ਤੁਰਕੀ : ਮਲਬੇ ਹੇਠਾਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ (ਵੀਡੀਓ)

Tuesday, Feb 07, 2023 - 01:11 PM (IST)

ਤੁਰਕੀ : ਮਲਬੇ ਹੇਠਾਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ (ਵੀਡੀਓ)

ਇੰਟਰਨੈਸ਼ਨਲ ਡੈਸਕ (ਬਿਊਰੋ)  ਤੁਰਕੀ ਅਤੇ ਸੀਰੀਆ 'ਚ ਆਏ ਭਿਆਨਕ ਭੂਚਾਲ ਕਾਰਨ ਜਾਨਾਂ ਗੁਆਉਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਰਿਪੋਰਟ ਮੁਤਾਬਕ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 4300 ਤੋਂ ਪਾਰ ਹੋ ਚੁੱਕੀ ਹੈ। ਇਸ ਦੌਰਾਨ ਬਚਾਅ ਕਰਮਚਾਰੀ ਜਾਨਾਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਹਾਲਾਂਕਿ ਦੋਵਾਂ ਦੇਸ਼ਾਂ ਦੀਆਂ ਸੈਂਕੜੇ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ, ਜਿਸ 'ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰ ਮਿੰਟ 'ਚ ਇਕ ਲਾਸ਼ ਮਿਲ ਰਹੀ ਹੈ। ਪਰ ਇਸ ਸੰਕਟ ਦੌਰਾਨ ਕੁਦਰਤ ਦਾ ਅਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ, ਜਿਸ ਦੀ ਕੋਈ ਕਲਪਨਾ ਵੀ ਨਹੀਂ ਕਰ ਸਕਦਾ।

 

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ, ਨਿਊਜ਼ੀਲੈਂਡ ਨੇ ਭੂਚਾਲ ਪ੍ਰਭਾਵਿਤ ਤੁਰਕੀ ਅਤੇ ਸੀਰੀਆ ਲਈ 90 ਕਰੋੜ ਦੀ ਸਹਾਇਤਾ ਦਾ ਕੀਤਾ ਐਲਾਨ 

ਦਰਅਸਲ ਤੁਰਕੀ 'ਚ ਆਏ ਜ਼ਬਰਦਸਤ ਭੂਚਾਲ 'ਚ ਮਲਬੇ ਹੇਠਾਂ ਦੱਬੀ ਗਈ ਗਰਭਵਤੀ ਔਰਤ ਨੇ ਬੱਚੇ ਨੂੰ ਜਨਮ ਦਿੱਤਾ, ਜਿਸ ਨੂੰ ਦੇਖ ਕੇ ਅਧਿਕਾਰੀਆਂ ਦੇ ਹੋਸ਼ ਉੱਡ ਗਏ। ਜਾਣਕਾਰੀ ਮੁਤਾਬਕ ਇਕ ਗਰਭਵਤੀ ਔਰਤ ਮਲਬੇ ਹੇਠਾਂ ਦੱਬੀ ਗਈ, ਜਿਸ ਦੌਰਾਨ ਉਸ ਨੂੰ ਜਣੇਪੇ ਦੀ ਦਰਦ ਸ਼ੁਰੂ ਹੋ ਗਈ ਅਤੇ ਇਸ ਸੰਕਟ ਦੇ ਵਿਚਕਾਰ ਔਰਤ ਨੇ ਬੱਚੇ ਨੂੰ ਜਨਮ ਦਿੱਤਾ। ਜਨਮ ਲੈਣ ਤੋਂ ਬਾਅਦ ਜਿਵੇਂ ਹੀ ਉਸ ਨੇ ਬੱਚੇ ਦੀ ਪਹਿਲੀ ਆਵਾਜ਼ ਸੁਣੀ ਉਸ ਦੀ ਮੌਤ ਹੋ ਗ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News