ਰੈਸਟੋਰੈਂਟ ''ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ ''ਚ 4 ਲੋਕਾਂ ਦੀ ਮੌਤ ਤੇ ਕਈ ਹੋਰ ਜ਼ਖਮੀ

Monday, May 18, 2026 - 10:02 PM (IST)

ਰੈਸਟੋਰੈਂਟ ''ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ ''ਚ 4 ਲੋਕਾਂ ਦੀ ਮੌਤ ਤੇ ਕਈ ਹੋਰ ਜ਼ਖਮੀ

ਇਸਤਾਂਬੁਲ : ਦੱਖਣੀ ਤੁਰਕੀ ਦੇ ਸ਼ਹਿਰ ਮੇਰਸਿਨ 'ਚ ਸੋਮਵਾਰ ਨੂੰ ਹੋਈ ਇੱਕ ਭਿਆਨਕ ਗੋਲੀਬਾਰੀ ਦੀ ਘਟਨਾ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ ਹਨ। ਸਥਾਨਕ ਨਿਊਜ਼ ਏਜੰਸੀਆਂ ਮੁਤਾਬਕ, ਇੱਕ ਹਮਲਾਵਰ ਨੇ ਸਭ ਤੋਂ ਪਹਿਲਾਂ ਇੱਕ ਰੈਸਟੋਰੈਂਟ ਦੇ ਅੰਦਰ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿੱਥੇ ਘੱਟੋ-ਘੱਟ ਦੋ ਲੋਕ ਮਾਰੇ ਗਏ। ਇਸ ਤੋਂ ਬਾਅਦ ਨੇੜਲੀਆਂ ਹੋਰ ਥਾਵਾਂ 'ਤੇ ਦੋ ਹੋਰ ਮੌਤਾਂ ਹੋਣ ਦੀ ਖ਼ਬਰ ਹੈ।

ਇਸ ਹਮਲੇ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਸ਼ਾਸਨ ਵੱਲੋਂ ਅਜੇ ਤੱਕ ਜ਼ਖ਼ਮੀਆਂ ਦੀ ਹਾਲਤ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਹਮਲਾਵਰ ਫਰਾਰ, ਪੁਲਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ੱਕੀ ਹਮਲਾਵਰ ਇੱਕ ਕਾਰ ਵਿੱਚ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਸ਼ਹਿਰ ਵਿੱਚ ਘੇਰਾਬੰਦੀ ਕਰਕੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਬਲ ਹਮਲਾਵਰ ਦੀ ਭਾਲ ਵਿੱਚ ਜੁਟੇ ਹੋਏ ਹਨ ਅਤੇ ਜਾਂਚ ਅਧਿਕਾਰੀ ਇਸ ਖੂਨੀ ਹਮਲੇ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News