ਤੁਰਕੀ 'ਚ ਇਜ਼ਰਾਈਲੀ ਕੌਂਸਲੇਟ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ ! ਪੁਲਸ ਨੇ ਮੁਕਾਬਲੇ 'ਚ 3 ਨੂੰ ਕੀਤਾ ਢੇਰ

Tuesday, Apr 07, 2026 - 04:20 PM (IST)

ਤੁਰਕੀ 'ਚ ਇਜ਼ਰਾਈਲੀ ਕੌਂਸਲੇਟ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ ! ਪੁਲਸ ਨੇ ਮੁਕਾਬਲੇ 'ਚ 3 ਨੂੰ ਕੀਤਾ ਢੇਰ

ਇੰਟਰਨੈਸ਼ਨਲ ਡੈਸਕ- ਇਜ਼ਰਾਈਲ ਇਕ ਪਾਸੇ ਅਮਰੀਕਾ ਨਾਲ ਮਿਲ ਕੇ ਇਰਾਨ ਨਾਲ ਜੰਗ ਲੜ ਰਿਹਾ ਹੈ, ਉੱਥੇ ਹੀ ਤੁਰਕੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਇਸਤਾਂਬੁਲ ਵਿੱਚ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਜ਼ਰਾਈਲੀ ਕੌਂਸਲੇਟ ਵਾਲੀ ਇਮਾਰਤ ਦੇ ਬਾਹਰ ਹਥਿਆਰਬੰਦ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਤੇ ਉਨ੍ਹਾਂ ਆ ਕੇ ਜਵਾਬੀ ਕਾਰਵਾਈ ਸ਼ੁਰੂ ਕੀਤੀ, ਜਿਸ ਮਗਰੋਂ 3 ਹਮਲਾਵਰਾਂ ਨੂੰ ਢੇਰ ਕਰ ਦਿੱਤਾ ਗਿਆ ਹੈ, ਜਦਕਿ 2 ਪੁਲਸ ਮੁਲਾਜ਼ਮ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਜਾਣਕਾਰੀ ਅਨੁਸਾਰ, ਹਮਲਾਵਰ ਲੰਬੀ ਦੂਰੀ ਵਾਲੇ ਹਥਿਆਰਾਂ ਨਾਲ ਲੈਸ ਸਨ ਅਤੇ ਉਨ੍ਹਾਂ ਨੇ ਕੌਂਸਲੇਟ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਸ ਚੌਕੀ ਨੂੰ ਨਿਸ਼ਾਨਾ ਬਣਾਇਆ। ਪੁਲਸ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ 2 ਹਮਲਾਵਰ ਮੌਕੇ 'ਤੇ ਹੀ ਮਾਰੇ ਗਏ, ਜਦਕਿ ਬਾਅਦ 'ਚ ਤੀਜੇ ਨੂੰ ਵੀ ਢੇਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- 'ਗੁਆਚ ਗਈਆਂ ਹੋਰਮੁਜ਼ ਦੀਆਂ ਚਾਬੀਆਂ..!', ਟਰੰਪ ਦੀ ਧਮਕੀ ਦਾ ਇਰਾਨ ਨੇ ਦਿੱਤਾ ਕਰਾਰਾ ਜਵਾਬ

ਇਸ ਗੋਲੀਬਾਰੀ ਦੌਰਾਨ ਦੋ ਤੁਰਕੀ ਪੁਲਸ ਅਧਿਕਾਰੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਇਜ਼ਰਾਈਲ ਦੇ ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਹਮਲੇ ਦੇ ਸਮੇਂ ਕੌਂਸਲੇਟ ਵਿੱਚ ਕੋਈ ਵੀ ਡਿਪਲੋਮੈਟ ਮੌਜੂਦ ਨਹੀਂ ਸੀ। ਜੰਗ ਦੇ ਮਾਹੌਲ ਕਾਰਨ ਪਹਿਲਾਂ ਹੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਸਨ।

ਤੁਰਕੀ ਦੇ ਨਿਆਂ ਮੰਤਰੀ ਅਕਿਨ ਗੁਰਲੇਕ ਨੇ ਦੱਸਿਆ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੇ ਮਕਸਦ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ, ਪਰ ਇਸ ਨੂੰ ਮੌਜੂਦਾ ਮੱਧ-ਪੂਰਬੀ ਜੰਗ  ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। 

ਜ਼ਿਕਰਯੋਗ ਹੈ ਕਿ ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਇਜ਼ਰਾਈਲ ਅਤੇ ਅਮਰੀਕਾ ਦਾ ਇਰਾਨ ਵਿਚਾਲੇ ਸਿੱਧੀ ਜੰਗ ਚੱਲ ਰਹੀ ਹੈ। ਪੂਰੇ ਖੇਤਰ ਵਿੱਚ ਇਜ਼ਰਾਈਲੀ ਟਿਕਾਣਿਆਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਇਸ ਹਮਲੇ ਦੇ ਪਿੱਛੇ ਅਸਲ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ ; ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਦਾ ਅਮਰੀਕਾ 'ਚ ਗੋਲ਼ੀਆਂ ਮਾਰ ਕੇ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News