ਤੁਰਕੀ ਨੇ ਇਜ਼ਰਾਈਲ ਲਈ ਜਾਸੂਸੀ ਦੇ ਸ਼ੱਕ ''ਚ ਹਿਰਾਸਤ ''ਚ ਲਏ 33 ਲੋਕ

Wednesday, Jan 03, 2024 - 02:39 PM (IST)

ਅੰਕਾਰਾ (ਏਜੰਸੀ) : ਤੁਰਕੀ ਦੇ ਅਧਿਕਾਰੀਆਂ ਨੇ ਇਜ਼ਰਾਈਲ ਲਈ ਜਾਸੂਸੀ ਕਰਨ ਦੇ ਸ਼ੱਕ ‘ਚ 33 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਤੁਰਕੀ ਦੀ ਸਰਕਾਰੀ ਨਿਊਜ਼ ਏਜੰਸੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਨਾਦੋਲੂ ਸਮਾਚਾਰ ਏਜੰਸੀ ਨੇ ਦੱਸਿਆ ਕਿ ਅਧਿਕਾਰੀ ਅਜੇ ਵੀ 13 ਹੋਰ ਲੋਕਾਂ ਦੀ ਭਾਲ ਕਰ ਰਹੇ ਹਨ, ਜਿਨ੍ਹਾਂ ਬਾਰੇ ਸਮਝਿਆ ਜਾਂਦਾ ਹੈ ਕਿ ਉਨ੍ਹਾਂ ਦੇ ਸਬੰਧ ਇਜ਼ਰਾਈਲ ਦੀ ਖੁਫੀਆ ਏਜੰਸੀ ਮੋਸਾਦ ਨਾਲ ਸਨ।

ਇਹ ਵੀ ਪੜ੍ਹੋ: ਪਿਛਲੇ 5 ਸਾਲਾਂ 'ਚ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀ ਗਏ ਜਹਾਨੋਂ, ਕੈਨੇਡਾ 'ਚ ਹੋਈਆਂ ਸਭ ਤੋਂ ਵੱਧ ਮੌਤਾਂ

ਏਜੰਸੀ ਦੇ ਅਨੁਸਾਰ, ਇਨ੍ਹਾਂ ਸ਼ੱਕੀਆਂ ਨੂੰ ਇਸਤਾਂਬੁਲ ਅਤੇ 7 ਹੋਰ ਸੂਬਿਆਂ ਵਿੱਚ ਛਾਪੇਮਾਰੀ ਦੌਰਾਨ ਹਿਰਾਸਤ ਵਿੱਚ ਲਿਆ ਗਿਆ। ਅਨਾਦੋਲੂ ਅਨੁਸਾਰ, ਇਨ੍ਹਾਂ ਸ਼ੱਕੀਆਂ ਨੂੰ ਕਥਿਤ ਤੌਰ 'ਤੇ ਤੁਰਕੀ ਵਿੱਚ ਰਹਿ ਰਹੇ ਫਲਸਤੀਨੀਆਂ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੀ ਜਾਸੂਸੀ ਕਰਨ ਲਈ ਭਰਤੀ ਕੀਤਾ ਗਿਆ ਸੀ, ਜੋ ਇਜ਼ਰਾਈਲੀ ਸਰਕਾਰ ਦਾ ਵਿਰੋਧ ਕਰਦੇ ਹਨ। ਖਬਰ ਮੁਤਾਬਕ ਇਜ਼ਰਾਇਲੀ ਅਧਿਕਾਰੀਆਂ ਨੇ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਰਾਹੀਂ ਇਨ੍ਹਾਂ ਸ਼ੱਕੀਆਂ ਨਾਲ ਸੰਪਰਕ ਕੀਤਾ ਸੀ।

ਇਹ ਵੀ ਪੜ੍ਹੋ: ਜਾਪਾਨ 'ਚ 2 ਜਹਾਜ਼ਾਂ ਦੇ ਟਕਰਾਉਣ ਦਾ ਮਾਮਲਾ, 5 ਮੌਤਾਂ ਦੀ ਹੋਈ ਪੁਸ਼ਟੀ, ਤਸਵੀਰਾਂ 'ਚ ਵੇਖੋ ਖ਼ੌਫਨਾਕ ਮੰਜ਼ਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News