ਅਮਰੀਕਾ ਦੀ ਫੌਜ ’ਚ ਪਹਿਲੇ ਦਸਤਾਰਧਾਰੀ ਸਿੱਖ ਲੈਫਟੀਨੈਂਟ ਕਰਨਲ ਤੇਜਦੀਪ ਸਿੰਘ ਲੜਨਗੇ ਸਿਟੀ ਕੌਂਸਲ ਚੋਣਾਂ

02/05/2024 1:03:45 PM

ਨਿਊਯਾਰਕ (ਰਾਜ ਗੋਗਨਾ)— ਅਮਰੀਕਾ ਦੀ ਫੌਜ ਵਿਚ ਭਰਤੀ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਤੇਜਦੀਪ ਸਿੰਘ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਮਾਊਨਟੇਨ ਹਾਊਸ ਦੀਆਂ ਅਗਾਮੀ ਮਾਰਚ 2024 ਵਾਲੀਆਂ ਸਿਟੀ ਕੌਂਸਲ ਚੋਣਾਂ ਵਿੱਚ ਕੌਂਸਲ ਮੈਂਬਰ ਵੱਜੋਂ ਚੋਣ ਲੜਨਗੇ। ਇੱਥੇ ਦੱਸ ਦਈਏ ਕਿ ਤੇਜਦੀਪ ਸਿੰਘ ਨੇ ਕੈਲੀਫੋਰਨੀਆ ਦੇ ਮਾਊਨਟੇਨ ਹਾਊਸ ਵਿੱਚ ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਆਗਿਆ ਪ੍ਰਾਪਤ ਕੀਤੀ ਸੀ।

ਕੌਂਸਲ ਦੇ 4 ਮੈਂਬਰਾਂ ਨੂੰ ਚੁਨਣ ਲਈ ਕੁੱਲ 8 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਇਨ੍ਹਾਂ ਵਿੱਚੋਂ ਸਿਰਫ ਤੇਜਦੀਪ ਸਿੰਘ ਰਤਨ, ਜੋ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਮੈਦਾਨ ਵਿੱਚ ਹਨ। ਇਸ ਚੋਣ ਲਈ ਸ਼ਹਿਰ ਵਾਸੀ 5 ਫਰਵਰੀ ਤੋਂ ਲੈ ਕੇ 5 ਮਾਰਚ 2024 ਤੱਕ ਵੋਟਾਂ ਪਾ ਸਕਦੇ ਹਨ। ਡਾ. ਰਤਨ ਨੇ ਸਾਲ 2015 ਵਿੱਚ ਆਪਣੀ ਕੁੱਲ-ਵਕਤੀ ਫੌਜੀ ਸੇਵਾ ਦੀ ਸਮਾਪਤੀ ਤੋਂ ਬਾਅਦ ਮਾਊਨਟੇਨ ਹਾਊਸ ਸ਼ਹਿਰ ਵਿਖੇ ਆਪਣਾ ਘਰ ਖਰੀਦਿਆ ਜਿੱਥੇ ਉਹ ਆਪਣੀ ਪਤਨੀ ਜਸਜੀਤ ਕੌਰ ਅਤੇ ਦੋ ਬੱਚਿਆਂ ਦੇ ਨਾਲ ਰਹਿੰਦੇ ਹਨ। ਉਹ ਕਿੱਤੇ ਵੱਜੋਂ ਦੰਦਾਂ ਦੇ ਇੱਕ ਡਾਕਟਰ ਹੋਣ ਦੇ ਨਾਲ ਫੌਜ ਦੀ ਰਿਜ਼ਰਵ ਬਟਾਲੀਅਨ ਵਿੱਚ ਵੀ ਆਪਣੀ ਸੇਵਾ ਨਿਭਾ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੂੰ ਨਵੰਬਰ 2024 ਵਿੱਚ ਸ਼ੁਰੂ ਹੋਣ ਵਾਲੇ ਆਰਮੀ ਰਿਜ਼ਰਵ ਦੇ ਅਗਲੇ ਸੈਸ਼ਨ ਲਈ ਬਟਾਲੀਅਨ ਕਮਾਂਡ ਵਾਸਤੇ ਚੁਣਿਆ ਗਿਆ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ : ਚੋਣਾਂ ਤੋਂ ਪਹਿਲਾਂ ਪੁਲਸ ਸਟੇਸ਼ਨ 'ਤੇ ਅੱਤਵਾਦੀ ਹਮਲਾ, ਮਾਰੇ ਗਏ 10 ਪੁਲਸ ਕਰਮੀ

