ਮੁਕਾਬਲੇ

ਰੋਮ (ਦਲਵੀਰ ਸਿੰਘ ਕੈਂਥ) : ਰਾਜਧਾਨੀ ਰੋਮ ਦੇ ਗੁਰਦੁਆਰਾ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਮਾਸੀਮੀਨਾ (ਰੋਮ) ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਦੇਸ਼ੀ ਧਰਤੀ 'ਤੇ ਸਿੱਖੀ ਤੇ ਦਸਤਾਰ ਦੀ ਪਹਿਚਾਣ ਲਈ ਬਹੁਤ ਯਤਨ ਕੀਤੇ ਸਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਇੱਕ ਵਾਰ ਫਿਰ ਨੌਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ 12 ਅਪ੍ਰੈਲ 2026 ਦਿਨ ਐਤਵਾਰ ਨੂੰ ਵਿਸ਼ੇਸ਼ ਤੌਰ 'ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਟਰੰਕਾਂ 'ਚ ਲੁਕਾ ਕੇ ਰੱਖੇ ਸਨ ਨੋਟਾਂ ਦੇ ਬੰਡਲ, ਗਿਣਤੀ ਲਈ ਮੰਗਵਾਈਆਂ ਮਸ਼ੀਨਾਂ 

ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਅਪ੍ਰੈਲ ਹਫਤਾਵਾਰੀ ਧਾਰਮਿਕ ਸਮਾਗਮ ਹੋਵੇਗਾ ਜਿਸ ਵਿੱਚ ਇਲਾਹੀ ਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਜਾਣਗੇ ਅਤੇ ਭੋਗ ਉਪਰੰਤ ਦੁਪਹਿਰ 12 ਵਜੇ ਤੋਂ ਦੁਪਹਿਰ 1:30 ਵਜੇ ਤੱਕ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ 'ਚ ਪਹਿਲੇ ਦਰਜੇ ਤੇ ਸੁੰਦਰ ਦਸਤਾਰ ਸਜਾਉਣ ਵਾਲੇ ਨੌਜਵਾਨ ਨੂੰ 300 ਯੂਰੋ ਇਨਾਮ ਤੇ ਯਾਦਗਾਰੀ ਚਿੰਨ੍ਹ ਤੇ ਦੂਜੇ ਦਰਜੇ ਵਾਲੇ ਨੂੰ 200 ਯੂਰੋ ਤੇ ਤੀਸਰੇ ਦਰਜੇ ਵਾਲੇ ਨੌਜਵਾਨ ਨੂੰ 100 ਯੂਰੋ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਵੀ ਨੌਜਵਾਨ ਇਸ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ, ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਅੱਗੇ ਦੱਸਿਆ ਕਿ ਇਨ੍ਹਾਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਉਣ ਦਾ ਇੱਕੋ ਇੱਕ ਮਕਸਦ ਹੈ ਕਿ ਨੌਜਵਾਨਾਂ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵਿਦੇਸ਼ਾਂ ਵਿੱਚ ਵੀ ਦਸਤਾਰ ਦੀ ਮਹੱਤਤਾ ਨੂੰ ਹੋਰ ਉੱਚਾ ਬਣਾਇਆ ਜਾ ਸਕੇ। ਪ੍ਰਬੰਧਕਾਂ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਜਿਨ੍ਹਾਂ ਨੌਜਵਾਨਾਂ ਜਾਂ ਬੱਚਿਆਂ ਨੇ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਹੋਵੇ, ਉਹ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਜਾਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਾਹਿਬ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News