ਤੁਰਕੀ ਦੇ ਰਾਸ਼ਟਰਪਤੀ ਨੇ ਪ੍ਰਦਰਸ਼ਨਾਂ ਤੋਂ ਬਾਅਦ ਯੂਨੀਵਰਸਿਟੀ ''ਚ ਦੋ ਨਵੇਂ ਵਿਭਾਗ ਖੋਲ੍ਹਣ ਦੇ ਦਿੱਤੇ ਹੁਕਮ
Sunday, Feb 07, 2021 - 01:54 AM (IST)
ਇਸਤਾਂਬੁਲ-ਤੁਰਕੀ ਦੇ ਰਾਸ਼ਟਰਪਤੀ ਨੇ ਦੇਸ਼ ਦੀ ਸਭ ਤੋਂ ਵੱਕਾਰੀ ਯੂਨੀਵਰਸਿਟੀ 'ਚ ਦੋ ਨਵੇਂ ਵਿਭਾਗ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਯੂਨਵਰਸਿਟੀ 'ਚ ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਵਿਅਕਤੀ ਨੂੰ ਰੈਕਟਰ ਨਿਯੁਕਤ ਕਰਨ ਨੂੰ ਲੈ ਕੇ ਕੁਝ ਹਫਤਿਆਂ ਤੋਂ ਪ੍ਰਦਰਸ਼ਨ ਚਲ ਰਹੇ ਹਨ। ਸਰਕਾਰੀ ਗਜ਼ਟ 'ਚ ਸ਼ਨੀਵਾਰ ਨੂੰ ਰਾਸ਼ਟਰਪਤੀ ਐਰਦੋਗਨ ਦੇ ਉਕਤ ਫੈਸਲੇ ਦੀ ਜਾਣਕਾਰੀ ਦਿੱਤੀ ਗਈ। ਇਸ 'ਚ ਕਿਹਾ ਗਿਆ ਹੈ ਕਿ ਬੋਗਾਜ਼ਚੀ ਯੂਨੀਵਰਸਿਟੀ 'ਚ ਫੈਕਚੁਅਲੀ ਆਫ ਲਾਅ ਐਂਡ ਕਮਿਊਨੀਕੇਸ਼ਨ ਸਥਾਪਤ ਕੀਤੇ ਜਾਣਗੇ।
ਇਹ ਵੀ ਪੜ੍ਹੋ -ਪਾਕਿ ਦੇ 'ਕਸ਼ਮੀਰ ਦਿਵਸ' ਮਨਾਉਣ 'ਤੇ ਬੰਗਲਾਦੇਸ਼ ਨੇ ਲਾਈ ਫਟਕਾਰ
ਨਵੇਂ ਰੈਕਟਰ ਮੇਹੀਲ ਬੁਲੁ ਦੀ ਨਿਯੁਕਤੀ ਵਿਰੁੱਧ ਕਰੀਬ ਇਕ ਮਹੀਨੇ ਤੋਂ ਵਿਦਿਆਰਥੀ ਅਤੇ ਫੈਕਚੁਅਲੀ ਪ੍ਰਦਰਸ਼ਨ ਕਰ ਰਹੇ ਹਨ। ਬੁਲੁ ਦਾ ਸੰਬੰਧ ਐਰਦੋਗਨ ਦੀ ਸੱਤਾਧਾਰੀ ਪਾਰਟੀ ਨਾਲ ਹੈ। ਪ੍ਰਦਰਸ਼ਨਕਾਰੀ ਬੁਲੁ ਦਾ ਅਸਤੀਫਾ ਮੰਗ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਨੂੰ ਆਪਣਾ ਪ੍ਰਧਾਨ ਖੁਦ ਚੁਣਨ ਦੀ ਇਜਾਜ਼ਤ ਦਿੱਤੀ ਜਾਵੇ। ਐਰਦੋਗਨ ਨੂੰ ਲਿਖੇ ਖੁੱਲੇ ਪੱਤਰ 'ਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਨਵੇਂ ਵਿਭਾਗ ਖੋਲ੍ਹਣ ਦੇ ਫੈਸਲੇ ਨੂੰ ਘਟੀਆ ਹਰਕਤ ਦੱਸਿਆ ਹੈ।
ਪੱਤਰ 'ਚ ਕਿਹਾ ਗਿਆ ਕਿ ਸਾਡੀ ਯੂਨੀਵਰਸਿਟੀ ਨੂੰ ਆਪਣੇ ਰਾਜਨੀਤਿਕ ਕੱਟੜਪੰਥੀਆਂ ਨਾਲ ਭਰਨਾ ਉਸ ਰਾਜਨੀਤਿਕ ਸੰਕਟ ਦਾ ਸੰਕੇਤ ਹੈ ਜਿਸ 'ਚ ਤੁਸੀਂ ਪਹੁੰਚ ਚੁੱਕੇ ਹੋ। ਪੁਲਸ ਨੇ ਯੂਨੀਵਰਸਿਟੀ ਤੋਂ ਸੈਂਕੜਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਹੈ। ਇਨ੍ਹਾਂ 'ਚੋਂ ਕਈਆਂ ਨੂੰ ਬਾਅਦ 'ਚ ਛੱਡ ਦਿੱਤਾ ਗਿਆ। ਚੋਟੀ ਦੇ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਅੱਤਵਾਦੀ ਭੜਕਾ ਰਹੇ ਹਨ ਅਤੇ ਐਰਦੋਗਨ ਨੇ ਵੀ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਅੱਤਵਾਦੀ ਕਿਹਾ ਹੈ।
ਇਹ ਵੀ ਪੜ੍ਹੋ -ਨਵਲਨੀ ਦਾ ਸਮਰਥਨ ਕਰਨ 'ਤੇ ਰੂਸ ਨੇ ਸਵੀਡਨ, ਪੋਲੈਂਡ ਤੇ ਜਰਮਨੀ ਦੇ ਡਿਪਲੋਮੈਟਾਂ ਨੂੰ ਕੱਢਿਆ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।