ਆਪਣੇ ਸਾਥੀਆਂ ਵਿੱਚ “ਟੀ ਜੇ” ਦੇ ਨਾਮ ਨਾਲ ਜਾਣੇ ਜਾਂਦੇ ਰਤਨ ਦਾ ਕਹਿਣਾ ਹੈ,“ਫੌਜ ਵਿੱਚ ਨਿਰਸਵਾਰਥ ਸੇਵਾ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਿਤ ਹੋ ਕੇ, ਅਮਰੀਕਾ ਦੇ ਸਭ ਤੋਂ ਨਵੇਂ ਸ਼ਹਿਰ ਵਜੋਂ ਮਾਨਤਾ ਪ੍ਰਾਪਤ ਮਾਊਨਟੇਨ ਹਾਊਸ ਦੀ ਸੁਰੱਖਿਆ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਅਤੇ ਭਾਈਚਾਰੇ ਨੂੰ ਵਿਕਸਤ ਕਰਨਾ ਮੇਰਾ ਮੁੱਖ ਮਕਸਦ ਹੈ। ਸਿਟੀ ਕੌਂਸਲ ਲਈ ਚੋਣ ਲੜਨ ਦਾ ਮੇਰਾ ਫ਼ੈਸਲਾ ਜਨਤਕ ਸੇਵਾ ਅਤੇ ਭਾਈਚਾਰਕ ਭਲਾਈ ਲਈ ਮੇਰੇ ਸਮਰਪਣ ਦਾ ਪ੍ਰਮਾਣ ਹੈ। ਯੂ.ਐਸ. ਆਰਮਡ ਫੋਰਸਿਜ਼ ਵਿੱਚ ਮੇਰੀ ਭੂਮਿਕਾ ਅਤੇ ਵਿਲੱਖਣ ਤਜ਼ਰਬਾ ਮੈਨੂੰ ਸਿਟੀ ਕੌਂਸਲ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਮਰਥਨ ਦੀ ਮਹੱਤਤਾ ਨੂੰ ਪਛਾਣਦੇ ਹੋਏ, ਮੈਂ ਕਮਿਊਨਿਟੀ ਨੂੰ ਇੱਕ ਸਿਹਤਮੰਦ ਤੇ ਸੰਗਠਿਤ ਬਨਾਉਣ ਲਈ ਸੱਦਾ ਦਿੱਤਾ ਹੈ। ਉਨ੍ਹਾਂ ਮਾਊਨਟੇਨ ਹਾਊਸ ਦੇ ਹਰੇਕ 7 ਪਿੰਡਾ ਵਿੱਚੋਂ ਘੱਟੋ-ਘੱਟ 6 ਵਲੰਟੀਅਰਾਂ ਨੂੰ ਇਸ ਚੋਣ ਮੁਹਿੰਮ ਵਿੱਚ ਉਨ੍ਹਾਂ ਨਾਲ ਮੌਢੇ ਨਾਲ ਮੋਢਾ ਜੋੜਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਆਖਿਆ ਕਿ  ਜਿਹੜੇ ਲੋਕ ਉਹਨਾਂ ਦਾ ਸਮਰਥਨ ਕਰਨ ਜਾਂ ਉਹਨਾਂ ਦੀ ਮੁਹਿੰਮ ਵਿੱਚ ਵਲੰਟੀਅਰ ਕਰਨ ਵਿੱਚ ਦਿਲਚਸਪੀ ਰੱਖਦੇ ਹਨ, ਉਹ ਉਨ੍ਹਾਂ ਨਾਲ ਵੈਬਸਾਈਟ www.tjforcouncil.com ਜਾਂ ਈਮੇਲ tejdeeprattan@gmail.com 'ਤੇ ਸਿੱਧਾ ਸੰਪਰਕ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News