ਦੋ ਬੱਸਾਂ ਦੀ ਜ਼ਬਰਦਸਤ ਟੱਕਰ, 16 ਲੋਕਾਂ ਦੀ ਮੌਤ, 48 ਜ਼ਖਮੀ

Friday, Jul 26, 2024 - 09:59 AM (IST)

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 16 ਲੋਕਾਂ ਦੀ ਮੌਤ, 48 ਜ਼ਖਮੀ

ਬਮਾਕੋ (ਯੂ. ਐੱਨ. ਆਈ.): ਮੱਧ ਮਾਲੀ 'ਚ ਵੀਰਵਾਰ ਨੂੰ ਦੋ ਬੱਸਾਂ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ 'ਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 48 ਹੋਰ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਛੇ ਦੀ ਹਾਲਤ ਗੰਭੀਰ ਹੈ। ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ। ਮਾਲੀਅਨ ਟਰਾਂਸਪੋਰਟ ਮੰਤਰਾਲੇ ਦੁਆਰਾ ਜਾਰੀ ਇੱਕ ਪ੍ਰੈਸ ਬਿਆਨ ਅਨੁਸਾਰ ਇਹ ਹਾਦਸਾ ਮੱਧ ਮਾਲੀ ਦੇ ਓਆਨੇ ਵਿੱਚ ਨੈਸ਼ਨਲ ਰੋਡ 6 'ਤੇ ਵੀਰਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 8:30 ਵਜੇ ਵਾਪਰਿਆ, ਜਿਸ ਨਾਲ ਬਹੁਤ ਜ਼ਿਆਦਾ ਨੁਕਸਾਨ ਹੋਇਆ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਬਦਲੇ ਨਿਯਮ, ਭਾਰਤੀ ਹੋਣਗੇ ਸਭ ਤੋਂ ਜ਼ਿਆਦਾ ਪ੍ਰਭਾਵਿਤ

ਰੀਲੀਜ਼ ਵਿੱਚ ਕਿਹਾ ਗਿਆ ਕਿ ਹਾਦਸੇ ਵਿੱਚ ਇੱਕ ਡਰਾਈਵਰ ਦੀ ਵੀ ਮੌਤ ਹੋ ਗਈ। ਪ੍ਰੈਸ ਰਿਲੀਜ਼ ਅਨੁਸਾਰ ਦੁਰਘਟਨਾ ਦੇ ਸੰਭਾਵਿਤ ਕਾਰਨ ਬਹੁਤ ਜ਼ਿਆਦਾ ਰਫਤਾਰ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਸਨ ਅਤੇ ਸਹੀ ਹਾਲਾਤ ਨੂੰ ਸਪੱਸ਼ਟ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News