ਤੁਰਕੀ ''ਚ ਲੱਗੇ ਭੂਚਾਲ ਦੇ ਤੇਜ਼ ਝਟਕੇ, 14 ਲੋਕਾਂ ਦੀ ਮੌਤ
Saturday, Jan 25, 2020 - 03:35 AM (IST)

ਇੰਟਰਨੈਸ਼ਨਲ ਡੈਸਕ— ਪੂਰਬੀ ਤੁਰਕੀ 'ਚ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ 'ਚ 14 ਲੋਕਾਂ ਦੀ ਮੌਤ ਹੋ ਗਈ ਹੈ ਤੇ 300 ਦੇ ਲਗਭਗ ਲੋਕ ਜ਼ਖਮੀ ਹੋਣ ਦੀ ਖਬਰ ਹੈ। ਸਥਾਨਕ ਮੀਡੀਆ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ। ਤੁਰਕੀ ਦੇ ਗ੍ਰਹਿ ਮਾਮਲਿਆਂ ਦੇ ਮੰਤਰੀ ਸੁਲੇਮਾਨ ਸੋਯਲੂ ਨੇ ਕਿਹਾ ਕਿ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।